24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪਿੰਡ ਸੰਧਾਰਸੀ ’ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਘਨੌਰ, 24 ਨਵੰਬਰ (ਸਰਦਾਰਾ ਸਿੰਘ ਲਾਛੜੂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਸੰਧਾਰਸੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ। ਇਸ ਸ਼ੁਭ ਦਿਹਾੜੇ ਸਬੰਧੀ ਰੱਖੇ ਗਏ ਤਿੰਨ ਰੋਜ਼ਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਧਾਰਮਿਕ ਦੀਵਾਨ ‘ਚ ਰਾਗੀ ਜਥਿਆਂ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ, ਜਦਕਿ ਉੱਘੇ ਕਥਾਵਾਚਕ ਗਿਆਨੀ ਗੁਰਪਾਲ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਫਲਸਫੇ, ਉਦਾਸੀਆਂ ਤੇ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਉਪਦੇਸ਼ਾਂ ਬਾਰੇ ਵਿਸਥਾਰਪੂਰਵਕ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 25-11-2026
ਘਨੌਰ, 24 ਨਵੰਬਰ (ਸਰਦਾਰਾ ਸਿੰਘ ਲਾਛੜੂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਸੰਧਾਰਸੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ। ਇਸ ਸ਼ੁਭ ਦਿਹਾੜੇ ਸਬੰਧੀ ਰੱਖੇ ਗਏ ਤਿੰਨ ਰੋਜ਼ਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਧਾਰਮਿਕ ਦੀਵਾਨ ‘ਚ ਰਾਗੀ ਜਥਿਆਂ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ, ਜਦਕਿ ਉੱਘੇ ਕਥਾਵਾਚਕ ਗਿਆਨੀ ਗੁਰਪਾਲ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਫਲਸਫੇ, ਉਦਾਸੀਆਂ ਤੇ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਉਪਦੇਸ਼ਾਂ ਬਾਰੇ ਵਿਸਥਾਰਪੂਰਵਕ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਮਿੱਤਾ, ਖਜ਼ਾਨਚੀ ਅਮਰੀਕ ਸਿੰਘ, ਗ੍ਰੰਥੀ ਸਿੰਘ ਗਿਆਨੀ ਗੁਰਬੀਰ ਸਿੰਘ, ਹਰਵਿੰਦਰ ਸਿੰਘ ਸੰਧਾਰਸੀ, ਬਲਦੇਵ ਸਿੰਘ ਮਿੱਤ, ਰਣ ਸਿੰਘ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਨੰਬਰਦਾਰ ਰਣਧੀਰ ਸਿੰਘ, ਗੁਰਦੀਪ ਸਿੰਘ ਕਾਲਾ ਤੇ ਰਿੰਕੂ ਸਮੇਤ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਤੇ ਸੰਗਤਾਂ ਹਾਜ਼ਰ ਸਨ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਘੋੜਿਆਂਵਾਲਾ ਵਿਖੇ ਮਨਾਇਆ ਗਿਆ ਪ੍ਰਕਾਸ਼ ਪੁਰਬ ਸਵੇਰ ਤੋਂ ਹੀ ਸੰਗਤਾਂ ਹੋ ਰਹੀਆਂ ਨੇ ਗੁਰੂ ਘਰ ਨਤਮ... ਅਗਲੀ ਖ਼ਬਰ ਸ੍ਰੀ ਸਨਾਤਨ ਧਰਮ ਟਰੱਸਟ ਵਲੋਂ ਡੀ.ਸੀ. ਪਟਿਆਲਾ ਹਿਮਾਂਸ਼ੂ ਜੈਨ ਨੂੰ ਧਾਰਮਿਕ ਸਮਾਗਮ ਦਾ ਸੱਦਾ
Ad Position 24