27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਾਬਾ ਰਾਹੁਲ ਸ਼ਰਮਾ ਨੇ ਸੈਂਕੜੇ ਸਾਥੀਆਂ ਸਮੇਤ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦਾ ਫੜਿਆ ਪੱਲਾ

ਸਨੌਰ, 26 ਨਵੰਬਰ (ਮੋਹਣ ਸਿੰਘ ਭੱਟੀ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਪਾਰਟੀ ਦੇ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਪੰਜੇਟਾ ਦੀ ਅਗਵਾਈ ਹੇਠ ਪਟਿਆਲਾ ਦਫ਼ਤਰ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਬਾਬਾ ਰਾਹੁਲ ਸ਼ਰਮਾ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਵਿੱਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 26-11-2026
ਸਨੌਰ, 26 ਨਵੰਬਰ (ਮੋਹਣ ਸਿੰਘ ਭੱਟੀ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਪਾਰਟੀ ਦੇ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਪੰਜੇਟਾ ਦੀ ਅਗਵਾਈ ਹੇਠ ਪਟਿਆਲਾ ਦਫ਼ਤਰ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਬਾਬਾ ਰਾਹੁਲ ਸ਼ਰਮਾ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਵਿੱਚ ਸ਼ਮੂਲੀਅਤ ਕੀਤੀ। ਪਾਰਟੀ ਦੇ ਮੀਤ ਪ੍ਰਧਾਨ ਪੰਕਜ ਸ਼ਰਮਾ ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਬਾਬਾ ਰਾਹੁਲ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਪਾਰਟੀ ਸੁਪਰੀਮੋ ਅਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਅਤੇ ਡਾ. ਕੇ.ਪੀ. ਚੌਧਰੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਚਿਰਾਗ ਪਾਸਵਾਨ ਦੇ ਵਿਜ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਾਰਟੀ ਦੀ ਮੁੱਖ ਤਰਜੀਹ ਨੌਜਵਾਨਾਂ ਨੂੰ ਰੁਜ਼ਗਾਰ ਤੇ ਅਗਵਾਈ ਦੇ ਮੌਕੇ ਪ੍ਰਦਾਨ ਕਰਨਾ ਅਤੇ ਗਰੀਬ, ਦਲਿਤ ਤੇ ਪੱਛੜੇ ਵਰਗਾਂ ਨੂੰ ਬਰਾਬਰ ਦਾ ਹੱਕ ਤੇ ਸਨਮਾਨ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਚਿਰਾਗ ਪਾਸਵਾਨ ਦੀ ਸੋਚ “ਸਬਕਾ ਸਾਥ, ਸਬਕਾ ਵਿਕਾਸ” ਦੇ ਸਿਧਾਂਤ `ਤੇ ਆਧਾਰਿਤ ਹੈ, ਜਿਸ ਵਿੱਚ ਵਪਾਰੀ ਵਰਗ ਨੂੰ ਸਤਿਕਾਰ, ਮਜ਼ਦੂਰਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਅਤੇ ਭ੍ਰਿਸ਼ਟਾਚਾਰ ਤੇ ਪਰਿਵਾਰਵਾਦ ਤੋਂ ਮੁਕਤ ਸਾਫ਼-ਸੁਥਰੀ ਸਿਆਸਤ ਸ਼ਾਮਲ ਹੈ। ਇਸ ਮੌਕੇ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਪੰਜੇਟਾ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਨ-ਸਤਿਕਾਰ ਅਤੇ ਬਣਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਸੁਖਦੇਵ ਸਿੰਘ ਪੰਜੇਟਾ ਨੇ ਪਾਰਟੀ ਦੀਆਂ ਨੀਤੀਆਂ ਸਾਂਝੀਆਂ ਕਰਦਿਆਂ ਕਿਹਾ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ, ਹਰ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ, ਵਪਾਰੀਆਂ ਦੀ ਸੁਰੱਖਿਆ ਅਤੇ ਔਰਤਾਂ ਦੇ ਸਸ਼ਕਤੀਕਰਨ ਲਈ ਪਾਰਟੀ ਵਿਚ 50 ਫੀਸਦੀ ਹਿੱਸੇਦਾਰੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਬਾਬਾ ਰਾਹੁਲ ਸ਼ਰਮਾ ਵਰਗੇ ਆਗੂਆਂ ਦੇ ਜੁੜਨ ਨਾਲ ਪਾਰਟੀ ਦੀਆਂ ਨੀਤੀਆਂ ਪੰਜਾਬ ਦੇ ਹਰ ਘਰ ਤੱਕ ਪਹੁੰਚਣਗੀਆਂ। ਸਮਾਗਮ ਦੌਰਾਨ ਬਾਬਾ ਰਾਹੁਲ ਸ਼ਰਮਾ ਦੇ ਨਾਲ ਰਮਨਦੀਪ ਸਿੰਘ, ਮਨਜੀਤ ਸ਼ਰਮਾ, ਅਮਰੀਕ ਸ਼ਰਮਾ, ਹਰਮਿੰਦਰ ਸਿੰਘ ਨਗਰਾ, ਅਮਰਜੀਤ ਵਰਮਾ, ਤਰਨਜੀਤ ਸਿੰਘ, ਜਗਰੂਪ ਸ਼ਰਮਾ, ਰਵਿੰਦਰ ਝੁੱਗੀ (ਤੋਤੀ), ਸੰਦੀਪ ਤਾਂਗੜੀ, ਸਰਬਜੀਤ ਸਿੰਘ, ਵਿਪਨ ਕੁਮਾਰ, ਸੋਨੀ ਚੌਧਰੀ, ਰੋਹਿਤ ਸਿੰਘ, ਰਵਿੰਦਰ ਕੁਮਾਰ, ਪਰਮਜੀਤ ਸ਼ਰਮਾ, ਬਲਵਿੰਦਰ ਸ਼ਰਮਾ, ਅਮਨਪ੍ਰੀਤ ਸਿੰਘ, ਪ੍ਰਦੀਪ ਕੁਮਾਰ, ਗੱਗੀ, ਮੇਠੀ, ਅਮਨਦੀਪ ਸਿੰਘ, ਪੀਯੂਸ਼ ਦੇਵ, ਵਿੱਕੀ, ਅਮਰਜੀਤ ਸਿੰਘ, ਗੁਰ, ਮਨਿੰਦਰ ਸਿੰਘ, ਗੌਰਵ ਸ਼ਰਮਾ, ਜਸਪਾਲ ਸਿੰਘ, ਮਨਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਾਥੀਆਂ ਨੇ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦਾ ਪੱਲਾ ਫੜਿਆ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 14 ਵਿਚ ਬੀਬੀ ਕਮਲਦੀਪ ਕੌਰ ਦੇ ਹੱਕ ਵਿਚ ਵਾਰਡ ਵਾਸੀਆਂ ਨੇ ਸੰਭਾਲੀ ਚੋਣ ਮੁਹਿੰਮ ਅਗਲੀ ਖ਼ਬਰ ਓਪਨ ਜ਼ਿਲ੍ਹਾ ਅਥਲੈਟਿਕ ਮੀਟ 18 ਅਤੇ 20 ਸਾਲ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ 29 ਨੂੰ
Ad Position 24