ਪ੍ਰਧਾਨ ਜਸਦੀਪ ਖੰਨਾ ਅਤੇ ਸਾਬਕਾ ਚੇਅਰਮੈਨ ਅਮਰਦੀਪ ਖੰਨਾ ਨੇ ਨਵ-ਨਿਯੁਕਤ ਡੀ.ਐਸ.ਪੀ. ਵਿਕਰਮਜੀਤ ਸਿੰਘ ਨਾਲ ਕੀਤੀ ਮੁਲਾਕਾਤ
ਨਾਭਾ, 26 ਨਵੰਬਰ (ਵਰਿੰਦਰ ਵਰਮਾ)-ਨਾਭਾ ਵਿਖੇ ਨਵੇਂ ਤਾਇਨਾਤ ਹੋਏ ਡੀ. ਐਸ.
ਨਾਭਾ, 26 ਨਵੰਬਰ (ਵਰਿੰਦਰ ਵਰਮਾ)-ਨਾਭਾ ਵਿਖੇ ਨਵੇਂ ਤਾਇਨਾਤ ਹੋਏ ਡੀ.ਐਸ.ਪੀ. ਵਿਕਰਮਜੀਤ ਸਿੰਘ ਵੱਲੋਂ ਆਪਣਾ ਅਹੁਦਾ ਸੰਭਾਲਣ ਉਪਰੰਤ ਅੱਜ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਜਸਦੀਪ ਸਿੰਘ ਖੰਨਾ ਅਤੇ ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ ਨੇ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚ ਕੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਨੇ ਡੀ.ਐਸ.ਪੀ. ਵਿਕਰਮਜੀਤ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਨਿੱਘੀ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੁਲਾਕਾਤ ਦੌਰਾਨ ਆਗੂਆਂ ਨੇ ਡੀ.ਐਸ.ਪੀ. ਨਾਲ ਨਾਭਾ ਸ਼ਹਿਰ ਦੀਆਂ ਮੌਜੂਦਾ ਸਮੱਸਿਆਵਾਂ, ਖਾਸ ਕਰਕੇ ਟ੍ਰੈਫਿਕ ਵਿਵਸਥਾ, ਅਮਨ-ਕਾਨੂੰਨ ਦੀ ਸਥਿਤੀ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਕਦਮਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਨਗਰ ਕੌਂਸਲ ਪ੍ਰਧਾਨ ਜਸਦੀਪ ਸਿੰਘ ਖੰਨਾ ਅਤੇ ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ ਨੇ ਭਰੋਸਾ ਦਿਵਾਇਆ ਕਿ ਨਗਰ ਕੌਂਸਲ ਅਤੇ ਸ਼ਹਿਰ ਵਾਸੀਆਂ ਵੱਲੋਂ ਸ਼ਹਿਰ ਦੀ ਬਿਹਤਰੀ ਅਤੇ ਵਿਕਾਸ ਕਾਰਜਾਂ ਲਈ ਪੁਲਿਸ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਦੌਰਾਨ ਡੀ.ਐਸ.ਪੀ. ਵਿਕਰਮਜੀਤ ਸਿੰਘ ਨੇ ਵੀ ਨਗਰ ਕੌਂਸਲ ਪ੍ਰਧਾਨ ਜਸਜੀਤ ਖੰਨਾ ਅਤੇ ਸਾਬਕਾ ਚੇਅਰਮੈਨ ਅਮਰਦੀਪ ਖੰਨਾ ਨੂੰ ਭਰੋਸਾ ਦਿੱਤਾ ਕਿ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।