ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ
ਪਟਿਆਲਾ, 26 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਆਉਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪਟਿਆਲਾ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਭਰੋਸਾ ਤੇ ਸਮਰਥਨ ਮੰਗਿਆ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਉਮੀਦਾਂ ਅਤੇ ਸ਼ਹਿਰ ਨਾਲ ਜੁੜੇ ਮੁੱਦਿਆਂ ਨੂੰ ਸਮਝਣਾ ਹੀ ਚੋਣ ਮੁਹਿੰਮ ਦਾ ਮੁੱਖ ਉਦੇਸ਼ ਹੈ।
ਪਟਿਆਲਾ, 26 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਆਉਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪਟਿਆਲਾ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਭਰੋਸਾ ਤੇ ਸਮਰਥਨ ਮੰਗਿਆ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਉਮੀਦਾਂ ਅਤੇ ਸ਼ਹਿਰ ਨਾਲ ਜੁੜੇ ਮੁੱਦਿਆਂ ਨੂੰ ਸਮਝਣਾ ਹੀ ਚੋਣ ਮੁਹਿੰਮ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਨੂੰ ਵਿਕਾਸ ਦੀ ਇਕ ਸਪਸ਼ਟ ਅਤੇ ਲੋਕ-ਕੇਂਦਰਿਤ ਦਿਸ਼ਾ ਦੀ ਲੋੜ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਪਿਛਲੀਆਂ ਨਗਰ ਨਿਗਮ ਚੋਣਾਂ ਦੀ ਪ੍ਰਕਿਰਿਆ ਵਿਚ ਹੋਈਆਂ ਬੇਨਿਯਮੀਆਂ ਕਾਰਨ ਪਟਿਆਲਾ ਦੇ ਲੋਕਾਂ ਦਾ ਆਪਣੀ ਪਸੰਦ ਦੇ ਨੁਮਾਇੰਦੇ ਚੁਣਨ ਦਾ ਹੱਕ ਪ੍ਰਭਾਵਿਤ ਹੋਇਆ ਸੀ। ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਸਦਕਾ ਹੁਣ ਪਟਿਆਲਾ ਵਾਸੀਆਂ ਨੂੰ ਮੁੜ ਆਪਣੀ ਵੋਟ ਰਾਹੀਂ ਆਪਣਾ ਮੰਡੇਟ ਦੇਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸਭ ਤੋਂ ਵੱਡੀ ਤਾਕਤ ਲੋਕਾਂ ਦੀ ਵੋਟ ਹੁੰਦੀ ਹੈ ਅਤੇ ਪਟਿਆਲਾ ਦੇ ਲੋਕਾਂ ਦਾ ਇਹ ਹੱਕ ਕਿਸੇ ਵੀ ਹਾਲਤ ਵਿਚ ਕਮਜ਼ੋਰ ਨਹੀਂ ਹੋਣਾ ਚਾਹੀਦਾ। ਹੁਣ ਫ਼ੈਸਲਾ ਪਟਿਆਲਾ ਦੇ ਲੋਕਾਂ ਨੇ ਆਪਣੇ ਵੋਟ ਰਾਹੀਂ ਕਰਨਾ ਹੈ। ਵਿਜੈ ਇੰਦਰ ਸਿੰਗਲਾ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਨੂੰ ਸਿਰਫ਼ ਨੁਮਾਇੰਦੇ ਚੁਣਨ ਦੀ ਚੋਣ ਨਾ ਸਮਝਣ, ਸਗੋਂ ਸ਼ਹਿਰ ਦੇ ਭਵਿੱਖ ਅਤੇ ਵਿਕਾਸ ਦੀ ਦਿਸ਼ਾ ਤੈਅ ਕਰਨ ਦਾ ਮੌਕਾ ਸਮਝਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸੋਚ ਹਮੇਸ਼ਾ ਵਿਕਾਸ, ਬਿਹਤਰ ਪ੍ਰਸ਼ਾਸਨ, ਜਵਾਬਦੇਹੀ ਅਤੇ ਲੋਕ-ਹਿਤ ਨੂੰ ਪਹਿਲ ਦੇਣ ਦੀ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਆਪਣਾ ਕੀਮਤੀ ਵੋਟ ਪਾਉਣ।