23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜਸਦੇਵ ਸਿੰਘ ਸੰਧੂ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਬਹਾਦਰਗੜ੍ਹ , 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਜਸਦੇਵ ਸਿੰਘ ਸੰਧੂ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਇਕੱਤਰ ਹੋ ਕੇ ਸਰਬੱਤ ਦੇ ਭਲੇ ਅਤੇ ਸਮੁੱਚੀ ਮਾਨਵਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 24-11-2026
ਬਹਾਦਰਗੜ੍ਹ , 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਜਸਦੇਵ ਸਿੰਘ ਸੰਧੂ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਇਕੱਤਰ ਹੋ ਕੇ ਸਰਬੱਤ ਦੇ ਭਲੇ ਅਤੇ ਸਮੁੱਚੀ ਮਾਨਵਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਸੰਸਥਾ ਦੇ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ, ਸਕੱਤਰ ਅਨੂਪਿੰਦਰ ਕੌਰ ਸੰਧੂ, ਮੈਨੇਜਰ ਸਰਤਾਜ ਸਿੰਘ ਸੰਧੂ ਅਤੇ ਮੈਡਮ ਦਿਲਰੀਨ ਕੌਰ ਸੰਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਨ੍ਹਾਂ ਵਲੋਂ ਦਿੱਤੇ ਗਏ। ਸਰਬਸਾਂਝੀਵਾਲਤਾ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸੰਦੇਸ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹਨ ਅਤੇ ਇਨ੍ਹਾਂ ’ਤੇ ਚੱਲ ਕੇ ਸਮਾਜ ਵਿਚ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਸਮਾਗਮ ਦਾ ਮਾਹੌਲ ਧਾਰਮਿਕ ਅਤੇ ਸ਼ਰਧਾਮਈ ਰਿਹਾ। ਇਸ ਮੌਕੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਪ੍ਰਣ ਲਿਆ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਵਿਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਜਲਾਲਪੁਰ ਦੀ ਕਾਂਗਰਸ ’ਚ ਬਹਾਲੀ ਨਾਲ ਸਮਰਥਕਾਂ ’ਚ ਖੁਸ਼ੀ ਦੀ ਲਹਿਰ
Ad Position 24