ਜਸਪ੍ਰੀਤ ਸਿੰਘ ਲੱਕੀ ਚਾਵਲਾ ਆਮ ਆਦਮੀ ਪਾਰਟੀ ’ਚ ਸ਼ਾਮਿਲ
ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੌੜ)-ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪਟਿਆਲਾ ਦੀ ਸਿਆਸਤ ਵਿਚ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਵਾਰਡ ਨੰਬਰ 46 ਤੋਂ ਪਾਰਟੀ ਦੇ ਉਮੀਦਵਾਰ ਜਸਪ੍ਰੀਤ ਸਿੰਘ ਲੱਕੀ ਚਾਵਲਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।
ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੌੜ)-ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪਟਿਆਲਾ ਦੀ ਸਿਆਸਤ ਵਿਚ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਵਾਰਡ ਨੰਬਰ 46 ਤੋਂ ਪਾਰਟੀ ਦੇ ਉਮੀਦਵਾਰ ਜਸਪ੍ਰੀਤ ਸਿੰਘ ਲੱਕੀ ਚਾਵਲਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਵਾਰਡ ਨੰਬਰ 46 ਦੀ ਸਿਆਸਤ ਵਿਚ ਨਵੀਂ ਚਰਚਾ ਛਿੜ ਗਈ ਹੈ। ਨਗਰ ਨਿਗਮ ਚੋਣਾਂ ਤੋਂ ਪਹਿਲਾਂ ਇਸ ਸਿਆਸੀ ਬਦਲਾਅ ਨੂੰ ਅਕਾਲੀ ਦਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਇਸ ਮੌਕੇ ਵਾਰਡ 46 ਤੋਂ ‘ਆਪ’ ਦੇ ਉਮੀਦਵਾਰ ਰਜੇਸ਼ ਕੁਮਾਰ ਲੱਕੀ ਤੇ ਉਨ੍ਹਾਂ ਦੀ ਪਤਨੀ ਆਮ ਆਦਮੀ ਪਾਰਟੀ ਮਹਿਲਾ ਵਿੰਗ ਜਿਲ੍ਹਾ ਪ੍ਰਧਾਨ ਆਰਤੀ ਗੁਪਤਾ ਮੌਜੂਦ ਰਹੇ।