ਨਛੱਤਰ ਸਿੰਘ ਅਰਾਈਂਮਾਜਰਾ ਨੇ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਅੰਦਰ ਕੀਤੀਆਂ ਲੋਕ ਮਿਲਣੀਆਂ
ਪਾਤੜਾਂ, 26 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਕਾਂਗਰਸ ਪਾਰਟੀ ਦੇ ਐਸ. ਸੀ.
ਪਾਤੜਾਂ, 26 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਕਾਂਗਰਸ ਪਾਰਟੀ ਦੇ ਐਸ.ਸੀ. ਸੈੱਲ ਦੇ ਜਨਰਲ ਸਕੱਤਰ ਅਤੇ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਂਮਾਜਰਾ ਵਲੋਂ ਅੱਜ ਹਲਕਾ ਸ਼ਤਰਾਣਾ ਦੇ ਪਿੰਡ ਨਨਹੇੜਾ, ਬਾਦਸ਼ਾਹਪੁਰ ਸਮੇਤ ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਤਿਆਰ ਕੀਤੀਆਂ ਗਈਆਂ ਨੀਤੀਆਂ ਸੰਬੰਧੀ ਜਾਣਕਾਰੀ ਦਿੱਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਛੱਤਰ ਸਿੰਘ ਅਰਾਈਂਮਾਜਰਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦਾ ਵਿਕਾਸ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ ਅਤੇ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਦੁਖੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵੱਖ ਵੱਖ ਸਕੀਮਾਂ ਤਿਆਰ ਕੀਤੀਆਂ ਗਈਆਂ ਹਨ ਜਿਨ੍ਹਾਂ ਨੂੰ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਉਪਰੰਤ ਲਾਗੂ ਕੀਤਾ ਜਾਵੇਗਾ ਤਾਂ ਜੋ ਪੰਜਾਬ ਨੂੰ ਦੁਬਾਰਾ ਫਿਰ ਤਰੱਕੀ ਦੀਆਂ ਲੀਹਾਂ ’ਤੇ ਤੋਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਸਾਥੀਆਂ ਸਮੇਤ ਹਲਕਾ ਸ਼ੁਤਰਾਣਾ ਦੇ ਵੱਖ ਵੱਖ ਪਿੰਡਾਂ ਅੰਦਰ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ ਜਿਸ ਦੌਰਾਨ ਹਲਕਾ ਸ਼ੁਤਰਾਣਾ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਇਨ੍ਹਾਂ ਨਾਲ ਵੱਖ-ਵੱਖ ਕਾਂਗਰਸ ਦੀ ਵਰਕਰ ਹਾਜ਼ਰ ਸਨ।