23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦੋਹਰੀਆਂ ਗੈਰ-ਵਿੱਦਿਅਕ ਡਿਊਟੀਆਂ ਸੰਬੰਧੀ ਅਧਿਆਪਕਾਂ ’ਚ ਭਾਰੀ ਰੋਸ: ਡੀ.ਟੀ.ਐੱਫ਼.

ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਅਧਿਆਪਕਾਂ ਦੀਆਂ ਦੋਹਰੀਆਂ ਗੈਰ ਵਿੱਦਿਅਕ ਡਿਊਟੀਆਂ, ਖ਼ਾਸ ਕਰਕੇ ਜਨਗਣਨਾ ਦੇ ਨਾਲ ਨਾਲ ਚੋਣਾਂ ਵਿਚ ਲਗਾਈਆਂ ਡਿਊਟੀਆਂ ਨੂੰ ਲੈ ਕੇ ਅਧਿਆਪਕਾਂ ਵਿਚ ਪੈਦਾ ਹੋਏ ਭਾਰੀ ਰੋਸ ਦੇ ਚਲਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ, ਪਟਿਆਲਾ ਇਕਾਈ ਦੇ ਇਕ ਵਫ਼ਦ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਰਾਮਸ਼ਰਨ ਅਲਹੌਰਾਂ, ਜ਼ਿਲ੍ਹਾ ਸਕੱਤਰ ਜਸਪਾਲ ਸਿੰਘ ਖਾਂਗ ਤੇ ਵਿੱਤ ਸਕੱਤਰ ਰਾਜਿੰਦਰ ਸਿੰਘ ਸਮਾਣਾ ਨੇ ਦੱਸਿਆ ਕਿ 28 ਨਵੰਬਰ ਨੂੰ ਮਿਉਂਸੀਪਲ ਕਾਰਪੋਰੇਸ਼ਨ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਵਿਚ ਵੱਡੇ ਪੱਧਰ ’ਤੇ ਉਨ੍ਹਾਂ ਅਧਿਆਪਕਾਂ ਦੀਆਂ ਵੀ ਡਿਊਟੀਆਂ ਲੱਗੀਆਂ ਹਨ ਜਿਨ੍ਹਾਂ ਦੀ ਪਹਿਲਾਂ ਹੀ ਜਨਗਣਨਾ ਵਿਚ ਡਿਊਟੀ ਲਗੀ ਹੋਈ ਹੈ।

Ad Position 21
No active advertisement
ਅਜੀਤ ਡੈਸਕ 24-11-2026
ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਅਧਿਆਪਕਾਂ ਦੀਆਂ ਦੋਹਰੀਆਂ ਗੈਰ ਵਿੱਦਿਅਕ ਡਿਊਟੀਆਂ, ਖ਼ਾਸ ਕਰਕੇ ਜਨਗਣਨਾ ਦੇ ਨਾਲ ਨਾਲ ਚੋਣਾਂ ਵਿਚ ਲਗਾਈਆਂ ਡਿਊਟੀਆਂ ਨੂੰ ਲੈ ਕੇ ਅਧਿਆਪਕਾਂ ਵਿਚ ਪੈਦਾ ਹੋਏ ਭਾਰੀ ਰੋਸ ਦੇ ਚਲਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ, ਪਟਿਆਲਾ ਇਕਾਈ ਦੇ ਇਕ ਵਫ਼ਦ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਰਾਮਸ਼ਰਨ ਅਲਹੌਰਾਂ, ਜ਼ਿਲ੍ਹਾ ਸਕੱਤਰ ਜਸਪਾਲ ਸਿੰਘ ਖਾਂਗ ਤੇ ਵਿੱਤ ਸਕੱਤਰ ਰਾਜਿੰਦਰ ਸਿੰਘ ਸਮਾਣਾ ਨੇ ਦੱਸਿਆ ਕਿ 28 ਨਵੰਬਰ ਨੂੰ ਮਿਉਂਸੀਪਲ ਕਾਰਪੋਰੇਸ਼ਨ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਵਿਚ ਵੱਡੇ ਪੱਧਰ ’ਤੇ ਉਨ੍ਹਾਂ ਅਧਿਆਪਕਾਂ ਦੀਆਂ ਵੀ ਡਿਊਟੀਆਂ ਲੱਗੀਆਂ ਹਨ ਜਿਨ੍ਹਾਂ ਦੀ ਪਹਿਲਾਂ ਹੀ ਜਨਗਣਨਾ ਵਿਚ ਡਿਊਟੀ ਲਗੀ ਹੋਈ ਹੈ। ਇਨ੍ਹਾਂ ਡਿਊਟੀਆਂ ਦਾ ਸਭ ਤੋਂ ਵੱਧ ਨੁਕਸਾਨ ਬੱਚਿਆਂ ਦੀ ਪੜ੍ਹਾਈ ਦਾ ਹੋ ਰਿਹਾ ਹੈ, ਕਿਉਂਕਿ ਜਨਗਣਨਾ ਲਈ ਜਿੱਥੇ ਅਧਿਆਪਕ ਪਹਿਲਾਂ ਹੀ ਅੱਧੇ ਦਿਨ ਲਈ ਸਕੂਲਾਂ ਤੋਂ ਬਾਹਰ ਹਨ ਤੇ ਚੋਣ ਡਿਊਟੀਆਂ ਕਾਰਨ ਬੱਚਿਆਂ ਦੀ ਪੜ੍ਹਾਈ ਹੋਰ ਵੀ ਪ੍ਰਭਾਵਤ ਹੋਵੇਗੀ। ਆਗੂਆਂ ਨੇ ਦੱਸਿਆ ਕਿ ਇਹ ਚੋਣ ਡਿਊਟੀਆਂ ਬੇਲੋੜੇ ਤਰੀਕੇ ਨਾਲ ਅਧਿਆਪਕਾਂ ਦੇ ਘਰਾਂ ਤੋਂ ਕਾਫੀ ਦੂਰ ਵੀ ਲਗਾਈਆਂ ਗਈਆਂ ਹਨ। ਇਸ ਤਰ੍ਹਾਂ ਦੂਰ ਡਿਊਟੀਆਂ ਦਾ ਖਮਿਆਜ਼ਾ ਵੀ ਅਧਿਆਪਕਾਂ ਨੂੰ ਕਈ ਵਾਰ ਭੁਗਤਣਾ ਪੈਂਦਾ ਹੈ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋਂ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦੇ ਹੋਏ, ਇਨ੍ਹਾਂ ਡਿਊਟੀਆਂ ਨੂੰ ਵਾਪਿਸ ਲਏ ਜਾਣ ਦੀ ਮੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀ ਹਿਮਾਂਸ਼ੂ ਜੈਨ ਵਲੋਂ ਉਪਰੋਕਤ ਮੰਗਾਂ ਨੂੰ ਸੰਜੀਦਗੀ ਨਾਲ ਵਿਚਾਰਦੇ ਹੋਏ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਕਾਲਜ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਕੋਈ ਵੀ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ- ਵਿਨੈ ਬੁਬਲਾਨੀ
Ad Position 24