24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪ੍ਰਕਾਸ਼ ਉਤਸਵ ਦੀ ਖੁਸ਼ੀ ’ਚ ਪੰਜਾਬ ਸਿੱਖ ਕੌਂਸਲ ਪੰਜਾਬ ਵਲੋਂ ਮਹਾਨ ਅੰਮ੍ਰਿਤ ਸੰਚਾਰ ਸੰਬੰਧੀ ਅਹਿਮ ਮੀਟਿੰਗ

ਸਨੌਰ, 24 ਨਵੰਬਰ (ਮੋਹਣ ਸਿੰਘ ਭੱਟੀ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ ਖੁਸ਼ੀ ਵਿੱਚ `ਪੰਜਾਬ ਸਿੱਖ ਕੌਂਸਲ ਪੰਜਾਬ` ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 29 ਨਵੰਬਰ, ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ, ਪਿੰਡ ਬਲਬੇੜਾ (ਪਟਿਆਲਾ) ਵਿਖੇ ਕਰਵਾਏ ਜਾ ਰਹੇ `ਮਹਾਨ ਅੰਮ੍ਰਿਤ ਸੰਚਾਰ` ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਆਲ ਇੰਡੀਆ ਪਿੰਗਲਾ ਆਸ਼ਰਮ, ਸਨੌਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਆਸ਼ਰਮ ਦੇ ਮੁਖੀ ਸੰਤ ਬਾਬਾ ਬਲਬੀਰ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ਹੋਈ ਇਸ ਇਕੱਤਰਤਾ ਵਿਚ ਇਲਾਕੇ ਦੀਆਂ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ ਅਤੇ ਮੋਹਤਬਰਾਂ ਨੇ ਸ਼ਮੂਲੀਅਤ ਕਰਕੇ ਸਮਾਗਮ ਦੀ ਰੂਪ-ਰੇਖਾ ਉਲੀਕੀ।

Ad Position 21
No active advertisement
ਅਜੀਤ ਡੈਸਕ 25-11-2026
ਸਨੌਰ, 24 ਨਵੰਬਰ (ਮੋਹਣ ਸਿੰਘ ਭੱਟੀ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ ਖੁਸ਼ੀ ਵਿੱਚ `ਪੰਜਾਬ ਸਿੱਖ ਕੌਂਸਲ ਪੰਜਾਬ` ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 29 ਨਵੰਬਰ, ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ, ਪਿੰਡ ਬਲਬੇੜਾ (ਪਟਿਆਲਾ) ਵਿਖੇ ਕਰਵਾਏ ਜਾ ਰਹੇ `ਮਹਾਨ ਅੰਮ੍ਰਿਤ ਸੰਚਾਰ` ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਆਲ ਇੰਡੀਆ ਪਿੰਗਲਾ ਆਸ਼ਰਮ, ਸਨੌਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਆਸ਼ਰਮ ਦੇ ਮੁਖੀ ਸੰਤ ਬਾਬਾ ਬਲਬੀਰ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ਹੋਈ ਇਸ ਇਕੱਤਰਤਾ ਵਿਚ ਇਲਾਕੇ ਦੀਆਂ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ ਅਤੇ ਮੋਹਤਬਰਾਂ ਨੇ ਸ਼ਮੂਲੀਅਤ ਕਰਕੇ ਸਮਾਗਮ ਦੀ ਰੂਪ-ਰੇਖਾ ਉਲੀਕੀ। ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ, ਸੰਗਤਾਂ ਦੀ ਆਮਦ ਅਤੇ ਅੰਮ੍ਰਿਤ ਅਭਿਲਾਖੀਆਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੰਜਾਬ ਸਿੱਖ ਕੌਂਸਲ, ਪਟਿਆਲਾ ਦੇ ਪ੍ਰਧਾਨ ਜਥੇਦਾਰ ਮੋਹਣ ਸਿੰਘ ਕਰਤਾਰਪੁਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਜ਼ਿਲ੍ਹਾ ਪਟਿਆਲਾ ਵਿੱਚ ਰਹਿੰਦੇ ਹਰ ਪ੍ਰਾਣੀ ਨੂੰ ਅੰਮ੍ਰਿਤ ਛਕਾ ਕੇ ਖਾਲਸਾਈ ਸਰੂਪ ਦੇ ਧਾਰਨੀ ਬਣਾਉਣਾ ਹੈ।