ਮੋਗਾ ਰੈਲੀ ਨੂੰ ਇਤਿਹਾਸਕ ਬਣਾਉਣ ਲਈ ‘ਆਪ’ ਆਗੂਆ ਵਲੋਂ ਕਮਰ ਕੱਸੀ-ਜਸਪਾਲ ਸਿੰਘ ਕਲਿਆਣ
ਨਾਭਾ, 25 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਕਾਮਯਾਬ ਬਣਾਉਣ ਲਈ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਹਲਕੇ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਵਰਕਰ ਅਤੇ ਪਾਰਟੀ ਆਗੂ ਮੋਗਾ ਰੈਲੀ ਵਿਚ ਸ਼ਮੂਲੀਅਤ ਕਰਨਗੇ।
ਨਾਭਾ, 25 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਕਾਮਯਾਬ ਬਣਾਉਣ ਲਈ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਹਲਕੇ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਵਰਕਰ ਅਤੇ ਪਾਰਟੀ ਆਗੂ ਮੋਗਾ ਰੈਲੀ ਵਿਚ ਸ਼ਮੂਲੀਅਤ ਕਰਨਗੇ। ਉਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਪਾਰਟੀ ਦੇ ਲੰਬੇ ਸੰਘਰਸ਼, ਲੋਕ ਸੇਵਾ ਅਤੇ ਆਮ ਲੋਕਾਂ ਦੀ ਰਾਜਨੀਤੀ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਹਲਕਾ ਨਾਭਾ ਦੇ ਸਮੂਹ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਸਪਾਲ ਸਿੰਘ ਕਲਿਆਣ ਨੇ ਭਰੋਸਾ ਦਿਵਾਇਆ ਕਿ ਹਲਕੇ ਦੇ ਵਲੰਟੀਅਰਾਂ ਦੇ ਕਾਫ਼ਲੇ ਪੂਰੇ ਜੋਸ਼ ਨਾਲ ਮੋਗਾ ਪਹੁੰਚ ਕੇ ਇਸ ਇਕੱਠ ਨੂੰ ਇਤਿਹਾਸਕ ਬਣਾਉਣ ਵਿਚ ਆਪਣਾ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਨੌਜਵਾਨਾਂ ਅਤੇ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਇਸ ਰੈਲੀ ਦਾ ਹਿੱਸਾ ਬਣਨ ਤਾਂ ਜੋ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਸਕੇ।