24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਨੂੰ ਮਿਲੇਗੀ ਨਵੀਂ ਦਿਸ਼ਾ-ਤੇਜਿੰਦਰਪਾਲ ਸਿੰਘ ਸੰਧੂ

ਪਟਿਆਲਾ, 24 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ ਅਤੇ ਪੰਜਾਬ ਦੇ ਵਿਕਾਸ ਨੂੰ ਲੈ ਕੇ ਨਵੀਆਂ ਉਮੀਦਾਂ ਜਾਗੀਆਂ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇਜਿੰਦਰਪਾਲ ਸਿੰਘ ਸੰਧੂ ਨੇ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਹੋਏ ਗੱਠਜੋੜ ਸੰਬੰਧੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਕੀਤਾ। ਤੇਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਅੱਗੇ ਲਿਜਾਣ ਲਈ ਸੂਬੇ ਵਿਚ ਡਬਲ ਇੰਜਣ ਸਰਕਾਰ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 25-11-2026
ਪਟਿਆਲਾ, 24 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ ਅਤੇ ਪੰਜਾਬ ਦੇ ਵਿਕਾਸ ਨੂੰ ਲੈ ਕੇ ਨਵੀਆਂ ਉਮੀਦਾਂ ਜਾਗੀਆਂ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇਜਿੰਦਰਪਾਲ ਸਿੰਘ ਸੰਧੂ ਨੇ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਹੋਏ ਗੱਠਜੋੜ ਸੰਬੰਧੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਕੀਤਾ। ਤੇਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਅੱਗੇ ਲਿਜਾਣ ਲਈ ਸੂਬੇ ਵਿਚ ਡਬਲ ਇੰਜਣ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵਿਚਕਾਰ ਬਿਹਤਰ ਤਾਲਮੇਲ ਹੋਣ ਨਾਲ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲ ਸਕਦੀ ਹੈ ਅਤੇ ਪੰਜਾਬ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਰਾਹ ਖੁੱਲ੍ਹ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪਹਿਲਾਂ ਵੀ ਪੰਜਾਬ ਦੀ ਸਿਆਸਤ ਦਾ ਅਹਿਮ ਹਿੱਸਾ ਰਿਹਾ ਹੈ। ਗੱਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਕਈ ਵਿਕਾਸ ਕਾਰਜ ਹੋਏ ਸਨ ਅਤੇ ਲੋਕ ਭਲਾਈ ਨਾਲ ਸੰਬੰਧਿਤ ਯੋਜਨਾਵਾਂ ਨੂੰ ਅੱਗੇ ਵਧਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਵਿਚਕਾਰ ਮੁੜ ਹੋਏ ਸਿਆਸੀ ਸਮਝੌਤੇ ਨਾਲ ਵਰਕਰਾਂ ਵਿਚ ਵੀ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ, ਕਿਸਾਨੀ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦਾ ਮੁੱਖ ਮਕਸਦ ਪੰਜਾਬ ਦੀ ਬਿਹਤਰੀ, ਤਰੱਕੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੋਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵਾਂ ਪਾਰਟੀਆਂ ਦਾ ਇਹ ਸਿਆਸੀ ਤਾਲਮੇਲ ਸੂਬੇ ਦੇ ਵਿਕਾਸ ਅਤੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇਣ ਵਿਚ ਅਹਿਮ ਭੂਮਿਕਾ ਨਿਭਾਏਗਾ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਸਿਆਸੀ ਤੌਰ ’ਤੇ ਮੁੜ ਤੋਂ ਹੋਏ ਇਕੱਠੇ-ਗੁਰਵਿੰਦਰ ਕਾਂਸਲ ਗੱਠਜੋੜ ਸਿੱਧੇ ਤੌਰ ’ਤੇ ‘ਆਪ... ਅਗਲੀ ਖ਼ਬਰ ਖਾਸੀ ਦੀ ਟੀਮ ਵਲੋਂ ਫੁੱਟਬਾਲ ਕੱਪ ਜਿੱਤਣ ’ ਤੇ ਗਰੇਵਾਲ ਪਰਿਵਾਰ ਵਲੋਂ ਟੀਮ ਦਾ ਸਨਮਾਨ
Ad Position 24