ਓਪਨ ਜ਼ਿਲ੍ਹਾ ਅਥਲੈਟਿਕ ਮੀਟ 18 ਅਤੇ 20 ਸਾਲ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ 29 ਨੂੰ
ਪਟਿਆਲਾ, 26 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਹਰਵੰਤ ਕੌਰ ਪੀਪੀਐਸ ਓਲੰਪੀਅਨ ਦੀ ਪ੍ਰਧਾਨਗੀ ਹੇਠ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਓਪਨ ਜ਼ਿਲ੍ਹਾ ਐਥਲੈਟਿਕ ਮੀਟ ਕਰਾਉਣ ਸੰਬੰਧੀ ਮੀਟਿੰਗ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਸੰਧੂ ਜਰਨਲ ਸਕੱਤਰ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਲੜਕੇ ਅਤੇ ਲੜਕੀਆਂ ਉਮਰ ਵਰਗ 18 ਅਤੇ 20 ਸਾਲ ਨੂੰ 29 ਨਵੰਬਰ ਨੂੰ ਐਤਵਾਰ ਪੰਜਾਬੀ ਯੂਨੀਵਰਸਿਟੀ ਦੇ ਅਥਲੈਟਿਕ ਟਰੈਕ ਵਿਚ ਕਰਵਾਏ ਜਾਣਗੇ।
ਪਟਿਆਲਾ, 26 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਹਰਵੰਤ ਕੌਰ ਪੀਪੀਐਸ ਓਲੰਪੀਅਨ ਦੀ ਪ੍ਰਧਾਨਗੀ ਹੇਠ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਓਪਨ ਜ਼ਿਲ੍ਹਾ ਐਥਲੈਟਿਕ ਮੀਟ ਕਰਾਉਣ ਸੰਬੰਧੀ ਮੀਟਿੰਗ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਸੰਧੂ ਜਰਨਲ ਸਕੱਤਰ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਲੜਕੇ ਅਤੇ ਲੜਕੀਆਂ ਉਮਰ ਵਰਗ 18 ਅਤੇ 20 ਸਾਲ ਨੂੰ 29 ਨਵੰਬਰ ਨੂੰ ਐਤਵਾਰ ਪੰਜਾਬੀ ਯੂਨੀਵਰਸਿਟੀ ਦੇ ਅਥਲੈਟਿਕ ਟਰੈਕ ਵਿਚ ਕਰਵਾਏ ਜਾਣਗੇ। ਸੰਧੂ ਨੇ ਦੱਸਿਆ ਕਿ ਅਥਲੈਟਿਕ ਮੀਟ ਵਿਚ ਭਾਗ ਲੈਣ ਵਾਲੇ ਅਥਲੀਟ ਆਪਣਾ ਅਸਲ ਜਨਮ ਮਿਤੀ ਸਰਟੀਫਿਕੇਟ ਅਤੇ ਆਧਾਰ ਕਾਰਡ ਨਾਲ ਲੈ ਕੇ ਆਉਣ। ਭਾਗ ਲੈਣ ਵਾਲੇ ਖਿਡਾਰੀ ਜ਼ਿਲ੍ਹਾ ਪਟਿਆਲਾ ਨਾਲ ਹੀ ਸੰਬੰਧਿਤ ਹੋਣੇ ਚਾਹੀਦੇ ਹਨ। ਰਜਿਸਟਰੇਸ਼ਨ ਸਵੇਰੇ 8.30 ਵਜੇ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਸੁਖਚਰਨ ਸਿੰਘ ਬਰਾੜ, ਸੀਨੀਅਰ ਵਾਈਸ ਪ੍ਰਧਾਨ ਪਰਮਿੰਦਰ ਸਿੰਘ ਗਰੇਵਾਲ, ਫੁਲੇਲ ਸਿੰਘ, ਧਰਮਿੰਦਰ ਪਾਲ ਸਿੰਘ, ਗੁਰਦੇਵ ਸਿੰਘ, ਜਗਜੀਤ ਸਿੰਘ, ਸੁਖਪ੍ਰੀਤ ਸਿੰਘ, ਬਲਵਿੰਦਰ ਸਿੰਘ ਬਿੰਦਾ, ਪ੍ਰਦੀਪ ਕੁਮਾਰ, ਰੁਪਿੰਦਰ ਸਿੰਘ, ਗੁਰਪਾਲ ਸਿੰਘ, ਭੁਪਿੰਦਰ ਕੌਰ, ਗੁਰਵੀਰ ਕੌਰ, ਹਰਜਿੰਦਰ ਕੌਰ, ਸਾਹਿਲ ਆਦਿ ਹਾਜ਼ਰ ਸਨ।