ਜਲਾਲਪੁਰ ਦੀ ਕਾਂਗਰਸ ’ਚ ਬਹਾਲੀ ਨਾਲ ਸਮਰਥਕਾਂ ’ਚ ਖੁਸ਼ੀ ਦੀ ਲਹਿਰ
ਘਨੌਰ, 23 ਨਵੰਬਰ (ਸਰਦਾਰਾ ਸਿੰਘ ਲਾਛੜੂ)-ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਕਾਂਗਰਸ ਪਾਰਟੀ ’ਚ ਦੁਬਾਰਾ ਬਹਾਲੀ ਹੋਣ ਨਾਲ ਹਲਕਾ ਘਨੌਰ ਦੇ ਕਾਂਗਰਸੀ ਵਰਕਰਾਂ ਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਦੱਸਣਯੋਗ ਹੈ ਕਿ ਲੰਘੇ ਦਿਨੀਂ ਪੰਜਾਬ ਕਾਂਗਰਸ ਦੇ ਅਨੁਸ਼ਾਸਨੀ ਕਮੇਟੀ ਵਲੋਂ ਮਦਨ ਲਾਲ ਜਲਾਲਪੁਰ ਨੂੰ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਗਿਆ ਸੀ, ਜਿਸ ਕਾਰਨ ਹਲਕਾ ਘਨੌਰ ਦੇ ਉਨ੍ਹਾਂ ਨੂੰ ਚਾਹੁਣ ਵਾਲੇ ਵਰਕਰਾਂ ’ਚ ਨਿਰਾਸ਼ਾ ਛਾ ਗਈ ਸੀ।
ਪ
ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਮੁਲਤਵੀ ਰੱਦ ਕਰਨ ਦਾ ਪੱਤਰ ਦਿੰਦੇ ਹੋਏ। ਅਜੀਤ ਤਸਵੀਰ
24-11-2026
ਘਨੌਰ, 23 ਨਵੰਬਰ (ਸਰਦਾਰਾ ਸਿੰਘ ਲਾਛੜੂ)-ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਕਾਂਗਰਸ ਪਾਰਟੀ ’ਚ ਦੁਬਾਰਾ ਬਹਾਲੀ ਹੋਣ ਨਾਲ ਹਲਕਾ ਘਨੌਰ ਦੇ ਕਾਂਗਰਸੀ ਵਰਕਰਾਂ ਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਦੱਸਣਯੋਗ ਹੈ ਕਿ ਲੰਘੇ ਦਿਨੀਂ ਪੰਜਾਬ ਕਾਂਗਰਸ ਦੇ ਅਨੁਸ਼ਾਸਨੀ ਕਮੇਟੀ ਵਲੋਂ ਮਦਨ ਲਾਲ ਜਲਾਲਪੁਰ ਨੂੰ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਗਿਆ ਸੀ, ਜਿਸ ਕਾਰਨ ਹਲਕਾ ਘਨੌਰ ਦੇ ਉਨ੍ਹਾਂ ਨੂੰ ਚਾਹੁਣ ਵਾਲੇ ਵਰਕਰਾਂ ’ਚ ਨਿਰਾਸ਼ਾ ਛਾ ਗਈ ਸੀ। ਹੁਣ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਦੀ ਬਹਾਲੀ ਕਰਨ ’ਤੇ ਵਰਕਰਾਂ ’ਚ ਨਵਾਂ ਜੋਸ਼ ਤੇ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਸਮਰਥਕਾਂ ਦਾ ਕਹਿਣਾ ਹੈ ਕਿ ਜਲਾਲਪੁਰ ਹਲਕੇ ਦੇ ਸੀਨੀਅਰ ਤੇ ਜ਼ਮੀਨ ਨਾਲ ਜੁੜੇ ਆਗੂ ਹਨ। ਉਨ੍ਹਾਂ ਦੀ ਅਗਵਾਈ ਹੇਠ ਹੀ ਕਾਂਗਰਸ ਹਲਕੇ ’ਚ ਮਜ਼ਬੂਤ ਹੋਵੇਗੀ। ਵਰਕਰਾਂ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਹੁਣ ਉਹ ਪੂਰੀ ਤਾਕਤ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਮੈਦਾਨ ’ਚ ਉਤਰਨਗੇ। ਦੂਜੇ ਪਾਸੇ ਜਲਾਲਪੁਰ ਦੀ ਬਹਾਲੀ ਦੀ ਖ਼ਬਰ ਮਿਲਦਿਆਂ ਹੀ ਟਿਕਟ ਦੇ ਚਾਹਵਾਨ ਵਿਰੋਧੀਆਂ ਦੇ ਚਿਹਰੇ ਮੁਰਝਾ ਗਏ ਹਨ। ਹਲਕੇ ’ਚ ਇਸ ਚਰਚਾ ਨੇ ਜ਼ੋਰ ਫੜ ਲਿਆ ਹੈ ਕਿ ਆਉਣ ਵਾਲੇ ਸਮੇਂ ’ਚ ਹਲਕੇ ਦੀ ਸਿਆਸਤ ‘ਚ ਜਲਾਲਪੁਰ ਦੀ ਭੂਮਿਕਾ ਹੋਰ ਵੀ ਅਹਿਮ ਰਹੇਗੀ।