ਆਪਣੇ ਬਿਆਨ ਵਿੱਚ ਜਥੇਦਾਰ ਮੋਹਣ ਸਿੰਘ ਕਰਤਾਰਪੁਰ ਨੇ ਕਿਹਾ, “ਅੱਜ ਦੇ ਦੌਰ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਬਚਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 29 ਨਵੰਬਰ ਨੂੰ ਸਵੇਰੇ 10:00 ਵਜੇ ਪਿੰਡ ਬਲਬੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਦਾ ਬਾਟਾ ਤਿਆਰ ਕੀਤਾ ਜਾਵੇਗਾ। ਉਨ੍ਹਾਂ ਸਮੂਹ ਅੰਮ੍ਰਿਤ ਅਭਿਲਾਖੀਆਂ ਨੂੰ ਅਪੀਲ ਕੀਤੀ ਕਿ ਉਹ ਕੇਸੀ ਇਸ਼ਨਾਨ ਕਰਕੇ ਸਵੇਰੇ 10:30 ਵਜੇ ਤੱਕ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ਦੀ ਕ੍ਰਿਪਾਲਤਾ ਕਰਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਲਈ ਪੰਜ ਕਕਾਰਾਂ ਦੀ ਸੇਵਾ ਪੰਜਾਬ ਸਿੱਖ ਕੌਂਸਲ, ਪਟਿਆਲਾ ਵੱਲੋਂ ਬਿਲਕੁਲ ਫਰੀ (ਮੁਫ਼ਤ) ਕੀਤੀ ਜਾਵੇਗੀ। ਜਥੇਦਾਰ ਕਰਤਾਰਪੁਰ ਨੇ ਅੱਗੇ ਕਿਹਾ ਕਿ ਇਸ ਮਹਾਨ ਕਾਰਜ ਵਿੱਚ ਆਲ ਇੰਡੀਆ ਪਿੰਗਲਾ ਆਸ਼ਰਮ ਸਨੌਰ ਦੇ ਮੁਖੀ ਬਾਬਾ ਬਲਬੀਰ ਸਿੰਘ ਜੀ, ਗੁਰਦੁਆਰਾ ਪ੍ਰਬੰਧਕ ਕਮੇਟੀ ਬਲਬੇੜਾ ਦੇ ਹੈੱਡ ਗ੍ਰੰਥੀ ਭਾਈ ਲਖਵਿੰਦਰ ਸਿੰਘ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਅੰਮ੍ਰਿਤ ਛਕਣ ਦੇ ਚਾਹਵਾਨ ਸੱਜਣ ਪਹਿਲਾਂ ਹੀ ਆਪਣਾ ਨਾਮ ਪ੍ਰਬੰਧਕਾਂ ਦੇ ਫ਼ੋਨ ਨੰਬਰਾਂ ’ਤੇ ਨੋਟ ਕਰਵਾਉਣ ਤਾਂ ਜੋ ਕਕਾਰਾਂ ਅਤੇ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾ ਸਕਣ।ਇਸ ਅਹਿਮ ਮੀਟਿੰਗ ਵਿੱਚ ਜਥੇਦਾਰ ਮੋਹਣ ਸਿੰਘ ਕਰਤਾਰਪੁਰ ਤੋਂ ਇਲਾਵਾ ਜ਼ਿਲ੍ਹਾ ਮੁਖੀ ਨਿਹੰਗ ਸਿੰਘ ਜਥੇਦਾਰ ਜਗਦੇਵ ਸਿੰਘ ਤੇਜਾਂ, ਲਖਬੀਰ ਸਿੰਘ , ਦੀਪਕ ਸਿੰਘ ਖ਼ਾਲਸਾ, ਬਾਬਾ ਬੱਘਾ ਸਿੰਘ, ਸਰਨ ਸਿੰਘ, ਗੁਰਜੀਤ ਸਿੰਘ ਅਤੇ ਸੁਖਪਾਲ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸਮੂਹ ਹਾਜ਼ਰ ਆਗੂਆਂ ਨੇ ਭਰੋਸਾ ਦਿਵਾਇਆ ਕਿ ਉਹ ਪਿੰਡ-ਪਿੰਡ ਜਾ ਕੇ ਸੰਗਤਾਂ ਨੂੰ ਇਸ ਮਹਾਨ ਅੰਮ੍ਰਿਤ ਸੰਚਾਰ ਵਿਚ ਸ਼ਾਮਲ ਹੋਣ ਅਤੇ ਖੰਡੇ-ਬਾਟੇ ਦੀ ਪਾਹੁਲ ਛਕਣ ਲਈ ਪ੍ਰੇਰਿਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਿਕਰਮਜੀਤ ਸਿੰਘ ਦੇ ਡੀ.ਐਸ.ਪੀ. ਨਾਭਾ ਨਿਯੁਕਤ ਹੋਣ ‘ਤੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਨਿਵਾਸ ਵਿਖੇ ਵਿਸ਼ੇਸ਼ ਮੀਟਿ... ਅਗਲੀ ਖ਼ਬਰ ਦੇਵੀਗੜ੍ਹ ਦੇ ਦੁਕਾਨਦਾਰਾਂ ਨੇ ਗੌਰਵ ਸੰਧੂ ਨੂੰ ਕੀਤਾ ਸਨਮਾਿਨਤ
Ad Position 24