26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੰਜਾਬੀ ’ਵਰਸਿਟੀ ਨੇ ‘ਵਿਸ਼ਵ ਦੇ 2 ਫ਼ੀਸਦੀ ਵਿਗਿਆਨੀਆਂ’ ਦੀ ਸੂਚੀ ਵਿਚ ਥਾਂ ਬਣਾਉਣ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

ਪਟਿਆਲਾ, 26 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ‘ਵਿਸ਼ਵ ਦੇ ਚੋਟੀ ਦੇ 2 ਫ਼ੀਸਦੀ ਵਿਗਿਆਨੀਆਂ’ ਦੀ ਸੂਚੀ ਵਿਚ ਥਾਂ ਬਣਾਉਣ ਵਾਲੇ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ ਨੂੰ ਸਨਮਾਨਿਤ ਕੀਤਾ।

Ad Position 21
No active advertisement
ਅਜੀਤ ਡੈਸਕ 27-11-2026
ਪਟਿਆਲਾ, 26 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ‘ਵਿਸ਼ਵ ਦੇ ਚੋਟੀ ਦੇ 2 ਫ਼ੀਸਦੀ ਵਿਗਿਆਨੀਆਂ’ ਦੀ ਸੂਚੀ ਵਿਚ ਥਾਂ ਬਣਾਉਣ ਵਾਲੇ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ ਨੂੰ ਸਨਮਾਨਿਤ ਕੀਤਾ।ਸਟੈਨਫੋਰਡ ਯੂਨੀਵਰਸਿਟੀ, ਯੂ.ਐੱਸ.ਏ. ਵਲੋਂ ਸਾਲ 2026 ਵਿਚ ਜਾਰੀ ਕੀਤੀ ਗਈ ਇਸ ਸੂਚੀ ਵਿਚ ਸ਼ਾਮਿਲ ਇਨ੍ਹਾਂ ਅਧਿਆਪਕਾਂ ਦਾ ਇਹ ਸਨਮਾਨ ਯੂਨੀਵਰਸਿਟੀ ਦੇ ਡੀਨ ਖੋਜ ਦਫ਼ਤਰ ਵਲੋਂ ਕਰਵਾਏ ਗਏ ਇਕ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਦੀ ਪੋਸਟ-ਡੌਕਟੋਰਲ ਫੈਲੋ ਡਾ. ਅਕਸ਼ਪ੍ਰੀਤ ਕੌਰ ਨੂੰ ‘ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026’ ਜਿੱਤਣ ਦੀ ਪ੍ਰਾਪਤੀ ਲਈ ਵਿਸ਼ੇਸ਼ ਸਨਮਾਨ ਨਾਲ਼ ਨਿਵਾਜਿਆ ਗਿਆ। ਡਾ. ਜਗਦੀਪ ਸਿੰਘ ਨੇ ਇਸ ਮੌਕੇ ਕਿਹਾ ਕਿ ਯੂਨੀਵਰਸਿਟੀ ਨੂੰ ਆਪਣੇ ਵਿਗਿਆਨੀਆਂ ਅਤੇ ਖੋਜਾਰਥੀਆਂ ਦੀਆਂ ਕੌਮਾਂਤਰੀ ਪ੍ਰਾਪਤੀਆਂ ‘ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਸਾਡੇ ਅਧਿਆਪਕਾਂ ਅਤੇ ਖੋਜਾਰਥੀਆਂ ਦੀ ਮਿਹਨਤ ਸਦਕਾ ਅੱਜ ਪੰਜਾਬੀ ਯੂਨੀਵਰਸਿਟੀ ਦਾ ਨਾਮ ਵਿਸ਼ਵ ਪੱਧਰ ‘ਤੇ ਰੌਸ਼ਨ ਹੋ ਰਿਹਾ ਹੈ। ਉਪ-ਕੁਲਪਤੀ ਨੇ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਧ ਗਿਣਤੀ ਵਿਚ ਅਧਿਆਪਕ ਇਸ ਵੱਕਾਰੀ ਸੂਚੀ ਵਿਚ ਆਪਣਾ ਨਾਮ ਦਰਜ ਕਰਵਾ ਕੇ ਸੰਸਥਾ ਦਾ ਨਾਂ ਰੌਸ਼ਨ ਕਰਨਗੇ। ਜ਼ਿਕਰਯੋਗ ਹੈ ਕਿ ਸੰਸਾਰ ਵਿਚ ਚੋਟੀ ਦੇ ਦੋ ਫ਼ੀਸਦੀ ਵਿਗਿਆਨੀਆਂ ਦੀ ਸੂਚੀ ਵਿਚ ਇਸ ਵਾਰ ਪੰਜਾਬੀ ਯੂਨੀਵਰਸਿਟੀ ਦੇ 15 ਅਧਿਆਪਕਾਂ ਨੇ ਆਪਣੀ ਜਗ੍ਹਾ ਬਣਾਈ ਹੈ। ਯੂ.