ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ‘ਚ ਮੁੜ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ-ਕ੍ਰਿਸ਼ਨ ਸਿੰਘ ਸਨੌਰ
ਦੇਵੀਗੜ੍ਹ, 24 ਨਵੰਬਰ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਪਸੀ ਗੱਠਜੋੜ ਨੂੰ ਲੈ ਕੇ ਚੱਲ ਰਹੀਆਂ ਸਿਆਸੀ ਸਰਗਰਮੀਆਂ ਅਤੇ ਚਰਚਾਵਾਂ ਦਰਮਿਆਨ ਕ੍ਰਿਸ਼ਨ ਸਿੰਘ ਸਨੌਰ ਕੌਮੀ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਨੇ ਇਸ ਨੂੰ ਪੰਜਾਬ ਦੇ ਹਿੱਤ ਵਿੱਚ ਇੱਕ ਇਤਿਹਾਸਕ ਕਦਮ ਦੱਸਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕ੍ਰਿਸ਼ਨ ਸਿੰਘ ਸਨੌਰ ਨੇ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਪੂਰੀ ਤਰ੍ਹਾਂ ਤੈਅ ਹੈ।
ਦੇਵੀਗੜ੍ਹ, 24 ਨਵੰਬਰ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਪਸੀ ਗੱਠਜੋੜ ਨੂੰ ਲੈ ਕੇ ਚੱਲ ਰਹੀਆਂ ਸਿਆਸੀ ਸਰਗਰਮੀਆਂ ਅਤੇ ਚਰਚਾਵਾਂ ਦਰਮਿਆਨ ਕ੍ਰਿਸ਼ਨ ਸਿੰਘ ਸਨੌਰ ਕੌਮੀ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਨੇ ਇਸ ਨੂੰ ਪੰਜਾਬ ਦੇ ਹਿੱਤ ਵਿੱਚ ਇੱਕ ਇਤਿਹਾਸਕ ਕਦਮ ਦੱਸਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕ੍ਰਿਸ਼ਨ ਸਿੰਘ ਸਨੌਰ ਨੇ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਪੂਰੀ ਤਰ੍ਹਾਂ ਤੈਅ ਹੈ। ਕ੍ਰਿਸ਼ਨ ਸਿੰਘ ਸਨੌਰ ਨੇ ਕਿਹਾ ਕਿ ਜਦੋਂ ਤੋਂ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਉਦੋਂ ਤੋਂ ਹੀ ਹਲਕਾ ਸਨੌਰ ਸਮੇਤ ਪੂਰੇ ਪੰਜਾਬ ਦੇ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵਰਕਰਾਂ ਵੱਲੋਂ ਇਸ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਹੇਠਲੇ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ।ਅਕਾਲੀ ਆਗੂ ਨੇ ਪਿਛਲੀਆਂ ਅਕਾਲੀ-ਭਾਜਪਾ ਸਰਕਾਰਾਂ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਨੇ ਮਿਲ ਕੇ ਸਰਕਾਰ ਬਣਾਈ ਹੈ, ਸੂਬੇ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਰਿਕਾਰਡਤੋੜ ਵਿਕਾਸ ਕਾਰਜ ਹੋਏ ਹਨ।