24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਦੀਵਾਨ ਸਜਾਏ

ਪਾਤੜਾਂ, 24 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜ੍ਹਾ ਪਾਤੜਾਂ ਇਲਾਕੇ ’ਚ ਬੜ੍ਹੀ ਸ਼ਰਧਾ ਨਾਲ ਮਨਾਇਆ ਗਿਆ। ਇਸ ਦੇ ਸੰਬੰਧ ਵਿਚ ਪਾਤੜਾਂ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਅਤੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਵਿਖੇ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਰਾਗੀਆਂ ਵਲੋਂ ਜਿੱਥੇ ਕੀਰਤਨ ਕੀਤਾ ਗਿਆ ਉੱਥੇ ਹੀ ਢਾਡੀ ਜਥਿਆਂ ਅਤੇ ਕਵੀਸ਼ਰੀ ਜਥਿਆਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਸਿੱਖਿਆਵਾਂ ਨੂੰ ਗਾਇਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-11-2026
ਪਾਤੜਾਂ, 24 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜ੍ਹਾ ਪਾਤੜਾਂ ਇਲਾਕੇ ’ਚ ਬੜ੍ਹੀ ਸ਼ਰਧਾ ਨਾਲ ਮਨਾਇਆ ਗਿਆ। ਇਸ ਦੇ ਸੰਬੰਧ ਵਿਚ ਪਾਤੜਾਂ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਅਤੇ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਵਿਖੇ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਰਾਗੀਆਂ ਵਲੋਂ ਜਿੱਥੇ ਕੀਰਤਨ ਕੀਤਾ ਗਿਆ ਉੱਥੇ ਹੀ ਢਾਡੀ ਜਥਿਆਂ ਅਤੇ ਕਵੀਸ਼ਰੀ ਜਥਿਆਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਸਿੱਖਿਆਵਾਂ ਨੂੰ ਗਾਇਨ ਕੀਤਾ ਗਿਆ। ਗੁਰਦੁਆਰਾ ਨਾਨਕ ਪ੍ਰਕਾਸ਼ ਵਿਖੇ ਬਾਬਾ ਰਣਜੀਤ ਸਿੰਘ ਰਾਣਾ ਦੀ ਅਗਵਾਈ ’ਚ ਸਜਾਏ ਗਏ ਦੀਵਾਨਾਂ ਵਿੱਚ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ ਜਦੋਂ ਕਿ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਅਤੇ ਗੁਰੂ ਤੇਗ ਬਾਹਦਰ ਐਜੂਕੇਸ਼ਨ ਟਰੱਸਟ ਪਾਤੜਾਂ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਦੀ ਅਗਵਾਈ ’ਚ ਸਜਾਏ ਗਏ ਦੀਵਾਨਾਂ ’ਚ ਰਾਗੀ ਭਾਈ ਰਾਮਫਲ਼ ਸਿੰਘ, ਭਾਈ ਜਸਪਾਲ ਸਿੰਘ, ਭਾਈ ਸਹਿਜਪਾਲ ਸਿੰਘ, ਭਾਈ ਭੁਲਪਿੰਦਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਦੇ ਜਥਿਆਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਜਦੋਂ ਕਿ ਭਾਈ ਬਲਦੇਵ ਸਿੰਘ ਲੌਗੋਵਾਲ ਦੇ ਢਾਡੀ ਜਥੇ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਢਾਡੀ ਵਾਰਾਂ ਰਾਂਹੀ ਗਾਇਨ ਕੀਤਾ ਗਿਆ ਅਤੇ ਕਥਾ ਵਾਚਕ ਭਾਈ ਹਰਦੀਪ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਕਥਾ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਬਚਪਨ ਸਮੇਂ ਤੋਂ ਹੀ ਪਾਖੰਡਵਾਦ ਵਿਰੋਧ ਉਸ ਸਮੇ ਸ਼ੁਰੂ ਕੀਤਾ ਜਦੋਂ ਉਨ੍ਹਾਂ ਨੂੰ ਜਨੇਊ ਪਾਇਆ ਜਾਣ ਲੱਗਾ ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਸੱਚ ਦੇ ਧਾਰਨੀ ਹੋਣਾਂ ਚਾਹੀਦਾ ਹੈ ਅਤੇ ਉਨ੍ਹਾਂ ਵੱਲੋੰ ਭੁੱਖੇ ਸਾਧੂਆਂ ਨੂੰ ਲ਼ੰਗਰ ਛਕਾ ਕੇ ਅਤੇ ਹੱਥੀ ਕਿਰਤ ਕਰਨ ਅਤੇ ਵੰਡ ਛਕਣ ਦਾ ਉਪਦੇਸ਼ ਸਾਨੂੰ ਦਿੱਤਾ।ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਵੱਲੋਂ ਦੋਵਾਂ ਦੀਵਾਨਾਂ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬੀਬੀ ਲੂੰਬਾ ਨੇ ਕਿਹਾ ਕਿ ਸਭ ਨੂੰ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਗਏ ਉਪਦੇਸ਼ਾਂ ਦਾ ਧਾਰਨੀ ਹੋ ਕੇ ਆਪਣਾਂ ਜੀਵਨ ਗੁਜਾਰਨਾਂ ਚਾਹੀਦਾ ਹੈ।ਇਸ ਮੌਕੇ ਗੋਬਿੰਦ ਸਿੰਘ ਵਿਰਦੀ, ਗਰੁਪਿੰਦਰ ਸਿੰਘ ਕਾਲੇਕਾ, ਗੁਰਜੀਵਨ ਸਿੰਘ ਬੰਟੀ ਗਿੱਲ, ਸੁਖਦੇਵ ਸਿੰਘ ਫੌਜੀ, ਸੁਰਜੀਤ ਸਿੰਘ ਔਲਖ, ਜੋਗਿੰਦਰ ਸਿੰਘ ਭੁੱਲਰ, ਕੁਲਦੀਪ ਸਿੰਘ ਰੱਲਣ, ਦਰਸ਼ਨ ਸਿੰਘ ਕਾਲੇਕਾ ਅਤੇ ਬਖਸੀਸ਼ ਸਿੰਘ ਭੁੱਲਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਡੇਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਡਾ. ਬੀ.ਐੱਸ. ਸੰਧੂ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24