23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ - ਪ੍ਰੋ. ਕਿਰਪਾਲ ਸਿੰਘ ਬਡੂੰਗਰ

ਭੁੱਨਰਹੇੜੀ, 23 ਨਵੰਬਰ (ਧਨਵੰਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਸਮੂਹ ਨਾਨਕ ਨਾਮਲੇਵਾ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਕੇਵਲ ਸਿੱਖ ਕੌਮ ਹੀ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ ਹੈ।

Ad Position 21
No active advertisement
ਅਜੀਤ ਡੈਸਕ 24-11-2026
ਭੁੱਨਰਹੇੜੀ, 23 ਨਵੰਬਰ (ਧਨਵੰਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਸਮੂਹ ਨਾਨਕ ਨਾਮਲੇਵਾ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਕੇਵਲ ਸਿੱਖ ਕੌਮ ਹੀ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਉਪਦੇਸ਼ਾਂ, ਬਾਣੀ ਅਤੇ ਕ੍ਰਾਂਤੀਕਾਰੀ ਵਿਚਾਰਧਾਰਾ ਰਾਹੀਂ ਸਮਾਜ ਵਿਚ ਫੈਲੀਆਂ ਕੁਰੀਤੀਆਂ, ਅੰਧਵਿਸ਼ਵਾਸਾਂ, ਪਖੰਡਵਾਦ, ਕਰਮਕਾਂਡਾਂ ਅਤੇ ਜਾਤ-ਪਾਤ ਦੇ ਵਿਤਕਰਿਆਂ ਵਿਰੁੱਧ ਆਵਾਜ਼ ਉਠਾ ਕੇ ਮਨੁੱਖਤਾ ਨੂੰ ਸੱਚ, ਬਰਾਬਰਤਾ ਅਤੇ ਨੈਤਿਕਤਾ ਦਾ ਮਾਰਗ ਦਿਖਾਇਆ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਨੂੰ ਅਗਿਆਨਤਾ ਅਤੇ ਵਹਿਮਾਂ-ਭਰਮਾਂ ਵਿਚੋਂ ਕੱਢ ਕੇ ਸੱਚੇ ਧਰਮ ਦੀ ਸੋਝੀ ਦਿੱਤੀ ਅਤੇ ਸਮਝਾਇਆ ਕਿ ਮਨੁੱਖ ਦੀ ਮਹਾਨਤਾ ਉਸ ਦੀ ਜਾਤ, ਧਰਮ ਜਾਂ ਸਮਾਜਿਕ ਰੁਤਬੇ ਨਾਲ ਨਹੀਂ, ਸਗੋਂ ਉਸ ਦੇ ਕਰਮਾਂ, ਵਿਚਾਰਾਂ ਅਤੇ ਆਚਰਨ ਨਾਲ ਪਰਖੀ ਜਾਣੀ ਚਾਹੀਦੀ ਹੈ। ਉਨ੍ਹਾਂ ਦੀ ਵਿਚਾਰਧਾਰਾ ਨੇ ਮਨੁੱਖ ਨੂੰ ਆਪਣੇ ਹੱਕਾਂ ਦੇ ਨਾਲ-ਨਾਲ ਫਰਜ਼ਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਦਾ ਅਹਿਸਾਸ ਵੀ ਕਰਵਾਇਆ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਮੂਲ ਆਧਾਰ ਮਨੁੱਖਤਾ ਦੀ ਸੇਵਾ, ਆਪਸੀ ਪਿਆਰ, ਸਮਾਨਤਾ, ਸਹਿਣਸ਼ੀਲਤਾ ਅਤੇ ਸਾਂਝੀਵਾਲਤਾ ਹੈ। ਉਨ੍ਹਾਂ ਵਲੋਂ ਬਖ਼ਸ਼ਿਆ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦਾ ਸਿਧਾਂਤ ਮਨੁੱਖ ਨੂੰ ਪ੍ਰਮਾਤਮਾ ਦੇ ਸਿਮਰਨ ਦੇ ਨਾਲ ਇਮਾਨਦਾਰੀ ਨਾਲ ਮਿਹਨਤ ਕਰਨ ਅਤੇ ਆਪਣੀ ਕਮਾਈ ਵਿਚੋਂ ਲੋੜਵੰਦਾਂ ਨਾਲ ਸਾਂਝ ਪਾਉਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਨਾਨਕ ਦੇਵ ਜੀ ਦੀ ਵਿਚਾਰਧਾਰਾ ਮਨੁੱਖਤਾ ਨੂੰ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਦਾ ਰਾਹ ਦਿਖਾਉਂਦੀ ਹੈ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮੂਹ ਨਾਨਕ ਨਾਮਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਬਾਣੀ ਦੇ ਉਪਦੇਸ਼ਾਂ ਨੂੰ ਜੀਵਨ ਵਿਚ ਧਾਰਨ ਕਰਨ ਅਤੇ ਸੇਵਾ, ਸਿਮਰਨ, ਇਮਾਨਦਾਰੀ ਤੇ ਸਾਂਝੀਵਾਲਤਾ ਦੇ ਆਦਰਸ਼ਾਂ ਦੇ ਪਹਿਰੇਦਾਰ ਬਣਨ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਜਲਾਲਪੁਰ ਦੀ ਕਾਂਗਰਸ ’ਚ ਬਹਾਲੀ ਨਾਲ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ‘ ਦ ਮਿਲੇਨੀਅਮ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਪ੍ਰਭਾਤ ਫੇਰੀ ਕਰਵਾਈ
Ad Position 24