ਐੱਸ.ਏ. ਦੀ ਸਟੈਨਫੋਰਡ ਯੂਨੀਵਰਸਿਟੀ ਵਲੋਂ ਜਾਰੀ 2026 ਦੀ ਇਸ ਸੂਚੀ ਵਿਚ ਪੰਜਾਬੀ ਯੂਨੀਵਰਸਿਟੀ ਤੋਂ 13 ਅਧਿਆਪਕਾਂ ਦਾ ਨਾਮ ਇਕ ਸਾਲ ਦੇ ਅੰਕੜਿਆਂ ਉੱਤੇ ਅਧਾਰਿਤ ਸ਼ਰੇਣੀ ‘ ਸਿੰਗਲ ਈਅਰ’ ਵਿਚ ਸ਼ਾਮਿਲ ਹੈ ਜਦੋਂ ਕਿ ਨੌਂ ਅਧਿਆਪਕਾਂ ਦਾ ਨਾਮ ‘ਕੈਰੀਅਰ-ਲੌਂਗ ਲਿਸਟ’ ਨਾਮਕ ਸ਼੍ਰੇਣੀ ਵਿਚ ਸ਼ੁਮਾਰ ਹੈ। ਦੋਹੇਂ ਸ਼੍ਰੇਣੀਆਂ ਵਿਚ ਸ਼ਾਮਿਲ ਅਧਿਆਪਕਾਂ ਦੀ ਕੁੱਲ ਗਿਣਤੀ 15 ਹੈ। ਇਕ ਸਾਲ ਵਾਲ਼ੀ ਸੂਚੀ 2025 ਵਿਚ ਕੀਤੀ ਗਈ ਖੋਜ ਦੇ ਅਧਾਰ ਉੱਤੇ ਤਿਆਰ ਕੀਤੀ ਗਈ ਹੈ। ਇਹ ਚੋਣ ਸੰਸਾਰ ਭਰ ਵਿਚ ਉੱਚ ਕੋਟੀ ਦੇ ਇਕ ਲੱਖ ਵਿਗਿਆਨੀਆਂ ਦੇ ਪ੍ਰਾਪਤ ਸੀ-ਸਕੋਰ (ਸਵੈ-ਸਾਈਟੇਸ਼ਨ ਤੋਂ ਬਿਨਾ ਅਤੇ ਨਾਲ) ਅਧਾਰ ਉੱਤੇ ਕੀਤੀ ਗਈ ਹੈ। ਪੰਜਾਬੀ ਯੂਨੀਵਰਸਿਟੀ ਦੇ ਜਿਨ੍ਹਾਂ 13 ਫ਼ੈਕਲਟੀ ਮੈਂਬਰਾਂ ਦੇ ਨਾਮ ਦਰਜ ਹੋਏ ਹਨ ਉਨ੍ਹਾਂ ਵਿਚ ਡਾ. ਰਾਮ ਸਰੂਪ ਸਿੰਘ, ਡਾ. ਐੱਸ.ਕੇ. ਅਸ਼ੋਕ ਕੁਮਾਰ, ਡਾ. ਪ੍ਰਵੀਨ ਲਤਾ, ਡਾ. ਅਮਤੇਸ਼ਵਰ ਸਿੰਘ ਜੱਗੀ, ਡਾ. ਓਮ ਸਿਲਾਕਾਰੀ, ਡਾ. ਨਰਿੰਦਰ ਪਾਲ ਸਿੰਘ, ਡਾ. ਅਸ਼ੋਕ ਕੁਮਾਰ ਮਲਿਕ , ਡਾ. ਅਮਨਪ੍ਰੀਤ ਕੌਰ, ਡਾ. ਨਿਰਮਲ ਸਿੰਘ, ਡਾ. ਸੁਭਜੀਤ ਪਾਂਡਾ, ਡਾ. ਰਾਜੇਸ਼ ਕੁਮਾਰ ਗੋਇਲ, ਡਾ. ਪੁਨੀਤਪਾਲ ਅਤੇ ਡਾ. ਗੁਲਸ਼ਨ ਬਾਂਸਲ ਸ਼ਾਮਿਲ ਹਨ। ਕੈਰੀਅਰ ਲੌਂਗ ਲਿਸਟ ਵਿਚ ਡਾ. ਰਾਮ ਸਰੂਪ ਸਿੰਘ, ਡਾ. ਅਸ਼ੋਕ ਕੁਮਾਰ ਮਲਿਕ, ਡਾ. ਅਸ਼ੋਕ ਕੁਮਾਰ ਤਿਵਾੜੀ, ਡਾ. ਅਮਤੇਸ਼ਵਰ ਸਿੰਘ ਜੱਗੀ, ਡਾ. ਅਮਨਪ੍ਰੀਤ ਕੌਰ, ਡਾ. ਓਮ ਸਿਲਾਕਾਰੀ, ਡਾ. ਨਿਰਮਲ ਸਿੰਘ, ਡਾ. ਬੀ.ਬੀ. ਚੰਦਨ ਸਿੰਘ ਅਤੇ ਡਾ. ਪ੍ਰਵੀਨ ਲਤਾ ਸ਼ਾਮਿਲ ਹਨ। ਸਨਮਾਨ ਸਮਾਰੋਹ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਅਜੀਤਾ, ਡੀਨ ਖੋਜ ਪ੍ਰੋ. ਰਿਤੂ ਲਹਿਲ ਅਤੇ ਸਹਾਇਕ ਡੀਨ ਖੋਜ ਡਾ. ਮਿੰਨੀ ਸਿੰਘ ਤੋਂ ਇਲਾਵਾ ਵੱਖ-ਵੱਖ ਫੈਕਲਟੀਆਂ ਦੇ ਡੀਨ, ਵਿਭਾਗਾਂ ਦੇ ਮੁਖੀ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਚੋਰ ਨੇ ਸੇਵਾਦਾਰ ਨੂੰ ਜ਼ਖ਼ਮੀ ਕਰ ਕੇ ਗੋਲਕ ’ਚੋਂ ਕੀਤੀ ਨਕਦੀ ਚੋਰੀ ਅਗਲੀ ਖ਼ਬਰ ‘ਮਾਨਵ ਸੇਵਾ ਉੱਤਮ ਸੇਵਾ’ ਸੰਸਥਾ ਨਾਭਾ ਵਲੋਂ ਸਕੂਲੀ ਬੱਚਿਆਂ ਨੂੰ ਵੰਡੇ ਗਏ ਬੂਟ ਅਤੇ ਜੁਰਾਬਾਂ
Ad Position 24