ਮੁਲਾਜ਼ਮਾਂ ਦੇ ਹੱਕਾਂ ’ਤੇ ਵਿੱਤੀ ਸੁਰੱਖਿਆ ਲਈ ਅਕਾਲੀ- ਭਾਜਪਾ ਸਰਕਾਰ ਸਮੇਂ ਦੀ ਮੁੱਖ ਲੋੜ-ਹਰਦਿਆਲ ਸਿੰਘ ਭੱਟੀ
ਪਟਿਆਲਾ, 25 ਨਵੰਬਰ (ਗੁਰਵਿੰਦਰ ਸਿੰਘ ਔਲਖ)-ਜਥੇਦਾਰ ਹਰਦਿਆਲ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਰਾਖੀ, ਵਿੱਤੀ ਸੁਰੱਖਿਆ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਅਕਾਲੀ ਸਰਕਾਰਾਂ ਸਮੇਂ ਮੁਲਾਜ਼ਮ ਵਰਗ ਨੂੰ ਕਈ ਵਿੱਤੀ ਅਤੇ ਸੇਵਾ-ਸੰਬੰਧੀ ਲਾਭ ਦਿੱਤੇ ਗਏ ਸਨ, ਜਿਸ ਨੂੰ ਮੁਲਾਜ਼ਮ ਅੱਜ ਵੀ ਯਾਦ ਕਰਦੇ ਹਨ।
ਪਟਿਆਲਾ, 25 ਨਵੰਬਰ (ਗੁਰਵਿੰਦਰ ਸਿੰਘ ਔਲਖ)-ਜਥੇਦਾਰ ਹਰਦਿਆਲ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਰਾਖੀ, ਵਿੱਤੀ ਸੁਰੱਖਿਆ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਅਕਾਲੀ ਸਰਕਾਰਾਂ ਸਮੇਂ ਮੁਲਾਜ਼ਮ ਵਰਗ ਨੂੰ ਕਈ ਵਿੱਤੀ ਅਤੇ ਸੇਵਾ-ਸੰਬੰਧੀ ਲਾਭ ਦਿੱਤੇ ਗਏ ਸਨ, ਜਿਸ ਨੂੰ ਮੁਲਾਜ਼ਮ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸੁਖਬੀਰ ਸਿੰਘ ਬਾਦਲ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ’ਤੇ ਮੁਲਾਜ਼ਮ-ਪੱਖੀ ਨੀਤੀਆਂ ਨੂੰ ਅੱਗੇ ਵਧਾਉਂਦਿਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਰੇ ਲੰਬਿਤ ਵਿੱਤੀ ਬਕਾਏ ਜਾਰੀ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਦੇ ਹੱਲ ਲਈ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਠੋਸ ਫੈਸਲੇ ਲਏ ਜਾਣਗੇ। ਜਥੇਦਾਰ ਭੱਟੀ ਨੇ ਕਿਹਾ ਕਿ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ, ਏਰੀਅਰ, ਤਨਖਾਹ ਕਮਿਸ਼ਨ ਦੇ ਲਾਭ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਮੌਜੂਦਾ ਸਰਕਾਰ ਵਲੋਂ ਇਨ੍ਹਾਂ ਦਾ ਹੱਲ ਕਰਨ ਦੀ ਬਜਾਏ ਵਾਰ-ਵਾਰ ਭਰੋਸੇ ਦਿੱਤੇ ਜਾ ਰਹੇ ਹਨ, ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਨਿਰਾਸ਼ਾ ਵਧ ਰਹੀ ਹੈ । ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਮੁਲਾਜ਼ਮਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਫੈਸਲੇ ਕਰਨ ਨੂੰ ਤਰਜੀਹ ਦਿੰਦੇ ਸਨ। ਇਸੇ ਸੋਚ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਦੇ ਭਵਿੱਖ, ਵਿੱਤੀ ਸੁਰੱਖਿਆ ਅਤੇ ਸੇਵਾ-ਸੰਬੰਧੀ ਹੱਕਾਂ ਨੂੰ ਧਿਆਨ ਵਿਚ ਰੱਖਦਿਆਂ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਇਕਜੁੱਟ ਹੋਣ, ਤਾਂ ਜੋ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਵਾਰ-ਵਾਰ ਸੰਘਰਸ਼ ਨਾ ਕਰਨਾ ਪਵੇ।