27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਸੰਵਿਧਾਨ ਦਿਵਸ ਮੌਕੇ ਸਮੂਹ ਸਟਾਫ਼ ਨੂੰ ਸੰਵਿਧਾਨਕ ਸਹੁੰ ਚੁਕਾਈ

ਪਟਿਆਲਾ, 26 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸੰਵਿਧਾਨ ਦਿਵਸ ਮੌਕੇ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਡੀ. ਸੀ.

Ad Position 21
No active advertisement
ਅਜੀਤ ਡੈਸਕ 26-11-2026
ਪਟਿਆਲਾ, 26 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸੰਵਿਧਾਨ ਦਿਵਸ ਮੌਕੇ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਾਈ ਅਤੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਤੇ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਅਤੇ ਕਾਰਜਸ਼ੈਲੀ ਵਿਚ ਅਪਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਵਰਗੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰੀ, ਸਨਮਾਨ ਅਤੇ ਨਿਆਂ ਦੇ ਅਧਿਕਾਰ ਪ੍ਰਦਾਨ ਕਰਦਾ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਸਰਕਾਰੀ ਡਿਊਟੀ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਲ-ਨਾਲ ਸਾਡਾ ਇਹ ਫਰਜ਼ ਵੀ ਹੈ ਕਿ ਉਹ ਸੰਵਿਧਾਨ ਦੀਆਂ ਮੂਲ ਭਾਵਨਾਵਾਂ ਨੂੰ ਕਾਇਮ ਰੱਖਦਿਆਂ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ। ਇਸ ਮੌਕੇ ਸਹਾਇਕ ਕਮਿਸ਼ਨਰ ਮੇਜਰ ਹਰਜੋਤ ਕੌਰ ਮਾਵੀ ਤੋਂ ਇਲਾਵਾ ਡੀ.ਸੀ. ਦਫ਼ਤਰ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਛੱਤਰ ਸਿੰਘ ਅਰਾਈਂਮਾਜਰਾ ਨੇ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਅੰਦਰ ਕੀਤੀਆਂ ਲੋਕ ਮਿਲਣੀਆਂ ਅਗਲੀ ਖ਼ਬਰ ਪ੍ਰਧਾਨ ਜਸਦੀਪ ਖੰਨਾ ਅਤੇ ਸਾਬਕਾ ਚੇਅਰਮੈਨ ਅਮਰਦੀਪ ਖੰਨਾ ਨੇ ਨਵ-ਨਿਯੁਕਤ ਡੀ.ਐਸ.ਪੀ. ਵਿਕਰਮਜੀਤ ਸਿੰਘ ਨਾਲ ਕੀਤੀ ਮੁਲਾਕਾ...
Ad Position 24