27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਇੰਦਰਜੀਤ ਸਿੰਘ ਸਿਆਲੂ ਦੀ ਅਗਵਾਈ ’ਚ ‘ਖੁਸ਼ਹਾਲ ਪੰਜਾਬ ਰੈਲੀ’ ਲਈ ਮਟਵਾਣੀ ਰਵਾਨਾ ਹੋਇਆ ਵੱਡਾ ਕਾਫ਼ਲਾ

ਘਨੌਰ, 26 ਨਵੰਬਰ (ਸਰਦਾਰਾ ਸਿੰਘ ਲਾਛੜੁ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਕਰਵਾਈ ਜਾ ਰਹੀ ਇਤਿਹਾਸਕ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਸ਼ਮੂਲੀਅਤ ਕਰਨ ਲਈ ਹਲਕਾ ਘਨੌਰ ਤੋਂ ਵਰਕਰਾਂ ਅਤੇ ਸਮਰਥਕਾਂ ਦਾ ਇੱਕ ਵਿਸ਼ਾਲ ਕਾਫ਼ਲਾ ਪੂਰੇ ਉਤਸ਼ਾਹ ਨਾਲ ਰਵਾਨਾ ਹੋਇਆ। ਪੀ.

Ad Position 21
No active advertisement
ਅਜੀਤ ਡੈਸਕ 26-11-2026
ਘਨੌਰ, 26 ਨਵੰਬਰ (ਸਰਦਾਰਾ ਸਿੰਘ ਲਾਛੜੁ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਕਰਵਾਈ ਜਾ ਰਹੀ ਇਤਿਹਾਸਕ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਸ਼ਮੂਲੀਅਤ ਕਰਨ ਲਈ ਹਲਕਾ ਘਨੌਰ ਤੋਂ ਵਰਕਰਾਂ ਅਤੇ ਸਮਰਥਕਾਂ ਦਾ ਇੱਕ ਵਿਸ਼ਾਲ ਕਾਫ਼ਲਾ ਪੂਰੇ ਉਤਸ਼ਾਹ ਨਾਲ ਰਵਾਨਾ ਹੋਇਆ। ਪੀ.ਏ.ਡੀ.ਬੀ. ਚੇਅਰਮੈਨ ਘਨੌਰ ਅਤੇ ਹਲਕਾ ਘਨੌਰ ਤੋਂ ਆਪ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਸਿਆਲੂ ਦੀ ਅਗਵਾਈ ਹੇਠ ਘਨੌਰ ਤੋਂ ਮੋਗਾ ਲਈ ਰਵਾਨਾ ਹੋਇਆ। ਸਿਆਲੂ ਨੇ ਕਿਹਾ ਕਿ ‘ਆਪ’ ਦੇਸ਼ ਦੀ ਅਜਿਹੀ ਇਕਲੌਤੀ ਪਾਰਟੀ ਹੈ ਜਿਸ ਦੀ ਸਰਕਾਰ ਨੇ 600 ਯੂਨਿਟ ਮੁਫ਼ਤ ਬਿਜਲੀ, ਮੁਫ਼ਤ ਇਲਾਜ, ਸੜਕ ਸੁਰੱਖਿਆ ਫੋਰਸ, 70 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਸਾਰੇ ਵਾਅਦੇ ਪੂਰੇ ਕੀਤੇ ਹਨ, ਜਿਸ ਸਦਕਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਮੌਕੇ ਇਲਾਕੇ ਦੇ ਪੰਚ-ਸਰਪੰਚ, ਪਾਰਟੀ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਤੇ ਸਮਰਥਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਜਸਦੀਪ ਖੰਨਾ ਅਤੇ ਸਾਬਕਾ ਚੇਅਰਮੈਨ ਅਮਰਦੀਪ ਖੰਨਾ ਨੇ ਨਵ-ਨਿਯੁਕਤ ਡੀ.ਐਸ.ਪੀ. ਵਿਕਰਮਜੀਤ ਸਿੰਘ ਨਾਲ ਕੀਤੀ ਮੁਲਾਕਾ... ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਟਾਊਨ ਵਿਖੇ ਸੰਵਿਧਾਨ ਦਿਵਸ ਮਨਾਇਆ
Ad Position 24