ਬਹਾਦਰ ਸੈਨਿਕ ਵੈੱਲਫੇਅਰ ਸੰਸਥਾ ਖਨਿਆਣ ਨੇ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ
ਅਮਲੋਹ, 25 ਨਵੰਬਰ (ਕੇਵਲ ਸਿੰਘ)-ਨਜ਼ਦੀਕੀ ਪਿੰਡ ਖਨਿਆਣ ਵਿਖੇ ਬਹਾਦਰ ਸੈਨਿਕ ਵੈੱਲਫੇਅਰ ਸੰਸਥਾ ਵਲੋਂ ਫੁੱਲ ਨਿਊਰੋ ਐਂਡ ਮਲਟੀ ਸਪੈਸ਼ਲਿਟੀ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਧ
ਧਾਰਮਿਕ ਮੁਕਾਬਲਿਆਂ ਦੌਰਾਨ ਜੇਤੂ ਰਹੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ
26-11-2026
ਅਮਲੋਹ, 25 ਨਵੰਬਰ (ਕੇਵਲ ਸਿੰਘ)-ਨਜ਼ਦੀਕੀ ਪਿੰਡ ਖਨਿਆਣ ਵਿਖੇ ਬਹਾਦਰ ਸੈਨਿਕ ਵੈੱਲਫੇਅਰ ਸੰਸਥਾ ਵਲੋਂ ਫੁੱਲ ਨਿਊਰੋ ਐਂਡ ਮਲਟੀ ਸਪੈਸ਼ਲਿਟੀ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸੰਸਥਾ ਦੇ ਪ੍ਰਧਾਨ ਸੂਬੇਦਾਰ ਮੇਜਰ ਬਲਵੰਤ ਸਿੰਘ ਨੇ ਕਿਹਾ ਕਿ ਸੰਸਥਾ ਵਲੋਂ ਸਮੂਹ ਮੈਂਬਰਾਂ ਦੇ ਸਾਂਝੇ ਸਹਿਯੋਗ ਨਾਲ ਸਮਾਜ ਭਲਾਈ ਦੇ ਕਾਰਜਾਂ ਨੂੰ ਹਮੇਸ਼ਾ ਪਹਿਲ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਲੋਕ ਭਲਾਈ ਦੇ ਉਪਰਾਲੇ ਜਾਰੀ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਇਨਸਾਨ ਨੂੰ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਲੋੜਵੰਦਾਂ ਦੀ ਸਹਾਇਤਾ ਕਰਨਾ ਹਰ ਇਨਸਾਨ ਦਾ ਮੁੱਢਲਾ ਫ਼ਰਜ਼ ਹੈ ਅਤੇ ਇਸ ਨਾਲ ਸਮਾਜ ਵਿਚ ਆਪਸੀ ਭਾਈਚਾਰਾ ਤੇ ਸਾਂਝ ਮਜ਼ਬੂਤ ਹੁੰਦੀ ਹੈ। ਇਸ ਮੌਕੇ ਸੂਬੇਦਾਰ ਪ੍ਰੀਤਮ ਸਿੰਘ ਮੀਤ ਪ੍ਰਧਾਨ, ਹੌਲਦਾਰ ਭਗਵਾਨ ਸਿੰਘ ਸਕੱਤਰ, ਹੌਲਦਾਰ ਰੁਪਿੰਦਰ ਸਿੰਘ ਕੈਸ਼ੀਅਰ, ਲੈਫਟੀਨਨੈਂਟ ਸੰਤੋਖ ਸਿੰਘ, ਸੂਬੇਦਾਰ ਧਰਮ ਸਿੰਘ, ਸੂਬੇਦਾਰ ਮਨਜੀਤ ਸਿੰਘ, ਸੂਬੇਦਾਰ ਦਰਸ਼ਨ ਸਿੰਘ, ਸੂਬੇਦਾਰ ਸੁੱਖਵਿੰਦਰ ਸਿੰਘ, ਸੂਬੇਦਾਰ ਹਰਮਹਿੰਦਰਜੀਤ ਸਿੰਘ, ਸੂਬੇਦਾਰ ਜੀਤਪਾਲ ਸਿੰਘ, ਨਾਇਬ ਸੂਬੇਦਾਰ ਪਰਮਜੀਤ ਸਿੰਘ ਪੰਮਾ, ਨਾਇਬ ਸੂਬੇਦਾਰ ਪਰਮਜੀਤ ਸਿੰਘ ਪੰਮਾ, (ਹੌਲਦਾਰ) ਪ੍ਰੀਤਮ ਸਿੰਘ, ਦਰਸ਼ਨ ਸਿੰਘ, ਰੇਸ਼ਮ ਸਿੰਘ, ਸੁੱਖਵਿੰਦਰ ਸਿੰਘ, ਬਹਾਦਰ ਸਿੰਘ, ਜਸਵੀਰ ਸਿੰਘ, ਭੁਪਿੰਦਰ ਸਿੰਘ, ਧਿਆਨ ਸਿੰਘ, ਜਸਕਰਨ ਸਿੰਘ, ਗੁਰਵਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।