ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ
ਗੁਰਦੁਆਰਾ ਸਿੰਘ ਸਭਾ ਭਾਦਸੋਂ ਤੋਂ ਨਗਰ ਕੀਰਤਨ ਸਜਾਇਆ
ਭਾਦਸੋਂ, 25 ਨਵੰਬਰ (ਗੁਰਬਖਸ਼ ਸਿੰਘ ਵੜੈਚ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਭਾਦਸੋਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।। ਇਹ ਨਗਰ ਕੀਰਤਨ ਬਾਜਾਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ।
ਭਾਦਸੋਂ, 25 ਨਵੰਬਰ (ਗੁਰਬਖਸ਼ ਸਿੰਘ ਵੜੈਚ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਭਾਦਸੋਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।। ਇਹ ਨਗਰ ਕੀਰਤਨ ਬਾਜਾਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਬਾਜ਼ਾਰ ਵਿਚ ਵੱਖ-ਵੱਖ ਜਗ੍ਹਾ ’ ਤੇ ਸੰਗਤ ਲਈ ਲੰਗਰ ਵੀ ਲਗਾਏ ਗਏ। ਇਸ ਮੌਕੇ ਭਾਈ ਰਣਧੀਰ ਸਿੰਘ ਢੀਂਡਸਾ ਪ੍ਰਧਾਨ ਗੁਰਦੁਆਰਾ ਰੋੜੀ ਸਾਹਿਬ ਚੈਹਿਲ, ਅਮਰਜੀਤ ਸਿੰਘ ਟਿਵਾਣਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਮਨਪ੍ਰੀਤ ਸਿੰਘ ਡਾਇਰੈਕਟਰ ਕਰਤਾਰ ਕੰਬਾਇਨ, ਸਤਨਾਮ ਸਿੰਘ ਕੌਂਸਲਰ, ਦਰਸ਼ਨ ਸਿੰਘ ਬੱਬੀ ਧਾਰਨੀ, ਮਾ. ਮਨੋਹਰ ਸਿੰਘ, ਮਾ. ਰਾਮਸਰੂਪ ਸਿੰਘ, ਧਰਮਿੰਦਰ ਸਿੰਘ ਧੰਨਾ, ਲਖਵਿੰਦਰ ਸਿੰਘ ਰੂਪਰਾਏ, ਸਤਨਾਮ ਸੰਧੂ, ਸੰਜੀਵ ਸੂਦ, ਗੁਰਮੇਲ ਸਿੰਘ, ਜਤਿੰਦਰ ਸਿੰਘ ਬੌਬੀ, ਹੈਪੀ ਭਾਦਸੋਂ, ਜਗਦੀਪ ਸਿੰਘ, ਲਾਡੀ ਦੇਵੇ, ਸੁਖਦੇਵ ਸਿੰਘ, ਜਥੇਦਾਰ ਪਾਲਾ ਸਿੰਘ, ਜਸਵੀਰ ਸਿੰਘ, ਅਰਜਨ ਸਿੰਘ ਹਾਜ਼ਰ ਸੀ।