24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪ੍ਰਕਾਸ਼ ਪੁਰਬ ਮੌਕੇ ਉਪਲੀ ਦੀ ਸੰਗਤ ਨੇ ਨਗਰ ਕੀਰਤਨ ਸਜਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਜੀਵਨ ਦਾ ਮਾਰਗਦਰਸ਼ਕ-ਗੁਰਜੀਤ ਸਿਘ ਉਪਲੀ

ਭੁੱਨਰਹੇੜੀ, 24 ਨਵੰਬਰ (ਧਨਵੰਤ ਸਿੰਘ)-ਸਿੱਖ ਧਰਮ ਦੇ ਬਾਨੀ ਅਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸਥਾਨਕ ਇਲਾਕੇ ਵਿਚ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਭੁੱਨਰਹੇੜੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 25-11-2026
ਭੁੱਨਰਹੇੜੀ, 24 ਨਵੰਬਰ (ਧਨਵੰਤ ਸਿੰਘ)-ਸਿੱਖ ਧਰਮ ਦੇ ਬਾਨੀ ਅਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸਥਾਨਕ ਇਲਾਕੇ ਵਿਚ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਭੁੱਨਰਹੇੜੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਬਾਣੀ ਕੀਰਤਨ ਅਤੇ ਧਾਰਮਿਕ ਸਮਾਗਮ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਗਿਆ। ਇਸੇ ਤਰ੍ਹਾਂ ਖਕਟਾਂ ਕਲਾਂ, ਬਹਿਲ, ਹੁਸੈਨਪੁਰ ਸਮੇਤ ਇਲਾਕੇ ਦੇ ਹੋਰਨਾਂ ਪਿੰਡਾਂ ਵਿਚ ਵੀ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਧਾਰਮਿਕ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਸੰਗਤਾਂ ਨੇ ਗੁਰੂ ਸਾਹਿਬ ਦੀ ਬਾਣੀ ਦਾ ਕੀਰਤਨ ਸਰਵਣ ਕਰਦਿਆਂ ਗੁਰੂ ਚਰਨਾਂ ਵਿੱਚ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਹਰ ਸਾਲ ਦੀ ਤਰ੍ਹਾਂ ਪਿੰਡ ਉਪਲੀ ਦੀ ਸੰਗਤ ਵੱਲੋਂ ਵੀ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸੰਗਤਾਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ ਅਤੇ ਗੁਰਬਾਣੀ ਦਾ ਜਾਪ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਾਬਕਾ ਸਰਪੰਚ ਗੁਰਜੀਤ ਸਿੰਘ ਉਪਲੀ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਊਚ-ਨੀਚ, ਜਾਤ-ਪਾਤ, ਵਹਿਮਾਂ-ਭਰਮਾਂ ਅਤੇ ਸਮਾਜਿਕ ਵੰਡੀਆਂ ਤੋਂ ਉੱਪਰ ਉੱਠ ਕੇ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ। ਗੁਰੂ ਸਾਹਿਬ ਵੱਲੋਂ ਦਰਸਾਏ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਸਿਧਾਂਤ ਮਨੁੱਖਤਾ ਲਈ ਅੱਜ ਵੀ ਮਾਰਗਦਰਸ਼ਕ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਰੋਹਟਾ ਸਹਿਬ ਪਾਤਿਸ਼ਾਹੀ ਨੌਵੀਂ ਵਿਖੇ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਜੇਲ੍ਹ ’ਚੋਂ 9 ਮੋਬਾਈਲ ਫ਼ੋਨ ਤੇ ਨਸ਼ੀਲੇ ਪਦਾਰਥ ਬਰਾਮਦ
Ad Position 24