ਅਕਾਲੀ-ਭਾਜਪਾ ਦਾ ਕੁਰਸੀ ਲਈ ਕੀਤਾ ਗੱਠਜੋੜ ਪੰਜਾਬ ਲਈ ਘਾਤਕ ਸਾਬਤ ਹੋਵੇਗਾ-ਜਥੇਦਾਰ ਸਤਵਿੰਦਰ ਸਿੰਘ ਟੌਹੜਾ
ਪਟਿਆਲਾ, 26 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਵਾਰਸ ਪੰਜਾਬ ਦੇ) ਦੇ ਆਗੂ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨੂੰ ਪੰਜਾਬ ਲਈ ਘਾਤਕ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਦੇ ਨਾਂ ਹੇਠ ਕੀਤਾ ਗਿਆ ਇਹ ਸਮਝੌਤਾ ਅਸਲ ਵਿੱਚ ਸੱਤਾ ਹਾਸਲ ਕਰਨ ਦੀ ਸਿਆਸੀ ਕੋਸ਼ਿਸ਼ ਹੈ, ਜਿਸ ਨੂੰ ਪੰਜਾਬ ਦੇ ਲੋਕ ਪ੍ਰਵਾਨ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਹਿੰਦੂ-ਸਿੱਖ ਏਕਤਾ ਦਾ ਸਹਾਰਾ ਨਾ ਲੈਣ, ਕਿਉਂਕਿ ਨਾ ਅਕਾਲੀ ਦਲ ਸਮੁੱਚੇ ਸਿੱਖ ਪੰਥ ਦੀ ਨੁਮਾਇੰਦਗੀ ਕਰਦਾ ਹੈ ਅਤੇ ਨਾ ਹੀ ਭਾਜਪਾ ਸਮੁੱਚੇ ਹਿੰਦੂ ਭਾਈਚਾਰੇ ਦੀ।
ਪਟਿਆਲਾ, 26 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਵਾਰਸ ਪੰਜਾਬ ਦੇ) ਦੇ ਆਗੂ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨੂੰ ਪੰਜਾਬ ਲਈ ਘਾਤਕ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਦੇ ਨਾਂ ਹੇਠ ਕੀਤਾ ਗਿਆ ਇਹ ਸਮਝੌਤਾ ਅਸਲ ਵਿੱਚ ਸੱਤਾ ਹਾਸਲ ਕਰਨ ਦੀ ਸਿਆਸੀ ਕੋਸ਼ਿਸ਼ ਹੈ, ਜਿਸ ਨੂੰ ਪੰਜਾਬ ਦੇ ਲੋਕ ਪ੍ਰਵਾਨ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਹਿੰਦੂ-ਸਿੱਖ ਏਕਤਾ ਦਾ ਸਹਾਰਾ ਨਾ ਲੈਣ, ਕਿਉਂਕਿ ਨਾ ਅਕਾਲੀ ਦਲ ਸਮੁੱਚੇ ਸਿੱਖ ਪੰਥ ਦੀ ਨੁਮਾਇੰਦਗੀ ਕਰਦਾ ਹੈ ਅਤੇ ਨਾ ਹੀ ਭਾਜਪਾ ਸਮੁੱਚੇ ਹਿੰਦੂ ਭਾਈਚਾਰੇ ਦੀ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਵੀ ਏਕਤਾ ਦੇ ਨਾਂ ’ਤੇ ਪੰਜਾਬ ਦਾ ਨੁਕਸਾਨ ਕੀਤਾ ਗਿਆ ਅਤੇ ਸਿੱਖ ਸਿਧਾਂਤਾਂ ਨੂੰ ਢਾਹ ਲਾਈ ਗਈ।ਟੌਹੜਾ ਨੇ ਭਾਜਪਾ ’ਤੇ ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਨੂੰ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਿਕ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਅਤੇ ਭਾਖੜਾ ਡੈਮ ਉੱਤੇ ਪੰਜਾਬ ਦਾ ਹੱਕ ਖੋਹਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ, ਗੈਂਗਸਟਰਵਾਦ ਅਤੇ ਰੇਤ ਮਾਫ਼ੀਆ ਨੂੰ ਉਤਸ਼ਾਹ ਮਿਲਿਆ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿਚ ਇਨਸਾਫ਼ ਨਾ ਮਿਲਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਵਾਉਣ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਦੋਸ਼ ਲਾਇਆ ਕਿ ਉਸ ਸਮੇਂ ਸਿੱਖਾਂ ਵਿਰੁੱਧ ਝੂਠੇ ਪਰਚੇ ਦਰਜ ਕੀਤੇ ਗਏ ਅਤੇ ਡੇਰਾਵਾਦ ਨੂੰ ਵੀ ਉਭਾਰ ਮਿਲਿਆ। ਉਨ੍ਹਾਂ ਕਿਹਾ ਕਿ ਪਿਛਲੇ ਰਾਜ ਦਾ ਹਿਸਾਬ ਦਿੱਤੇ ਬਿਨਾਂ ਪੰਜਾਬ ਨੂੰ ਬਚਾਉਣ ਦੇ ਦਾਅਵੇ ਕਰਨਾ ਲੋਕਾਂ ਨੂੰ ਗੁਮਰਾਹ ਕਰਨ ਦੇ ਬਰਾਬਰ ਹੈ।