ਘਰ ’ਚੋਂ ਲੜਕੀ ਲਾਪਤਾ
ਪਟਿਆਲਾ, 22 ਨਵੰਬਰ (ਮਨਦੀਪ ਸਿੰਘ ਖਰੌੜ)-ਅਰਬਨ ਅਸਟੇਟ ਪੁਲਿਸ ਕੋਲ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਕੋਈ ਉਸ ਦੀ ਲੜਕੀ ਨੂੰ ਵਰਗ਼ਲਾ ਕੇ ਭਜਾ ਕੇ ਲੈ ਗਿਆ ਹੈ। ਔਰਤ ਨੇ ਦੱਸਿਆ ਕਿ ਉਹ ਤੇ ਉਸ ਦਾ ਪਤੀ ਰੋਜ਼ਾਨਾ ਦੀ ਤਰ੍ਹਾਂ ਕੰਮ ’ਤੇ ਚਲੇ ਗਏ ਅਤੇ 12 ਵਜੇ ਜਦੋਂ ਉਹ ਘਰ ਵਾਪਸ ਆਏ ਤਾਂ ਉਨ੍ਹਾਂ ਦੀ ਲੜਕੀ ਘਰ ਨਹੀਂ ਸੀ।
ਪਟਿਆਲਾ, 22 ਨਵੰਬਰ (ਮਨਦੀਪ ਸਿੰਘ ਖਰੌੜ)-ਅਰਬਨ ਅਸਟੇਟ ਪੁਲਿਸ ਕੋਲ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਕੋਈ ਉਸ ਦੀ ਲੜਕੀ ਨੂੰ ਵਰਗ਼ਲਾ ਕੇ ਭਜਾ ਕੇ ਲੈ ਗਿਆ ਹੈ। ਔਰਤ ਨੇ ਦੱਸਿਆ ਕਿ ਉਹ ਤੇ ਉਸ ਦਾ ਪਤੀ ਰੋਜ਼ਾਨਾ ਦੀ ਤਰ੍ਹਾਂ ਕੰਮ ’ਤੇ ਚਲੇ ਗਏ ਅਤੇ 12 ਵਜੇ ਜਦੋਂ ਉਹ ਘਰ ਵਾਪਸ ਆਏ ਤਾਂ ਉਨ੍ਹਾਂ ਦੀ ਲੜਕੀ ਘਰ ਨਹੀਂ ਸੀ। ਉਨ੍ਹਾਂ ਲੜਕੀ ਦੀ ਕਾਫ਼ੀ ਭਾਲ ਕੀਤੀ ਪਰ ਉਹ ਨਹੀਂ ਮਿਲੀ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਕੋਈ ਵਿਅਕਤੀ ਉਨ੍ਹਾਂ ਦੀ ਲੜਕੀ ਨੂੰ ਵਰਗ਼ਲਾ ਫੁਸਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।