ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨਾਲ ਵਰਕਰਾਂ ’ਚ ਖੁਸ਼ੀ ਦੀ ਲਹਿਰ-ਜਸਪਾਲ ਜੁਨੇਜਾ
ਨਾਭਾ 26 ਨਵੰਬਰ (ਵਰਿੰਦਰ ਵਰਮਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਸਿਆਸੀ ਗੱਠਜੋੜ ਦਾ ਵੱਖ-ਵੱਖ ਵਰਗਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੈਟਰੋਲੀਅਮ ਡੀਲਰਜ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਜਸਪਾਲ ਜੁਨੇਜਾ ਨੇ ਕਿਹਾ ਕਿ ਇਸ ਗੱਠਜੋੜ ਦੇ ਐਲਾਨ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਅਤੇ ਆਮ ਲੋਕਾਂ ’ਚ ਭਾਰੀ ਖੁਸ਼ੀ ਤੇ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ।
ਨਾਭਾ 26 ਨਵੰਬਰ (ਵਰਿੰਦਰ ਵਰਮਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਸਿਆਸੀ ਗੱਠਜੋੜ ਦਾ ਵੱਖ-ਵੱਖ ਵਰਗਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੈਟਰੋਲੀਅਮ ਡੀਲਰਜ ਐਸੋਸੀਏਸ਼ਨ ਨਾਭਾ ਦੇ ਪ੍ਰਧਾਨ ਜਸਪਾਲ ਜੁਨੇਜਾ ਨੇ ਕਿਹਾ ਕਿ ਇਸ ਗੱਠਜੋੜ ਦੇ ਐਲਾਨ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਅਤੇ ਆਮ ਲੋਕਾਂ ’ਚ ਭਾਰੀ ਖੁਸ਼ੀ ਤੇ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੀ ਤਰੱਕੀ, ਆਪਸੀ ਭਾਈਚਾਰਕ ਸਾਂਝ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਸੀ। ਪ੍ਰਧਾਨ ਜਸਪਾਲ ਜੁਨੇਜਾ ਅਨੁਸਾਰ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਜਿੱਥੇ ਵਪਾਰੀ ਵਰਗ ਅਤੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਮਿਲੇਗੀ, ਉੱਥੇ ਹੀ ਸੂਬੇ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਇਹ ਗੱਠਜੋੜ ਪੰਜਾਬ ਨੂੰ ਮੁੜ ਖੁਸ਼ਹਾਲੀ ਦੇ ਰਾਹ ‘ਤੇ ਤੋਰੇਗਾ। ਇਸ ਮੌਕੇ ਉਨ੍ਹਾਂ ਨਾਲ ਐਸੋਸੀਏਸ਼ਨ ਦੇ ਹੋਰ ਮੈਂਬਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।