25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੀ.ਐਮ. ਸ੍ਰੀ ਸਕੂਲ ਪਬਰੀ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ

ਪਟਿਆਲਾ, 25 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੀ. ਐਮ.

Ad Position 21
No active advertisement
ਅਜੀਤ ਡੈਸਕ 26-11-2026
ਪਟਿਆਲਾ, 25 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਬਰੀ ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਵਿਦਿਆਰਥੀਆਂ ਨੂੰ ਭਾਰਤੀ ਲੋਕਤੰਤਰ, ਸੰਵਿਧਾਨਕ ਅਧਿਕਾਰਾਂ ਅਤੇ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਣਾਲੀ ਵਿਚ ਆਪਣੀ ਭੂਮਿਕਾ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਮਨਦੀਪ ਸਿੰਘ ਚੀਮਾ ਨੇ ਕਿਹਾ ਕਿ ਲੋਕਤੰਤਰ ਦੀ ਅਸਲ ਤਾਕਤ ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕਾਂ ਵਿਚ ਹੁੰਦੀ ਹੈ। ਵੋਟ ਸਿਰਫ਼ ਇਕ ਅਧਿਕਾਰ ਨਹੀਂ, ਸਗੋਂ ਦੇਸ਼ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ਵਾਲੀ ਅਹਿਮ ਸ਼ਕਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦੀ ਸਮਝ ਦੇਣਾ ਸਮੇਂ ਦੀ ਵੱਡੀ ਲੋੜ ਹੈ ਤਾਂ ਜੋ ਉਹ ਭਵਿੱਖ ਵਿਚ ਸੁਚੇਤ ਅਤੇ ਜ਼ਿੰਮੇਵਾਰ ਵੋਟਰ ਬਣ ਸਕਣ। ਮਾ. ਅਕਸ਼ੈ ਕੁਮਾਰ ਖਨੌਰੀ ਨੇ ਭਾਰਤੀ ਸੰਵਿਧਾਨ ਦੇ ਇਤਿਹਾਸ, ਨਿਰਮਾਣ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦੀ ਆਤਮਾ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦਾ ਮਜ਼ਬੂਤ ਆਧਾਰ ਹੈ। ਲੈਕ. ਨਰਿੰਦਰਪਾਲ ਸਿੰਘ ਨੇ ਇਲੈਕਟੋਰਲ ਲਿਟਰੇਸੀ ਕਲੱਬ ਦੀ ਸਥਾਪਨਾ, ਉਦੇਸ਼ਾਂ ਅਤੇ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਜਿਹੇ ਕਲੱਬਾਂ ਦਾ ਮੁੱਖ ਮਕਸਦ ਵਿਦਿਆਰਥੀਆਂ ਵਿਚ ਚੋਣ ਪ੍ਰਕਿਰਿਆ, ਵੋਟਰ ਰਜਿਸਟ੍ਰੇਸ਼ਨ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਹਰ ਯੋਗ ਨਾਗਰਿਕ ਦਾ ਲੋਕਤੰਤਰੀ ਫਰਜ਼ ਹੈ ਅਤੇ ਹਰ ਵੋਟ ਦੇਸ਼ ਦੇ ਭਵਿੱਖ ਨੂੰ ਪ੍ਰਭਾਵਿਤ ਕਰਨ ਦੀ ਸਮਰੱਥਾ ਰੱਖਦੀ ਹੈ। ਅੰਤ ’ਚ ਮੈਡਮ ਸੁਨੀਤਾ ਰਾਣੀ ਨੇ ਸੈਮੀਨਾਰ ’ਚ ਸ਼ਾਮਲ ਬੁਲਾਰਿਆਂ ਅਤੇ ਸਮੂਹ ਸਟਾਫ਼ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਸਮਾਜਿਕ ਅਤੇ ਨਾਗਰਿਕ ਜ਼ਿੰਮੇਵਾਰੀਆਂ ਦੀ ਸਮਝ ਵੀ ਪ੍ਰਦਾਨ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਖੇਤਰੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਕਿਸਾਨ ਆਗੂਆਂ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਤਿੰਨੇ ਪਾਰਟੀਆਂ ਨੂੰ ਬਦਲ ਕੇ ਦੇਖ ਲਿਆ ਪਰ ਸਨੌਰ ਦੇ ਹਾਲਾਤ ਜਿਉਂ ਦੇ ਤਿਉਂ -ਭੁਪਿੰਦਰ ਸਿੰਘ ਮਸੀਂਗਣ
Ad Position 24