23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਖ਼ਾਲਸਾ ਸਕੂਲ ਵਿਖੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਰੂਪਨਗਰ, 23 ਨਵੰਬਰ (ਯਸ਼ਵੰਤ ਬੱਸੀ)ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿਚ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ’ਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਮਾਡਲ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕਵੀਸ਼ਰੀ, ਧਾਰਮਿਕ ਗੀਤ, ਕਵਿਤਾ, ਸਾਖੀ ਅਤੇ ਗੁਰਬਾਣੀ ਕੰਠ ਦੇ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ ਅਤੇ ਛੋਟੇ ਵਿਦਿਆਰਥੀਆਂ ਵਲੋਂ ਨਗਰ ਕੀਰਤਨ ਕੱਢਿਆ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਰੂਪਨਗਰ, 23 ਨਵੰਬਰ (ਯਸ਼ਵੰਤ ਬੱਸੀ)ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿਚ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ’ਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਮਾਡਲ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕਵੀਸ਼ਰੀ, ਧਾਰਮਿਕ ਗੀਤ, ਕਵਿਤਾ, ਸਾਖੀ ਅਤੇ ਗੁਰਬਾਣੀ ਕੰਠ ਦੇ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ ਅਤੇ ਛੋਟੇ ਵਿਦਿਆਰਥੀਆਂ ਵਲੋਂ ਨਗਰ ਕੀਰਤਨ ਕੱਢਿਆ ਗਿਆ। ਇਸ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਸ਼ਬਦ ਗਾਇਨ ਮੁਕਾਬਲੇ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿੰਗ ਦੀ ਕਰਨਜੋਤ ਕੌਰ, ਮਨਕੀਰਤ ਕੌਰ, ਉਦਿੱਤ ਸਿੰਘ ਅਤੇ ਅਮਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਮਿਡਲ ਵਿੰਗ ਵਿਚੋਂ ਰਜਤ, ਸੁਖਬੀਰ ਸਿੰਘ, ਤਰਨ ਸਿੰਘ ਅਤੇ ਇਸ਼ਕਾ ਨੇ ਪਹਿਲਾ ਸਥਾਨ ਹਾਸਿਲ ਕੀਤਾ।ਹਾਈ ਵਿੰਗ ਵਿਚੋਂ ਗੁਰਮਨਦੀਪ ਕੌਰ, ਇੱਕਨੂਰ , ਵੀਜ਼ਿਆਂ, ਜੰਨਤ ਅਤੇ ਪ੍ਰਭਜੋਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸੀਨੀਅਰ ਆਰਟਸ ਵਿੰਗ ਵਿਚੋਂ ਅਰਸ਼ਪ੍ਰੀਤ ਕੌਰ ਜੈਸਮੀਨ ਕੌਰ, ਸੋਨਾਕਸ਼ੀ, ਜਸਮੀਤ ਕੌਰ ਅਤੇ ਨਵਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸੀਨੀਅਰ ਵਿੰਗ ਸਾਇੰਸ ਕਮਰਸ ਵਿਚੋਂ ਮਹਿਕ, ਤਨੂੰ ਅਤੇ ਮਹਿਕ ਸ਼ਰਮਾ ਨੇ ਪਹਿਲਾ ਸਥਾਨ ਹਾਸਿਲ ਕੀਤਾ। ਧਾਰਮਿਕ ਗੀਤ ਵਿਚ ਪ੍ਰਾਇਮਰੀ ਵਿੰਗ ਦੀ ਮਨਕੀਰਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਕਵਿਤਾ ਉਚਾਰਨ ਵਿਚ ਮਿਡਲ ਵਿੰਗ ਦੀ ਲਵਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਹਾਈ ਵਿੰਗ ਦੀ ਕਵੀਸ਼ਰੀ ਵਿਚ ਸੂਰਸਿਮਰ ਕੌਰ, ਮਨਪ੍ਰੀਤ ਸਿੰਘ ਅਤੇ ਬਲਜਿੰਦਰ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸੀਨੀਅਰ ਵਿੰਗ ਦੀ ਸਾਖੀ ਮੁਕਾਬਲੇ ਵਿਚ ਪ੍ਰਭਜੋਤ ਅਟਵਾਲ ਅਤੇ ਨਵਜੋਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਮੂਲ ਮੰਤਰ ਮੁਕਾਬਲੇ ਵਿਚ ਕਿੰਡਰਗਾਰਟਨ ਦੇ ਗੁਰਵੀਰ ਸਿੰਘ ਨੇਪਹਿਲਾ ਸਥਾਨ ਹਾਸਿਲ ਕੀਤਾ। ਖ਼ਾਲਸਾ ਮਾਡਲ ਸਕੂਲ ਦੇ ਸ਼ਬਦ ਗਾਇਨ ਮੁਕਾਬਲੇ ਵਿਚ ਪ੍ਰਾਇਮਰੀ ਵਿੰਗ ਦੇ ਸੁਖਮਨਰੀਤ ਕੌਰ , ਅਰਸ਼ਪ੍ਰੀਤ ਕੌਰ , ਮੁਸਕਾਨ, ਸੁਖਮਨਦੀਪ ਕੌਰ ਅਤੇ ਕਰਮਨ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਮਿਡਲ ਵਿੰਗ ਵਿਚੋਂ ਪ੍ਰਭਜੋਤ ਕੌਰ, ਅਨੰਨਯਾ , ਸ਼ਾਹਬਾਜ਼ ਸਿੰਘ, ਹਰਕੀਰਤ ਸਿੰਘ ਅਤੇ ਮਨਵੀਰ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਧਾਰਮਿਕ ਗੀਤ ਵਿਚ ਪ੍ਰਾਇਮਰੀ ਵਿੰਗ ਦੀ ਗੁਰਸਿਮਰਨ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਵਿਤਾ ਉਚਾਰਨ ਵਿਚ ਮਿਡਲ ਵਿੰਗ ਦੀ ਪ੍ਰਭਸੀਰਤ ਕੌਰ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਗੁਰਬਾਣੀ ਕੰਠ ਵਿਚ ਕਿੰਡਰਗਾਰਟਨ ਵਿੰਗ ਦੇ ਆਰਵ ਚੌਹਾਨ ਨੇ ਪਹਿਲਾ ਸਥਾਨ ਹਾਸਿਲ ਕੀਤਾ। ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਰਣਬੀਰ ਸਿੰਘ ਡੀ.ਐੱਸ.ਪੀ. ਨੇ ਪਾਤੜਾਂ ਵਿਖੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਖ਼ਾਲਸਾ ਸਕੂਲ ਵਿਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
Ad Position 24