27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨਾਭਾ ਹਲਕੇ ਤੋਂ 15 ਬੱਸਾਂ ਸਮੇਤ ਸੈਂਕੜੇ ਲੋਕਾਂ ਦਾ ਵਿਸ਼ਾਲ ਕਾਫ਼ਲਾ ਮੋਗਾ ਲਈ ਰਵਾਨਾ

ਨਾਭਾ, 26 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਅੱਜ ਮੋਗਾ ਵਿਖੇ ਹੋਣ ਵਾਲੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਨਾਭਾ ਤੋਂ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ 15 ਬੱਸਾਂ ਅਤੇ ਹੋਰ ਵਾਹਨਾਂ ਰਾਹੀਂ ਸੈਂਕੜੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਵਿਸ਼ਾਲ ਕਾਫ਼ਲਾ ਪੂਰੇ ਉਤਸ਼ਾਹ ਨਾਲ ਮੋਗਾ ਲਈ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਖੁਸ਼ਹਾਲ ਪੰਜਾਬ ਮਹਾਂ ਰੈਲੀ ਨੂੰ ਲੈ ਕੇ ਸੂਬੇ ਭਰ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 27-11-2026
ਨਾਭਾ, 26 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਅੱਜ ਮੋਗਾ ਵਿਖੇ ਹੋਣ ਵਾਲੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਨਾਭਾ ਤੋਂ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ 15 ਬੱਸਾਂ ਅਤੇ ਹੋਰ ਵਾਹਨਾਂ ਰਾਹੀਂ ਸੈਂਕੜੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਵਿਸ਼ਾਲ ਕਾਫ਼ਲਾ ਪੂਰੇ ਉਤਸ਼ਾਹ ਨਾਲ ਮੋਗਾ ਲਈ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਖੁਸ਼ਹਾਲ ਪੰਜਾਬ ਮਹਾਂ ਰੈਲੀ ਨੂੰ ਲੈ ਕੇ ਸੂਬੇ ਭਰ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਖੇਡਾਂ ਅਤੇ ਲੋਕ ਭਲਾਈ ਦੇ ਖੇਤਰ ਵਿਚ ਕੀਤੇ ਗਏ ਉਪਰਾਲਿਆਂ ਸਦਕਾ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਈ ਅਹਿਮ ਕਦਮ ਚੁੱਕੇ ਹਨ। ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਕਾਰਨ ਲੋਕਾਂ ਦਾ ਪਾਰਟੀ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਜੱਸੀ ਸੋਹੀਆਂ ਵਾਲਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮੁੜ ਮੌਕਾ ਦੇਣਗੇ ਅਤੇ ਭਗਵੰਤ ਮਾਨ ਲਗਾਤਾਰ ਦੂਜੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣਨਗੇ। ਉਨ੍ਹਾਂ ਕਿਹਾ ਕਿ ਨਾਭਾ ਹਲਕੇ ਤੋਂ ਪਾਰਟੀ ਵਰਕਰਾਂ ਅਤੇ ਲੋਕਾਂ ਦਾ ਇੰਨੀ ਵੱਡੀ ਗਿਣਤੀ ਵਿਚ ਰੈਲੀ ਲਈ ਰਵਾਨਾ ਹੋਣਾ ਪਾਰਟੀ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਅਤੇ ਸਮਰਪਣ ਨੂੰ ਦਰਸਾਉਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਸੁੱਖ ਘੁੰਮਣ ਚਾਸਵਾਲ, ਗੁਰਪ੍ਰੀਤ ਸਿੰਘ ਗੋਪੀ ਫੈਜਗੜ੍ਹ, ਸਾਬਕਾ ਚੇਅਰਮੈਨ ਦੀਪਾ ਰਾਮਗੜ੍ਹ, ਬਲਾਕ ਪ੍ਰਧਾਨ ਦਵਿੰਦਰ ਸਿੰਘ ਥੂਹੀ, ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਸ਼ਰਮਾ, ਹਰਿੰਦਰ ਸਿੰਘ ਸਰਪੰਚ ਭੜੀ, ਲਾਲੀ ਫਤਿਹਪੁਰ, ਸਤਵੰਤ ਸਿੰਘ ਸੋਹੀ ਸਰਪੰਚ ਰਣਜੀਤਗੜ੍ਹ, ਸੁਖਦੇਵ ਸਿੰਘ ਬਿਰਧਨੋ, ਲਾਲੀ ਫਤਿਹਪੁਰ, ਹਨੀ ਪਹਾੜਪੁਰ, ਸੁਖਚੈਨ ਸਿੰਘ ਕੁਲਾਰਾਂ, ਹਰਪ੍ਰੀਤ ਸਿੰਘ ਚੌਹਾਨ, ਸੁਖਚੈਨ ਸਿੰਘ ਸਰਪੰਚ ਮਲਕੋ, ਸੁਖਜੀਤ ਸਿੰਘ ਸਰਪੰਚ ਥੂਹਾ ਪੱਤੀ, ਖੁਸ਼ਵਿੰਦਰ ਸ਼ਰਮਾ, ਰਘਵੀਰ ਸਿੰਘ ਨਰਮਾਣਾ, ਕਮਲ ਭਾਦਸੋਂ, ਵਿਜੇ ਠਾਕੁਰ, ਪਰਮਿੰਦਰ ਸਿੰਘ ਭੰਗੂ, ਜਸਕਰਨਵੀਰ ਸਿੰਘ ਤੇਜੇ, ਗੁਰਜੀਤ ਸਿੰਘ ਕੋਟਕਲਾਂ, ਹਰਜਿੰਦਰ ਸਿੰਘ ਖਾਲਸਾ, ਦੀਨਾ ਜੋਸ਼ੀ, ਜਤਿੰਦਰ ਸਿੰਘ ਕਕਰਾਲਾ, ਹੈਪੀ ਅਰੋੜਾ, ਧੀਰਜ ਠਾਕੁਰ, ਨੀਟੂ ਸ਼ਰਮਾ ਜੱਸੋਮਜਾਰਾ, ਗੁਰਪ੍ਰੀਤ ਸਿੰਘ ਭੰਗੂ, ਗੁਰਵਿੰਦਰ ਸਿੰਘ ਸਕੋਹਾਂ, ਮੋਹਨ ਸਿੰਘ ਚੱਠੇ, ਮਾ. ਹੰਸਰਾਜ ਪ੍ਰਦੇਸੀ ਆਦਿ ਸਮੇਤ ਵੱਡੀ ਗਿਣਤੀ ਵਿਚ ‘ਆਪ’ ਵਲੰਟੀਅਰ ਅਤੇ ਹਲਕਾ ਵਾਸੀ ਰਵਾਨਾ ਹੋਏ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਸੱਤਾ ਦੀ ਲਾਲਸਾ ’ਚ ਬਣਿਆ ਗੈਰ-ਸਿਧਾਂਤਕ ਅਤੇ ਮੁੱਦਾਹੀਣ ਗੱਠਜੋੜ-ਇੰਦਰਜੀਤ ਸਿੰਘ ਸੰਧੂ ਅਗਲੀ ਖ਼ਬਰ ਵਿਜ਼ਨਰੀ ਗੁੱਡਵਿਲ ਗਰੁੱਪ ਵਲੋਂ ਆਰ.ਜੀ.ਐਮ.ਸੀ. ਚੋਣਾਂ ਲਈ ਟੀਮ ਦਾ ਐਲਾਨ
Ad Position 24