ਹਲਕਾ ਸਨੌਰ ਅੰਦਰ ਡੇਢ ਸਾਲ ਦੌਰਾਨ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਇਆ-ਰਣਜੋਧ ਸਿੰਘ ਹਡਾਣਾ
ਭੁੱਨਰਹੇੜੀ, 26 ਨਵੰਬਰ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਇੰਚਾਰਜ ਰਣਜੋਧ ਸਿੰਘ ਹਡਾਣ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਕਰੀਬ ਡੇਢ ਸਾਲ ਪਹਿਲਾਂ ਹਲਕੇ ਸਨੌਰ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਇਸ ਸਮੇਂ ਦੌਰਾਨ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜ ਲੋਕਾਂ ਦੇ ਸਾਹਮਣੇ ਹਨ।
ਭੁੱਨਰਹੇੜੀ, 26 ਨਵੰਬਰ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਇੰਚਾਰਜ ਰਣਜੋਧ ਸਿੰਘ ਹਡਾਣ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਕਰੀਬ ਡੇਢ ਸਾਲ ਪਹਿਲਾਂ ਹਲਕੇ ਸਨੌਰ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਇਸ ਸਮੇਂ ਦੌਰਾਨ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜ ਲੋਕਾਂ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਦਾ ਇਹ ਸਿਆਸੀ ਸਫ਼ਰ ਅਜੇ ਥੋੜ੍ਹੇ ਸਮੇਂ ਦਾ ਹੈ, ਪਰ ਇਸ ਦੌਰਾਨ ਵੱਡੇ ਪੱਧਰ ’ਤੇ ਵਿਕਾਸ ਕਾਰਜ ਚਲਾਏ ਗਏ ਹਨ। ਰਣਜੋਧ ਸਿੰਘ ਹਡਾਣ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਸਾਫ਼-ਸੁਥਰੀ ਛਵੀ ਅਤੇ ਸਿਧਾਂਤਾਂ ਵਾਲੀ ਰਾਜਨੀਤੀ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਲਈ ਰਾਜਨੀਤੀ ਸਿਰਫ਼ ਅਹੁਦੇ ਜਾਂ ਸੱਤਾ ਹਾਸਲ ਕਰਨ ਦਾ ਸਾਧਨ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਮੁ ਮੰਤਵ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਵੀ ਪਹਿਲ ਦਿੱਤੀ ਜਾਵੇਗੀ। ਹਲਕੇ ਅੰਦਰ ਭਾਈਚਾਰਕ ਸਾਂਝ, ਆਪਸੀ ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਬਣਾਉਣ ਵੱਲ ਵਿਸੇ਼ਸ ਤੌਰ ਪਹਿਰੇਦਾਰ ਹਾਂ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਸਾਂਝੇ ਯਤਨ ਕੀਤੇ ਜਾ ਰਹੇ ਹਨ ਪਿੰਡਾਂ ਦੀਆਂ ਸੱਥਾਂ ਵਿੱਚ ਲੋਕ ਮਸਲੇ ਹੱਲ ਕੀਤੇ ਜਾਦੇ ਹਨ। ਸਿਆਸੀ ਵਿਰੋਧੀਆਂ ’ਤੇ ਨਿਸ਼ਾਨਾ ਸਾਧਦਿਆਂ ਹਡਾਣ ਨੇ ਕਿਹਾ ਕਿ ਕੁਝ ਸਿਆਸੀ ਵਿਰੋਧੀ ਆਗੂ ਲੋਕਾਂ ਦੇ ਅਸਲ ਮੁੱਦਿਆਂ ਨੂੰ ਉਠਾਉਣ ਦੀ ਬਜਾਏ ਫੋਕੀ ਬਿਆਨਬਾਜ਼ੀ ਕਰਕੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਬਿਆਨਾਂ ਦੀ ਰਾਜਨੀਤੀ ਦੀ ਬਜਾਏ ਕੰਮ ਦੀ ਰਾਜਨੀਤੀ ਨੂੰ ਪਸੰਦ ਕਰਦੇ ਹਨ। ਕਿਸੇ ਵੀ ਆਗੂ ਦੀ ਅਸਲ ਪਛਾਣ ਉਸ ਵੱਲੋਂ ਲੋਕਾਂ ਲਈ ਕੀਤੇ ਕੰਮਾਂ ਤੋਂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਸਰਬਪੱਖੀ ਵਿਕਾਸ, ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਰਹਿਣਗੇ।