27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਾਰਡ ਨੰਬਰ 14 ਵਿਚ ਬੀਬੀ ਕਮਲਦੀਪ ਕੌਰ ਦੇ ਹੱਕ ਵਿਚ ਵਾਰਡ ਵਾਸੀਆਂ ਨੇ ਸੰਭਾਲੀ ਚੋਣ ਮੁਹਿੰਮ

ਪਟਿਆਲਾ, 26 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 14 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਦੀ ਚੋਣ ਮੁਹਿੰਮ ਨੂੰ ਵਾਰਡ ਵਾਸੀਆਂ ਵੱਲੋਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਚੋਣ ਪ੍ਰਚਾਰ ਦੌਰਾਨ ਵਾਰਡ ਦੇ ਲੋਕਾਂ ਵੱਲੋਂ ਖ਼ੁਦ ਮੁਹੱਲਿਆਂ ਅਤੇ ਗਲੀਆਂ ਵਿਚ ਜਾ ਕੇ ਚੋਣ ਮੁਹਿੰਮ ਨੂੰ ਅੱਗੇ ਵਧਾਉਣ ਦੀ ਜ਼ਿੰਮੇਵਾਰੀ ਸੰਭਾਲੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 26-11-2026
ਪਟਿਆਲਾ, 26 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 14 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਦੀ ਚੋਣ ਮੁਹਿੰਮ ਨੂੰ ਵਾਰਡ ਵਾਸੀਆਂ ਵੱਲੋਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਚੋਣ ਪ੍ਰਚਾਰ ਦੌਰਾਨ ਵਾਰਡ ਦੇ ਲੋਕਾਂ ਵੱਲੋਂ ਖ਼ੁਦ ਮੁਹੱਲਿਆਂ ਅਤੇ ਗਲੀਆਂ ਵਿਚ ਜਾ ਕੇ ਚੋਣ ਮੁਹਿੰਮ ਨੂੰ ਅੱਗੇ ਵਧਾਉਣ ਦੀ ਜ਼ਿੰਮੇਵਾਰੀ ਸੰਭਾਲੀ ਜਾ ਰਹੀ ਹੈ। ਇਸ ਵਾਰ ਨਗਰ ਨਿਗਮ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਵੀ ਦਿਲਚਸਪੀ ਦਾ ਵਿਸ਼ਾ ਬਣੀਆਂ ਹੋਈਆਂ ਹਨ। ਭਾਵੇਂ ਸੂਬਾਈ ਪੱਧਰ ’ਤੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸਿਆਸੀ ਗੱਠਜੋੜ ਦਾ ਐਲਾਨ ਹੋ ਚੁੱਕਾ ਹੈ, ਪਰ ਨਗਰ ਨਿਗਮ ਚੋਣਾਂ ਵਿਚ ਵਾਰਡ ਨੰਬਰ 14 ਸਮੇਤ ਕਈ ਵਾਰਡਾਂ ਵਿਚ ਦੋਵਾਂ ਪਾਰਟੀਆਂ ਦੇ ਉਮੀਦਵਾਰ ਆਪੋ-ਆਪਣੇ ਪਾਰਟੀ ਚੋਣ ਨਿਸ਼ਾਨਾਂ ’ਤੇ ਚੋਣ ਮੈਦਾਨ ਵਿਚ ਸਰਗਰਮ ਦਿਖਾਈ ਦੇ ਰਹੇ ਹਨ। ਇਸ ਕਾਰਨ ਸਥਾਨਕ ਚੋਣ ਪ੍ਰਚਾਰ ਵਿਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦੀਆਂ ਆਪੋ-ਆਪਣੀਆਂ ਸਰਗਰਮੀਆਂ ਦੇਖਣ ਨੂੰ ਮਿਲ ਰਹੀਆਂ ਹਨ। ਬੀਬੀ ਕਮਲਦੀਪ ਕੌਰ ਨੇ ਕਿਹਾ ਕਿ ਵਾਰਡ ਵਾਸੀਆਂ ਵੱਲੋਂ ਮਿਲ ਰਿਹਾ ਸਹਿਯੋਗ ਉਨ੍ਹਾਂ ਲਈ ਹੌਸਲੇ ਦਾ ਕਾਰਨ ਹੈ। ਉਹ ਹਮੇਸ਼ਾ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸੇਵਾ ਲਈ ਯਤਨਸ਼ੀਲ ਰਹੇ ਹਨ ਅਤੇ ਅੱਗੇ ਵੀ ਲੋਕਾਂ ਦੀ ਸੇਵਾ ਨੂੰ ਪਹਿਲ ਦੇਣਗੇ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਬੀਬੀ ਕਮਲਦੀਪ ਕੌਰ ਦੇ ਪਤੀ ਅਮਿਤ ਸਿੰਘ ਰਾਠੀ ਨੇ ਕਿਹਾ ਕਿ ਵਾਰਡ ਨੰਬਰ 14 ਦੇ ਵਸਨੀਕਾਂ ਨਾਲ ਉਨ੍ਹਾਂ ਦਾ ਲੰਮੇ ਸਮੇਂ ਤੋਂ ਪਰਿਵਾਰਕ ਸਬੰਧ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਹਰ ਮੁਹੱਲੇ ਅਤੇ ਘਰ ਤੱਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਵਾਰਡ ਵਾਸੀਆਂ ਵੱਲੋਂ ਮਿਲ ਰਹੇ ਸਹਿਯੋਗ ਨਾਲ ਚੋਣ ਮੁਹਿੰਮ ਨੂੰ ਹੁਲਾਰਾ ਮਿਲ ਰਿਹਾ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਨੀਵਾਰ ਨੂੰ ਤੱਕੜੀ ਦੇ ਚੋਣ ਨਿਸ਼ਾਨ ’ਤੇ ਆਪਣੀ ਵੋਟ ਦਾ ਇਸਤੇਮਾਲ ਕਰਨ।
Ad Position 22
No active advertisement
ਪਿਛਲੀ ਖ਼ਬਰ ਗੁਰਲਾਡ ਸਿੰਘ ਕਾਹਲੋਂ ਵਲੋਂ ‘ਗੁਰੂ ਨਾਨਕ ਸੋਸ਼ਲ ਮਿਸ਼ਨ’ ਦੀ ਸ਼ੁਰੂਆਤ, ਗੰਭੀਰ ਬਿਮਾਰੀਆਂ ਤੋਂ ਪੀੜਤ ਗ਼ਰੀਬ ਪਰਿਵਾਰਾਂ ਦ... ਅਗਲੀ ਖ਼ਬਰ ਬਾਬਾ ਰਾਹੁਲ ਸ਼ਰਮਾ ਨੇ ਸੈਂਕੜੇ ਸਾਥੀਆਂ ਸਮੇਤ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦਾ ਫੜਿਆ ਪੱਲਾ
Ad Position 24