26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

‘ਮਾਨਵ ਸੇਵਾ ਉੱਤਮ ਸੇਵਾ’ ਸੰਸਥਾ ਨਾਭਾ ਵਲੋਂ ਸਕੂਲੀ ਬੱਚਿਆਂ ਨੂੰ ਵੰਡੇ ਗਏ ਬੂਟ ਅਤੇ ਜੁਰਾਬਾਂ

ਨਾਭਾ, 26 ਨਵੰਬਰ (ਵਰਿੰਦਰ ਵਰਮਾ)-ਮਾਨਵ ਸੇਵਾ ਉੱਤਮ ਸੇਵਾ ਸਟੇਟ ਐਵਾਰਡੀ ਸੰਸਥਾ ਨਾਭਾ ਵੱਲੋਂ ਆਰੀਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪਟਿਆਲਾ ਗੇਟ ਵਿਖੇ ਲੋੜਵੰਦ ਬੱਚਿਆਂ ਨੂੰ ਬੂਟ ਅਤੇ ਜੁਰਾਬਾ ਵੰਡੀਆਂ ਗਈਆਂ, ਇਸ ਦੇ ਨਾਲ ਪੁਸ਼ਾਰਥੀ ਐਸ. ਡੀ.

Ad Position 21
No active advertisement
ਅਜੀਤ ਡੈਸਕ 27-11-2026
ਨਾਭਾ, 26 ਨਵੰਬਰ (ਵਰਿੰਦਰ ਵਰਮਾ)-ਮਾਨਵ ਸੇਵਾ ਉੱਤਮ ਸੇਵਾ ਸਟੇਟ ਐਵਾਰਡੀ ਸੰਸਥਾ ਨਾਭਾ ਵੱਲੋਂ ਆਰੀਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪਟਿਆਲਾ ਗੇਟ ਵਿਖੇ ਲੋੜਵੰਦ ਬੱਚਿਆਂ ਨੂੰ ਬੂਟ ਅਤੇ ਜੁਰਾਬਾ ਵੰਡੀਆਂ ਗਈਆਂ, ਇਸ ਦੇ ਨਾਲ ਪੁਸ਼ਾਰਥੀ ਐਸ.ਡੀ. ਕੰਨਿਆ ਪਾਠਸ਼ਾਲਾ ਸਕੂਲ ਦੇ ਵਿਦਿਆਰਥੀਆਂ ਨੂੰ ਵੀ ਬੂਟ ਅਤੇ ਜੁਰਾਬਾ ਦਿੱਤੀਆਂ ਗਈਆਂ। ਇਸ ਮੌਕੇ ਸੰਸਥਾ ਦੇ ਮੁੱਖ ਸੇਵਾਦਾਰ ਵਿਕਾਸ ਮਿੱਤਲ ਨੇ ਇਸ ਨੇਕ ਕਾਰਜ ਲਈ ਯੋਗਦਾਨ ਪਾਉਣ ਲਈ ਡਾ. ਹਰਗੁਰਵਿੰਦਰ ਸਿੰਘ, ਡਾ. ਆਸ਼ੂਦੀਪ ਰੂਪਾ ਅਤੇ ਡਾਕਟਰ ਅਮਰਜੀਤ ਸਿੰਘ ਸਾਹਨੀ ਦਾ ਧੰਨਵਾਦ ਕੀਤਾ, ਉਨ੍ਹਾਂ ਕਿਹਾ ਕਿ ਠੰਡ ਦੇ ਮੌਸਮ ਨੂੰ ਵੇਖਦੇ ਹੋਏ ਲੋੜਵੰਦ 60 ਬੱਚਿਆਂ ਨੂੰ ਬੂਟ ਅਤੇ ਜੁਰਾਬਾ ਜਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ। ਜਿਵੇਂ ਕਿ ਬੱਚਿਆਂ ਨੂੰ ਸਟੇਸ਼ਨਰੀ, ਕੋਟੀਆਂ, ਬੂਟ ਅਤੇ ਜੁਰਾਬਾਂ ਦੀ ਵੰਡ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਆਦਿ ਤੋਂ ਇਲਾਵਾ ਖੂਨਦਾਨ ਕੈਂਪ ਅਤੇ ਮੈਡੀਕਲ ਚੈੱਕਅਪ ਕੈਂਪ ਵੀ ਲਗਾਏ ਜਾਂਦੇ ਹਨ। ਇਸ ਮੌਕੇ ਡਾ. ਅਮਰਜੀਤ ਸਿੰਘ ਸਾਹਨੀ ਨੇ ਕਿਹਾ ਕਿ ਅਜਿਹੇ ਉਪਰਾਲੇ ਹਰੇਕ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਕਰਨੇ ਚਾਹੀਦੇ ਹਨ ਤਾਂ ਕੀ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ, ਉਨ੍ਹਾਂ ਸੰਸਥਾ ਦੇ ਅਹੁਦੇਦਾਰਾਂ ਨੂੰ ਵਿਸ਼ਵਾਸ ਦਵਾਇਆ ਕਿ ਅਜਿਹੇ ਸਮਾਜ ਭਲਾਈ ਦੇ ਕਾਰਜ ਉਨ੍ਹਾਂ ਵੱਲੋਂ ਅੱਗੇ ਤੋਂ ਵੀ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਆਰੀਆ ਸੀਨੀਅਰ ਸੈਕੈਂਡਰੀ ਸਕੂਲ ਦੇ ਪ੍ਰਿੰਸੀਪਲ ਅਸ਼ਵਨੀ ਮਦਾਨ ਨੇ ਮਾਨਵ ਸੇਵਾ ਉੱਤਮ ਸੇਵਾ ਸੰਸਥਾ ਦੇ ਮੈਂਬਰ ਵਿਕਾਸ ਮਿੱਤਲ, ਅੰਕੁਰ ਸਿੰਗਲਾ, ਸੁਨੀਲ ਗੁਪਤਾ, ਵਰੁਣ ਸਿੰਗਲਾ, ਰਵਿੰਦਰ ਸਿੰਘ, ਨਰਿੰਦਰ ਮੋਹਨ ਸ਼ਰਮਾ, ਦੀਪਕ ਕੁਮਾਰ, ਸਾਹਿਲ ਗੁਪਤਾ, ਕਰਨ ਸਿੰਗਲਾ ਆਦਿ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਸੰਸਥਾ ਦੇ ਸਮੂਹ ਮੈਂਬਰਾਂ ਵੱਲੋਂ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ, ਅਸੀਂ ਆਸ ਪ੍ਰਗਟ ਕਰਦੇ ਹਾਂ ਕਿ ਸੰਸਥਾ ਹਮੇਸ਼ਾ ਹੀ ਇਸ ਤਰ੍ਹਾਂ ਦੇ ਸਮਾਜ ਭਲਾਈ ਦੇ ਕਾਰਜ ਵੱਧ ਚੜ ਕੇ ਕਰਦੀ ਰਹੇ, ਜਿਸ ਨਾਲ ਲੋੜਵੰਦਾ ਬੱਚਿਆਂ ਅਤੇ ਇਨਸਾਨਾਂ ਦੀ ਮਦਦ ਹੋ ਸਕੇ। ਉਨਾਂ ਕਿਹਾ ਕਿ ਸਾਨੂੰ ਹਮੇਸ਼ਾ ਹੀ ਮਾਣ ਰਹਿੰਦਾ ਹੈ ਕਿ ਸੰਸਥਾ ਸਮਾਜ ਭਲਾਈ ਦੇ ਕਾਰਜਾਂ ਵਿੱਚ ਅੱਗੇ ਰਹਿੰਦੀ ਹੈ। ਇਸ ਮੌਕੇ ਸਕੂਲ ਦਾ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਨੇ ‘ਵਿਸ਼ਵ ਦੇ 2 ਫ਼ੀਸਦੀ ਵਿਗਿਆਨੀਆਂ’ ਦੀ ਸੂਚੀ ਵਿਚ ਥਾਂ ਬਣਾਉਣ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਪਾ: ਛੇਵੀਂ ਨਵਾਂ ਪਿੰਡ ਕਿਸ਼ਨਪੁਰਾ ਵਿਖੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ
Ad Position 24