ਸਰਕਾਰੀ ਹਾਈ ਸਕੂਲ ਟਾਊਨ ਵਿਖੇ ਸੰਵਿਧਾਨ ਦਿਵਸ ਮਨਾਇਆ
ਰਾਜਪੁਰਾ, 26 ਨਵੰਬਰ (ਜੀ. ਪੀ.
ਰਾਜਪੁਰਾ, 26 ਨਵੰਬਰ (ਜੀ.ਪੀ. ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਮਮਤਾ ਸੇਠੀ ਖੁਰਾਣਾ ਦੇ ਨਿਰਦੇਸ਼ਾਂ ਅਤੇ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਦੀ ਮੁੱਖ ਅਧਿਆਪਕਾ ਵੀਨਾ ਅਰੋੜਾ ਦੀ ਰਹਿਨੁਮਾਈ ਹੇਠ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸਮਾਜਿਕ ਸਿੱਖਿਆ ਵਿਭਾਗ ਦੇ ਅਧਿਆਪਕਾਂ ਵੱਲੋਂ ਸਕੂਲ ਦੇ ਹੋਰਨਾਂ ਅਧਿਆਪਕਾਂ ਦੇ ਸਹਿਯੋਗ ਨਾਲ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਸਵੇਰ ਦੀ ਸਭਾ ਦੌਰਾਨ ਸਭ ਤੋਂ ਪਹਿਲਾਂ ਅਧਿਆਪਕਾ ਅਮਿਤਾ ਤਨੇਜਾ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ। ਇਸ ਉਪਰੰਤ ਅਧਿਆਪਕਾ ਕਿੰਪੀ ਬਤਰਾ ਨੇ ਭਾਰਤੀ ਸੰਵਿਧਾਨ ਦੇ ਨਿਰਮਾਣ ਦੇ ਇਤਿਹਾਸ, ਸੰਵਿਧਾਨ ਸਭਾ ਦੀ ਭੂਮਿਕਾ ਅਤੇ ਸੰਵਿਧਾਨ ਤਿਆਰ ਕਰਨ ਦੀ ਪ੍ਰਕਿਰਿਆ ਬਾਰੇ ਚਾਨਣਾ ਪਾਇਆ। ਸਕੂਲ ਦੇ ਸੀਨੀਅਰ ਅਧਿਆਪਕ ਰਾਜਿੰਦਰ ਸਿੰਘ ਚਾਨੀ ਨੇ ਸੰਵਿਧਾਨ ਦੀ ਪ੍ਰਸਤਾਵਨਾ ਦੇ ਚਾਰ ਪ੍ਰਮੁੱਖ ਸ਼ਬਦਾਂ ‘ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰਾ’ ਦੀ ਵਿਸਤਾਰਪੂਰਵਕ ਵਿਆਖਿਆ ਕਰਦਿਆਂ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਉਦੇਸ਼ਾਂ, ਮਹੱਤਤਾ ਅਤੇ ਇਸ ਵਿਚ ਦਰਜ ਨਾਗਰਿਕ ਅਧਿਕਾਰਾਂ ਤੇ ਫ਼ਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਮੁੱਖ ਅਧਿਆਪਕਾ ਵੀਨਾ ਅਰੋੜਾ ਨੇ ਭਾਰਤੀ ਸੰਵਿਧਾਨ ਦੇ ਨਿਰਮਾਣ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਡਾ. ਬੀ.ਆਰ. ਅੰਬੇਡਕਰ, ਸੰਵਿਧਾਨ ਸਭਾ ਦੇ ਹੋਰ ਪ੍ਰਮੁੱਖ ਮੈਂਬਰਾਂ ਅਤੇ ਸਮੂਹ ਸੰਵਿਧਾਨ ਨਿਰਮਾਤਾਵਾਂ ਨੂੰ ਯਾਦ ਕਰਦਿਆਂ ਸਮਾਜ ਵਿੱਚ ਭਾਈਚਾਰਾ ਅਤੇ ਮਿਲਵਰਤਨ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਦੌਰਾਨ ਸਕੂਲ ਵਿਚ ਕਰਵਾਏ ਗਏ ਵਿਸ਼ੇਸ਼ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ, ਭਾਸ਼ਣ, ਲੇਖ ਲਿਖਣ ਅਤੇ ਕੁਇਜ ਵਿਚ ਹਰੇਕ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਮੀਨਾ ਰਾਣੀ, ਰੋਜ਼ੀ ਭਟੇਜਾ, ਅਕਸ਼ੈ ਕੁਮਾਰ ਜਸਵਿੰਦਰ ਕੌਰ ਨੰਦਾ, ਸੁਨੀਤਾ ਰਾਣੀ, ਮੀਨੂ ਅਗਰਵਾਲ, ਸੁਖਵਿੰਦਰ ਕੌਰ, ਰਾਜਦੀਪ ਕੌਰ, ਸੁਨੀਤਾ ਪਾਹਵਾ, ਮੋਨਿਕਾ, ਪੂਨਮ ਨਾਗਪਾਲ, ਨਰੇਸ਼ ਧਮੀਜਾ, ਤਲਵਿੰਦਰ ਕੌਰ, ਦਲਜੀਤ ਕੌਰ, ਸੁਖਵਿੰਦਰ ਕੌਰ, ਮਨਪ੍ਰੀਤ ਸਿੰਘ, ਰਵੀ ਕੁਮਾਰ ਕਲਰਕ ਵੀ ਮੌਜੂਦ ਸਨ।