ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਬਦੌਲਤ ਅਮਿੱਟ ਛਾਪ ਛੱਡ ਗਿਆ ਗੁਰੂਕੁਲ ਸਕੂਲ ਦਾ ਸਾਲਾਨਾ ਸਮਾਗਮ
ਕਰਨ ਸਿੰਘ ਡੀ.ਟੀ.ਓ. ਨੇ ਸ਼ਮੂਲੀਅਤ ਕਰ ਕੇ ਵਿੱਦਿਆਰਥੀਆਂ ਦੀ ਕੀਤੀ ਹੌਸਲਾ ਅਫਜ਼ਾਈ
ਪਾਤੜਾਂ, 24 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਗੁਰੂਕੁਲ ਗਲੋਬਲ ਕਰਿਐਂਜ਼ਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਸਕੂਲ ਵਲੋਂ ਆਪਣਾ ਸਲਾਨਾ ਸਮਾਗਮ ਸਕੂਲ ਦੇ ਵਿਹੜੇ ਵਿਚ ਕਰਵਾਇਆ ਗਿਆ। ਇਸ ਵਿੱਚ ਵਿੱਦਿਆਰਥੀਆਂ ਵਲੋਂ ਬਹੁਤ ਹੀ ਮਿਹਨਤ ਨਾਲ ਤਿਆਰ ਕੀਤੀਆਂ ਗਈਆਂ ਪੇਸ਼ਕਾਰੀਆਂ ਦੀ ਬਦੋਲਤ ਇਹ ਸਮਾਗਮ ਸਰੋਤਿਆ ਤੇ ਅਮਿੱਟਸ਼ਾਪ ਛੱਡ ਗਿਆ।
ਪਾਤੜਾਂ, 24 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਗੁਰੂਕੁਲ ਗਲੋਬਲ ਕਰਿਐਂਜ਼ਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਸਕੂਲ ਵਲੋਂ ਆਪਣਾ ਸਲਾਨਾ ਸਮਾਗਮ ਸਕੂਲ ਦੇ ਵਿਹੜੇ ਵਿਚ ਕਰਵਾਇਆ ਗਿਆ। ਇਸ ਵਿੱਚ ਵਿੱਦਿਆਰਥੀਆਂ ਵਲੋਂ ਬਹੁਤ ਹੀ ਮਿਹਨਤ ਨਾਲ ਤਿਆਰ ਕੀਤੀਆਂ ਗਈਆਂ ਪੇਸ਼ਕਾਰੀਆਂ ਦੀ ਬਦੋਲਤ ਇਹ ਸਮਾਗਮ ਸਰੋਤਿਆ ਤੇ ਅਮਿੱਟਸ਼ਾਪ ਛੱਡ ਗਿਆ।ਇਸ ਸਮਗਾਮ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨ ਸਿੰਘ ਡੀ.ਟੀ.ਓ. ਨੇ ਸ਼ਮੂਲੀਅਤ ਕਰਕੇ ਵਿੱਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਨੇ ਗਣੇਸ਼ ਵੰਦਨਾ ਨਾਲ ਕਰਦਿਆਂ ‘ਮਾਪੇ ਰੱਬ ਦਾ ਰੂਪ’ ਰਾਹੀਂ ਮਾਪਿਆਂ ਦੇ ਪਿਆਰ, ਤਿਆਗ ਅਤੇ ਸਤਿਕਾਰ ਦਾ ਸੁੰਦਰ ਸੰਦੇਸ਼ ਦਿੱਤਾ। ਪੰਜਾਬੀ ਸੱਭਿਆਚਾਰ ਭੰਗੜਾ, ਲੁੱਡੀ ਅਤੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਲੀਲਾ, ‘ਮੁਰਲੀ ਮਨੋਹਰ’ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ ਇਸ ਤੋਂ ਇਲਾਵਾ ਵਿੱਦਿਆਥੀਆਂ ਵਲੋਂ ਗਤਕਾਬਾਜੀ ਦੇ ਜੌਹਰ ਵੀ ਦਿਖਾਏ ਗਏ। ਮੁੱਖ ਮਹਿਮਾਨ ਕਰਨ ਸਿੰਘ ਡੀ ਟੀ ਓ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਸਕੂਲ ਵੱਲੋਂ ਇਲਾਕੇ ਦੇ ਬੱਚਿਆਂ ਨੂੰ ਉੱਚ ਮਿਆਰ ਦੀ ਵਿੱਦਿਆ ਦੇ ਨਾਲ ਆਪਣੀ ਪ੍ਰਤਿਭਾ ਦਿਖਾਉਣ ਦਾ ਇੱਕ ਵੱਡਾ ਮੰਚ ਦਿੱਤਾ ਜਾ ਰਿਹਾ ਹੈ ਉਨ੍ਹਾਂ ਵਿੱਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿੱਦਿਆਰਥੀਆਂ ਨੂੰ ਜੀਵਨ ਵਿੱਚ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਅੱਗੇ ਚਾਹੀਦਾ ਹੈ। ਸਕੂਲ ਦੇ ਚੇਅਰਮੈਨ ਰਾਕੇਸ਼ ਸਿੰਗਲਾ, ਵਾਈਸ ਚੇਅਰਮੈਨ ਸ਼ਾਮ ਸੁੰਦਰ ਨੇ ਕਿਹਾ ਹੈ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਰਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਦੇ ਹਨ। ਸਕੂਲ ਦੇ ਪ੍ਰਿੰਸੀਪਲ ਹਰਪ੍ਰੀਤ ਨਾਗਪਾਲ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਹੈ ਕਿ ਵਿਦਿਆਰਥੀਆਂ ਦੀ ਹਰ ਪੇਸ਼ਕਾਰੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਸੁਚੱਜੀ ਰਹਿਨੁਮਾਈ ਦਾ ਨਤੀਜ਼ਾ ਹੈ ਅਤੇ ਮੰਥਨ 2026’ ਸਿਰਫ਼ ਇੱਕ ਸਾਲਾਨਾ ਸਮਾਗਮ ਨਹੀਂ, ਸਗੋਂ ਵਿਦਿਆਰਥੀਆਂ ਦੀ ਪ੍ਰਤਿਭਾ, ਸੱਭਿਆਚਾਰ, ਸੰਸਕਾਰਾਂ ਅਤੇ ਸਰਵਪੱਖੀ ਵਿਕਾਸ ਦਾ ਇੱਕ ਸ਼ਾਨਦਾਰ ਪ੍ਰਤੀਕ ਬਣਿਆ ਹੈ।ਇਸ ਮੌਕੇ ਵਾਈਸ ਪ੍ਰਿੰਸੀਪਲ ਯਾਦਵਿੰਦਰ ਸਿੰਘ, ਸਕੂਲ ਮੈਨੇਜਰ ਜਸਵਿੰਦਰ ਸਿੰਘ, ਸੀਨੀਅਰ ਕੋਆਰਡੀਨੇਟਰ ਕਮਲਜੀਤ ਸਿੰਘ ਅਤੇ ਕੋਆਰਡੀਨੇਟਰ ਦਵਿੰਦਰਪਾਲ ਸਿੰਘ ਵੱਲੋਂ ਇਸ ਸਮਾਗਮ ਨੂੰ ਸਫਲ ਕਰਨ ਵਿੱਚ ਵੱਡਾ ਯੋਗਦਾਨ ਪਾਇਆ ਗਿਆ।ਇਸ ਸਮਾਗਮ ‘ਚ ਕਾਰਡੀਲਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸੁਸ਼ੀਲ ਕੁਮਾਰ ਜਿੰਦਲ, ਵਿਨੋਦ ਕੁਮਾਰ ਜਿੰਦਲ ਸਾਬਕਾ ਪ੍ਰਧਾਨ ਨਗਰ ਕੌਸਲ, ਗੋਬਿੰਦ ਸਿੰਘ ਵਿਰਦੀ ਐਮ.ਡੀ ਵਿਰਦੀ ਐਗਰੋ ਇੰਡਸਟਰੀ, ਦੁਰਗਾ ਦਾਸ ਸਿੰਗਲਾ ਚੇਅਰਮੈਨ ਵਪਾਰ ਸੈਲ ਆਪ, ਸੀਸ਼ ਪਾਲ ਘੱਗਾ, ਤਰਸੇਮ ਚੰਦ ਸ਼ਰਮਾ ਸਾਬਕਾ ਸਰਪੰਚ ਹਾਮਝੇੜ੍ਹੀ, ਜਰਨੈਲ ਸਿੰਘ ਜੈਲੀ ਸਰਪੰਚ ਹਾਮਝੇੜ੍ਹੀ, ਇੰਦਰਜੀਤ ਸਿੰਘ ਸਰਪੰਚ ਦਿਆਲ ਨਗਰ ਹਾਮਝੇੜ੍ਹੀ ਅਤੇ ਵਰੁਣ ਕੁਮਾਰ ਕਾਂਸਲ ਆਦਿ ਮੌਜੂਦ ਸਨ।