27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਲਾਡ ਸਿੰਘ ਕਾਹਲੋਂ ਵਲੋਂ ‘ਗੁਰੂ ਨਾਨਕ ਸੋਸ਼ਲ ਮਿਸ਼ਨ’ ਦੀ ਸ਼ੁਰੂਆਤ, ਗੰਭੀਰ ਬਿਮਾਰੀਆਂ ਤੋਂ ਪੀੜਤ ਗ਼ਰੀਬ ਪਰਿਵਾਰਾਂ ਦੀ ਫੜਨਗੇ ਬਾਂਹ

ਖਨੌਰੀ, 26 ਨਵੰਬਰ (ਬਲਵਿੰਦਰ ਸਿੰਘ ਥਿੰਦ)- ਸਮਾਜ ਵਿਚ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਮਦਦ ਕਰਨਾ ਸਭ ਤੋਂ ਵੱਡੀ ਮਾਨਵਤਾ ਦੀ ਸੇਵਾ ਹੈ। ਇਸੇ ਸੋਚ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੇਵਾ, ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦੇ ਮਹਾਨ ਸਿਧਾਂਤਾਂ ਤੋਂ ਪ੍ਰੇਰਿਤ ਹੋ ਕੇ ਗੰਗਾ ਇੰਟਰਨੈਸ਼ਨਲ ਸਕੂਲ ਢਾਬੀ ਗੁੱਜਰਾਂ ਦੇ ਚੇਅਰਮੈਨ ਸ.

Ad Position 21
No active advertisement
ਅਜੀਤ ਡੈਸਕ 26-11-2026
ਖਨੌਰੀ, 26 ਨਵੰਬਰ (ਬਲਵਿੰਦਰ ਸਿੰਘ ਥਿੰਦ)- ਸਮਾਜ ਵਿਚ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਮਦਦ ਕਰਨਾ ਸਭ ਤੋਂ ਵੱਡੀ ਮਾਨਵਤਾ ਦੀ ਸੇਵਾ ਹੈ। ਇਸੇ ਸੋਚ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੇਵਾ, ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦੇ ਮਹਾਨ ਸਿਧਾਂਤਾਂ ਤੋਂ ਪ੍ਰੇਰਿਤ ਹੋ ਕੇ ਗੰਗਾ ਇੰਟਰਨੈਸ਼ਨਲ ਸਕੂਲ ਢਾਬੀ ਗੁੱਜਰਾਂ ਦੇ ਚੇਅਰਮੈਨ ਸ. ਗੁਰਲਾਡ ਸਿੰਘ ਕਾਹਲੋਂ ਵਲੋਂ ‘ਗੁਰੂ ਨਾਨਕ ਸੋਸ਼ਲ ਮਿਸ਼ਨ’ ਦੇ ਨਾਮ ਹੇਠ ਇੱਕ ਵਿਸ਼ੇਸ਼ ਸਮਾਜ ਸੇਵੀ ਉਪਰਾਲਾ ਸ਼ੁਰੂ ਕਰਨ ਦਾ ਸੰਕਲਪ ਲਿਆ ਗਿਆ ਹੈ। ਇਸ ਮਿਸ਼ਨ ਤਹਿਤ ਅਜਿਹੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾਵੇਗੀ, ਜਿਨ੍ਹਾਂ ਦਾ ਕੋਈ ਮੈਂਬਰ ਕਿਸੇ ਗੰਭੀਰ ਜਾਂ ਭਿਆਨਕ ਬਿਮਾਰੀ ਦੀ ਲਪੇਟ ਵਿੱਚ ਆ ਜਾਂਦਾ ਹੈ ਅਤੇ ਆਰਥਿਕ ਤੰਗੀ ਕਾਰਨ ਉਸ ਦਾ ਇਲਾਜ ਕਰਵਾਉਣਾ ਪਰਿਵਾਰ ਲਈ ਮੁਸ਼ਕਲ ਹੋ ਜਾਂਦਾ ਹੈ। ਇਸ ਸਬੰਧੀ ਸ. ਗੁਰਲਾਡ ਸਿੰਘ ਕਾਹਲੋਂ ਵਿਸ਼ੇਸ਼ ਤੌਰ ’ਤੇ ਪਿੰਡ ਮਤੌਲੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਨਗਰ ਦੀ ਸੰਗਤ ਨਾਲ ਮੁਲਾਕਾਤ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਇਸ ਨਵੇਂ ਸਮਾਜ ਸੇਵੀ ਮਿਸ਼ਨ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਿੱਥੇ ਮਹਿੰਗੇ ਇਲਾਜ ਕਾਰਨ ਆਮ ਅਤੇ ਗਰੀਬ ਪਰਿਵਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਅਜਿਹੇ ਪਰਿਵਾਰਾਂ ਦੀ ਬਾਂਹ ਫੜਨਾ ਸਮੇਂ ਦੀ ਮੁੱਖ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਦਾ ਕੁਰਸੀ ਲਈ ਕੀਤਾ ਗੱਠਜੋੜ ਪੰਜਾਬ ਲਈ ਘਾਤਕ ਸਾਬਤ ਹੋਵੇਗਾ-ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਗਲੀ ਖ਼ਬਰ ਵਾਰਡ ਨੰਬਰ 14 ਵਿਚ ਬੀਬੀ ਕਮਲਦੀਪ ਕੌਰ ਦੇ ਹੱਕ ਵਿਚ ਵਾਰਡ ਵਾਸੀਆਂ ਨੇ ਸੰਭਾਲੀ ਚੋਣ ਮੁਹਿੰਮ
Ad Position 24