24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਟਿਆਲਾ ਨਗਰ ਨਿਗਮ ਦੀਆਂ ਚੋਣਾਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਸਾਬਤ ਹੋਣਗੀਆਂ : ਜਥੇਦਾਰ ਹਰਦਿਆਲ ਸਿੰਘ ਭੱਟੀ

ਪਟਿਆਲਾ, 23 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਹਰਦਿਆਲ ਸਿੰਘ ਭੱਟੀ ਨੇ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿਚ ਹੋਣ ਜਾ ਰਹੀਆਂ ਮੁੜ ਚੋਣਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਕਰਾਰ ਦਿੱਤਾ ਹੈ। ਉਨ੍ਹਾਂ ਸ਼ਹਿਰ ਦੇ ਪੜ੍ਹੇ-ਲਿਖੇ ਅਤੇ ਸੁਚੇਤ ਵੋਟਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਭਵਿੱਖ ਅਤੇ ਆਪਣੇ ਬੱਚਿਆਂ ਦੀ ਅਗਲੀ ਪੀੜ੍ਹੀ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਵੋਟ ਪਾਉਣ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 24-11-2026
ਪਟਿਆਲਾ, 23 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਹਰਦਿਆਲ ਸਿੰਘ ਭੱਟੀ ਨੇ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿਚ ਹੋਣ ਜਾ ਰਹੀਆਂ ਮੁੜ ਚੋਣਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਕਰਾਰ ਦਿੱਤਾ ਹੈ। ਉਨ੍ਹਾਂ ਸ਼ਹਿਰ ਦੇ ਪੜ੍ਹੇ-ਲਿਖੇ ਅਤੇ ਸੁਚੇਤ ਵੋਟਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਭਵਿੱਖ ਅਤੇ ਆਪਣੇ ਬੱਚਿਆਂ ਦੀ ਅਗਲੀ ਪੀੜ੍ਹੀ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਵੋਟ ਪਾਉਣ ਦੀ ਅਪੀਲ ਕੀਤੀ। ਜਥੇਦਾਰ ਭੱਟੀ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ 30 ਵਾਰਡਾਂ ਦੀਆਂ ਚੋਣਾਂ ਰੱਦ ਕਰਕੇ ਮੁੜ ਚੋਣਾਂ ਕਰਵਾਉਣ ਦੇ ਹੁਕਮ ਦੇਣਾ ਗੰਭੀਰ ਘਟਨਾਕ੍ਰਮ ਹੈ। ਇਹ ਮਾਮਲਾ ਸਿਰਫ਼ ਸੀਟਾਂ ਦਾ ਨਹੀਂ, ਸਗੋਂ ਲੋਕਤੰਤਰੀ ਸੰਸਥਾਵਾਂ ਦੀ ਭਰੋਸੇਯੋਗਤਾ ਅਤੇ ਨਿਰਪੱਖ ਚੋਣ ਪ੍ਰਕਿਰਿਆ ਨਾਲ ਜੁੜਿਆ ਹੋਇਆ ਹੈ। ਮੁੜ ਚੋਣਾਂ ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਾਲ 2022 ਵਿਚ ਬਦਲਾਅ ਦੇ ਨਾਂ ’ਤੇ ਬਣੀ ਸਰਕਾਰ ਵੱਲੋਂ ਮੁਫ਼ਤ ਬਿਜਲੀ, ਸਿਹਤ, ਸਿੱਖਿਆ, ਰੁਜ਼ਗਾਰ ਅਤੇ ਨਸ਼ਾ ਮੁਕਤ ਪੰਜਾਬ ਸਮੇਤ ਕਈ ਵਾਅਦੇ ਕੀਤੇ ਗਏ ਸਨ। ਹੁਣ ਲੋਕਾਂ ਨੂੰ ਇਨ੍ਹਾਂ ਵਾਅਦਿਆਂ ਦੀ ਜ਼ਮੀਨੀ ਹਕੀਕਤ ਨਾਲ ਤੁਲਨਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸਿੱਖਿਆ ਅਤੇ ਬੌਧਿਕ ਚੇਤਨਾ ਦਾ ਮਹੱਤਵਪੂਰਨ ਕੇਂਦਰ ਹੈ, ਇਸ ਲਈ ਇੱਥੋਂ ਦੇ ਵੋਟਰਾਂ ਦਾ ਫ਼ੈਸਲਾ ਪੰਜਾਬ ਦੀ ਰਾਜਨੀਤਕ ਦਿਸ਼ਾ ਬਾਰੇ ਅਹਿਮ ਸੰਕੇਤ ਦੇਵੇਗਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਤਰੀ ਪਾਰਟੀ ਨੂੰ ਵੀ ਲੋਕਾਂ ਦੀਆਂ ਉਮੀਦਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਤੀ ਜਵਾਬਦੇਹ ਰਹਿਣਾ ਚਾਹੀਦਾ ਹੈ। ਅੰਤ ਵਿਚ ਉਨ੍ਹਾਂ ਪਟਿਆਲਾ ਵਾਸੀਆਂ ਨੂੰ 28 ਨਵੰਬਰ ਨੂੰ ਵੋਟਿੰਗ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਫ਼ਸਲ ਚੋਰੀ ਖ਼ਿਲਾਫ਼ ਢੀਂਗੀ ਦੇ ਦਲਿਤ ਮਜ਼ਦੂਰਾਂ ਨੇ ਐਸ.ਡੀ.ਐਮ. ਦਫ਼ਤਰ ਨਾਭਾ ਅੱਗੇ ਲਾਇਆ ਰੋਸ ਧਰਨਾ ਅਗਲੀ ਖ਼ਬਰ ਖੰਡੌਲੀ ਭਾਈਚਾਰੇ ਵਲੋਂ ‘ਆਪ’ ਉਮੀਦਵਾਰ ਨੂੰ ਭਰਵਾਂ ਹੁੰਗਾਰਾ
Ad Position 24