ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਸ਼ਹਿਰ ਦੀ ਖ਼ੂਬਸੂਰਤੀ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਲਈ 27.41 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਸਮਾਣਾ, 25 ਨਵੰਬਰ (ਹਰਵਿੰਦਰ ਸਿੰਘ ਟੋਨੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਵਲੋਂ ਸ਼ਹਿਰਾਂ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਸਮਾਣਾ ਦੇ ਆਮ ਆਦਮੀ ਪਾਰਟੀ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਸ਼ਹਿਰ ਦੇ ਵਾਰਡ ਨੰਬਰ 16 ਵਿਖੇ 27.
ਸ
ਸਮਾਣਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਵਿਕਾਸ ਕਾਰਜਾਂ ਦਾ ਨੀਂਹ-ਪੱਥਰ ਰੱਖਦੇ ਹੋਏ। ਤਸਵੀਰ : ਹਰਵਿੰਦਰ ਸਿੰਘ ਟੋਨੀ
26-11-2026
ਸਮਾਣਾ, 25 ਨਵੰਬਰ (ਹਰਵਿੰਦਰ ਸਿੰਘ ਟੋਨੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਵਲੋਂ ਸ਼ਹਿਰਾਂ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਸਮਾਣਾ ਦੇ ਆਮ ਆਦਮੀ ਪਾਰਟੀ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਸ਼ਹਿਰ ਦੇ ਵਾਰਡ ਨੰਬਰ 16 ਵਿਖੇ 27.41 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਗਲੀਆਂ ਦੀ ਸੀ.ਸੀ. ਫਲੋਰਿੰਗ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਸ. ਰੱਖੜਾ ਨੇ ਕਿਹਾ ਕਿ ਸਮਾਣਾ ਸ਼ਹਿਰ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਤਰਜੀਹ ਹੈ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਵਾਰਡ ਦੀਆਂ ਵੱਖ-ਵੱਖ ਗਲੀਆਂ ਵਿਚ ਸੀ.ਸੀ. ਫਲੋਰਿੰਗ ਕਰਵਾਈ ਜਾਵੇਗੀ, ਜਿਸ ਨਾਲ ਗਲੀਆਂ ਪੱਕੀਆਂ, ਮਜ਼ਬੂਤ ਅਤੇ ਟਿਕਾਊ ਬਣਨਗੀਆਂ। ਉਨ੍ਹਾਂ ਕਿਹਾ ਕਿ ਇਹ ਗਲੀਆਂ ਵਾਰਡ ਨੰਬਰ 16 ਨੂੰ ਸ਼ਹਿਰ ਦੇ ਹੋਰਨਾਂ ਵਾਰਡਾਂ ਨਾਲ ਜੋੜਦੀਆਂ ਹਨ, ਇਸ ਲਈ ਇਨ੍ਹਾਂ ਦੇ ਨਿਰਮਾਣ ਨਾਲ ਨਾ ਸਿਰਫ਼ ਸਥਾਨਕ ਵਸਨੀਕਾਂ ਸਗੋਂ ਸ਼ਹਿਰ ਦੇ ਹੋਰਨਾਂ ਲੋਕਾਂ ਨੂੰ ਵੀ ਆਵਾਜਾਈ ਵਿਚ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਕਾਸ ਦਾ ਮਕਸਦ ਸਿਰਫ਼ ਨਵੇਂ ਨਿਰਮਾਣ ਕਾਰਜ ਕਰਵਾਉਣਾ ਹੀ ਨਹੀਂ, ਸਗੋਂ ਲੋਕਾਂ ਦੇ ਰੋਜ਼ਾਨਾ ਜੀਵਨ ਨੂੰ ਸੁਖਾਲਾ ਬਣਾਉਣਾ ਵੀ ਹੈ। ਪੱਕੀਆਂ ਗਲੀਆਂ ਨਾਲ ਜਿੱਥੇ ਆਵਾਜਾਈ ਦੀ ਸਮੱਸਿਆ ਘਟੇਗੀ, ਉੱਥੇ ਸ਼ਹਿਰ ਦੀ ਦਿੱਖ ਵਿਚ ਵੀ ਸੁਧਾਰ ਹੋਵੇਗਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਵਾਈਸ ਪ੍ਰਧਾਨ ਧਰਮਪਾਲ ਨਾਹਰ, ਕੌਂਸਲਰ ਸੰਜੇ ਸਾਹਨੀ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਕੌਂਸਲਰ ਪਵਨ ਕੁਮਾਰ ਪੰਨੀ, ਕੌਂਸਲਰ ਹੈਪੀ ਢੀਂਗਰਾ, ਕੌਂਸਲਰ ਬੇਅੰਤ ਸਿੰਘ ਬੱਗਾ, ਕੌਂਸਲਰ ਸੋਨੀ ਕਿੰਗ, ਕੌਂਸਲਰ ਸੁਰਜੀਤ ਰਾਮ ਪੱਪੀ, ਬਲਵੀਰ ਸਿੰਘ ਸੋਨੀ, ਗੁਰਦੀਪ ਸ਼ਰਮਾ, ਸਾਬਕਾ ਕੌਂਸਲਰ ਮਿੰਟੂ ਸਮਾਣਾ, ਗੁਰਦਿਆਲ ਸਿੰਘ ਰੰਧਾਵਾ, ਗੁਰਭੇਜ ਸਿੰਘ ਭੇਜਾ ਸਮੇਤ ਵੱਡੀ ਗਿਣਤੀ ‘ਚ ਸਥਾਨਕ ਵਾਸੀਆਂ ਮੌਜੂਦ ਸਨ।