ਬੱਸ ’ ਚੋਂ 7 ਕਿੱਲੋ ਭੁੱਕੀ ਬਰਾਮਦ
ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੌੜ)-ਅਰਬਨ ਅਸਟੇਟ ਲਾਗੇ ਸੜਕ ਕਿਨਾਰੇ ਖੜ੍ਹੀ ਬੱਸ ’ਚੋਂ 7 ਕਿੱਲੋ ਭੁੱਕੀ ਬਰਾਮਦ ਹੋਈ। ਇਸ ਸੰਬੰਧੀ ਥਾਣਾ ਅਰਬਨ ਅਸਟੇਟ ਦੇ ਥਾਣੇਦਾਰ ਅਮਨਜੋਤ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਤਿਕੋਣੀ ਮਾਰਕੀਟ ਨੇੜੇ ਮੌਜੂਦ ਸੀ।
ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੌੜ)-ਅਰਬਨ ਅਸਟੇਟ ਲਾਗੇ ਸੜਕ ਕਿਨਾਰੇ ਖੜ੍ਹੀ ਬੱਸ ’ਚੋਂ 7 ਕਿੱਲੋ ਭੁੱਕੀ ਬਰਾਮਦ ਹੋਈ। ਇਸ ਸੰਬੰਧੀ ਥਾਣਾ ਅਰਬਨ ਅਸਟੇਟ ਦੇ ਥਾਣੇਦਾਰ ਅਮਨਜੋਤ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਤਿਕੋਣੀ ਮਾਰਕੀਟ ਨੇੜੇ ਮੌਜੂਦ ਸੀ। ਇਸ ਦੌਰਾਨ ਸੜਕ ਕਿਨਾਰੇ ਇਕ ਪੀ.ਆਰ.ਟੀ.ਸੀ. ਦੀ ਬੱਸ ਸ਼ੱਕੀ ਹਾਲਤ ’ਚ ਖੜ੍ਹੀ ਸੀ ਤੇ ਜਿਸ ’ਚ ਕੋਈ ਸਵਾਰੀ ਨਹੀਂ ਸੀ ਤੇ ਇੱਕੋ ਵਿਅਕਤੀ ਬੱਸ ’ਚ ਘੁੰਮ ਰਿਹਾ ਸੀ। ਜਦੋਂ ਉਨ੍ਹਾਂ ਮੁਲਜ਼ਮ ਨੂੰ ਕਾਬੂ ਕਰ ਕੇ ਬੱਸ ਦੀ ਤਲਾਸ਼ੀ ਲਈ ਤਾਂ 7 ਕਿੱਲੋ ਭੁੱਕੀ ਬਰਾਮਦ ਹੋਈ। ਜਿਸ ਆਧਾਰ ’ਤੇ ਪੁਲਿਸ ਨੇ ਜਰਨੈਲ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।