ਪੰਜਕੋਹਾ ਵਿਖੇ ਪ੍ਰਕਾਸ਼ ਦਿਹਾੜੇ ਮੌਕੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ
ਸੰਘੋਲ, 25 ਨਵੰਬਰ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਪੰਜਕੋਹਾ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾ ਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਏ ਗਏ। ਇਸ ਮੌਕੇ ਬੁਲਾਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ।
ਸੰਘੋਲ, 25 ਨਵੰਬਰ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਪੰਜਕੋਹਾ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾ ਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਏ ਗਏ। ਇਸ ਮੌਕੇ ਬੁਲਾਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਬੱਚਿਆਂ ਦੇ ਧਾਰਮਿਕ ਮੁਕਾਬਲੇ ਵੀ ਕਰਵਾਏ ਗਏ ਅਤੇ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਗੁਰੂ ਦਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਪ੍ਰਧਾਨ ਬਹਾਦਰ ਸਿੰਘ, ਕੁਲਦੀਪ ਸਿੰਘ ਖ਼ਜ਼ਾਨਚੀ, ਸੁਖਦੇਵ ਸਿੰਘ ਗ੍ਰੰਥੀ, ਪ੍ਰੇਮ ਸਿੰਘ, ਗੁਰਪ੍ਰੀਤ ਸਿੰਘ, ਦਲਵਿੰਦਰ ਸਿੰਘ, ਹਰਮੇਸ਼ ਸਿੰਘ, ਸ਼ੇਰ ਸਿੰਘ, ਜਸਵਿੰਦਰ ਸਿੰਘ ਤੋਂ ਇਲਾਵਾ ਸੰਗਤ ਮੌਜੂਦ ਰਹੀ।