26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਖੇਡਾਂ ਵਤਨ ਪੰਜਾਬ ਦੀਆਂ : ਕਾਰਜਨੀਤ ਕੌਰ ਨੇ ਸੂਬਾ ਪੱਧਰੀ ਸਕੇਟਿੰਗ ਮੁਕਾਬਲੇ ’ਚ ਜਿੱਤੇ ਦੋ ਤਗਮੇ

ਰਾਜਪੁਰਾ, 26 ਨਵੰਬਰ (ਜੀ. ਪੀ.

Ad Position 21
No active advertisement
ਦੋ ਮੈਡਲ ਜੇਤੂ ਕਾਰਜਨੀਤ ਕੌਰ 27-11-2026
ਰਾਜਪੁਰਾ, 26 ਨਵੰਬਰ (ਜੀ.ਪੀ. ਸਿੰਘ)-ਖੇਡਾਂ ਵਤਨ ਪੰਜਾਬ ਦੀਆਂ 2026 ਦੇ ਸੂਬਾ ਪੱਧਰੀਸ ਸਕੇਟਿੰਗ ਮੁਕਾਬਲਿਆਂ ਵਿਚ ਉੱਭਰਦੀ ਹੋਈ ਇਨਲਾਈਨ ਸਕੇਟਿੰਗ ਖਿਡਾਰਨ ਕਾਰਜਨੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਵੱਖ-ਵੱਖ ਰੇਸਾਂ ਵਿਚ 2 ਤਗਮੇ ਜਿੱਤ ਕੇ ਆਪਣੇ ਮਾਪਿਆਂ, ਕੋਚ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜਾਣਕਾਰੀ ਦੇ ਅਨੁਸਾਰ ਖਿਡਾਰਨ ਕਾਰਜਨੀਤ ਕੌਰ ਨੇ 1000 ਮੀਟਰ ਰਿੰਕ ਰੇਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਅਤੇ 2000 ਮੀਟਰ ਰੋਡ ਰੇਸ ਵਿਚ ਚਾਂਦੀ ਦਾ ਤਗਮਾ ਹਾਸਲ ਕੀਤਾ। ਇਹ ਪ੍ਰਾਪਤੀ ਕਾਰਜਨੀਤ ਦੀ ਲਗਾਤਾਰ ਮਿਹਨਤ, ਸਖ਼ਤ ਅਭਿਆਸ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਛੋਟੀ ਉਮਰ ਵਿਚ ਸਕੇਟਿੰਗ ਦੇ ਖੇਤਰ ਵਿਚ ਲਗਾਤਾਰ ਪ੍ਰਾਪਤੀਆਂ ਕਰ ਰਹੀ ਕਾਰਜਨੀਤ ਨੇ ਇਕ ਵਾਰ ਫਿਰ ਸਾਬਤ ਕੀਤਾ ਹੈ ਕਿ ਦ੍ਰਿੜ੍ਹ ਇਰਾਦੇ ਅਤੇ ਮਿਹਨਤ ਨਾਲ ਵੱਡੇ ਟੀਚੇ ਹਾਸਲ ਕੀਤੇ ਜਾ ਸਕਦੇ ਹਨ। ਕਾਰਜਨੀਤ ਦੀ ਇਸ ਦੋਹਰੀ ਪ੍ਰਾਪਤੀ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਉਸ ਨੇ ਆਪਣੀ ਸਫ਼ਲਤਾ ਦਾ ਸਿਹਰਾ ਮਾਪਿਆਂ ਦੇ ਸਹਿਯੋਗ ਅਤੇ ਕੋਚ ਵੱਲੋਂ ਦਿੱਤੀ ਜਾ ਰਹੀ ਸਿਖਲਾਈ ਨੂੰ ਦਿੱਤਾ। ਕਾਰਜਨੀਤ ਨੇ ਕਿਹਾ ਕਿ ਉਸ ਦਾ ਟੀਚਾ ਆਉਣ ਵਾਲੇ ਸਮੇਂ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਅਲੀਪੁਰ ਨੇੜਲੇ ਇਲਾਕੇ ’ਚ ਅਕਾਲੀ ਦਲ ਦੀ ਉਮੀਦਵਾਰ ਬਲਦੇਸ਼ ਕੌਰ ਨੂੰ ਮਿਲਿਆ ਭਰਵਾਂ ਸਮਰਥਨ ਅਗਲੀ ਖ਼ਬਰ ਧੁਨ ਕਾਲਜ ਆਫ਼ ਲਾਅ ਵਿਖੇ ਸੰਵਿਧਾਨ ਦਿਵਸ ਮਨਾਇਆ
Ad Position 24