26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨਾਭਾ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਯਤਨਸ਼ੀਲ ਹਾਂ-ਪਰਮਜੀਤ ਸਿੰਘ ਕੈਂਥ

ਨਾਭਾ, 26 ਨਵੰਬਰ (ਵਰਿੰਦਰ ਵਰਮਾ)-ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਉਪ-ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਨਾਭਾ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਉਹ ਲਗਾਤਾਰ ਸਮਾਜਿਕ, ਸੰਗਠਨਾਤਮਕ ਅਤੇ ਲੋਕ-ਭਲਾਈ ਦੇ ਕਾਰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਾਭਾ ਹਲਕੇ ਵਿੱਚ ਭਾਜਪਾ ਲਈ ਰਾਜਨੀਤਿਕ ਸੰਭਾਵਨਾਵਾਂ ਮੌਜੂਦ ਹਨ ਅਤੇ ਸਹੀ ਰਣਨੀਤੀ, ਮਜ਼ਬੂਤ ਸੰਗਠਨ ਤੇ ਨਿਰੰਤਰ ਜਨ-ਸੰਪਰਕ ਰਾਹੀਂ ਪਾਰਟੀ ਨੂੰ ਇੱਕ ਪ੍ਰਭਾਵਸ਼ਾਲੀ ਰਾਜਨੀਤਿਕ ਤਾਕਤ ਵਜੋਂ ਸਥਾਪਿਤ ਕੀਤਾ ਜਾ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 27-11-2026
ਨਾਭਾ, 26 ਨਵੰਬਰ (ਵਰਿੰਦਰ ਵਰਮਾ)-ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਉਪ-ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਨਾਭਾ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਉਹ ਲਗਾਤਾਰ ਸਮਾਜਿਕ, ਸੰਗਠਨਾਤਮਕ ਅਤੇ ਲੋਕ-ਭਲਾਈ ਦੇ ਕਾਰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਾਭਾ ਹਲਕੇ ਵਿੱਚ ਭਾਜਪਾ ਲਈ ਰਾਜਨੀਤਿਕ ਸੰਭਾਵਨਾਵਾਂ ਮੌਜੂਦ ਹਨ ਅਤੇ ਸਹੀ ਰਣਨੀਤੀ, ਮਜ਼ਬੂਤ ਸੰਗਠਨ ਤੇ ਨਿਰੰਤਰ ਜਨ-ਸੰਪਰਕ ਰਾਹੀਂ ਪਾਰਟੀ ਨੂੰ ਇੱਕ ਪ੍ਰਭਾਵਸ਼ਾਲੀ ਰਾਜਨੀਤਿਕ ਤਾਕਤ ਵਜੋਂ ਸਥਾਪਿਤ ਕੀਤਾ ਜਾ ਸਕਦਾ ਹੈ। ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਵੱਲੋਂ ਨਾਭਾ ਵਿੱਚ ਵੱਖ-ਵੱਖ ਸਮਾਜਿਕ ਅਤੇ ਲੋਕ-ਭਲਾਈ ਦੇ ਪ੍ਰੋਗਰਾਮ ਕਰਵਾਏ ਗਏ ਹਨ। ਇਨ੍ਹਾਂ ਰਾਹੀਂ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ, ਪਾਰਟੀ ਦੀ ਵਿਚਾਰਧਾਰਾ ਅਤੇ ਅਨੁਸੂਚਿਤ ਜਾਤੀ ਸਮਾਜ ਦੇ ਅਧਿਕਾਰਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾਭਾ ਇਕ ਰਾਖਵਾਂ ਵਿਧਾਨ ਸਭਾ ਹਲਕਾ ਹੈ ਅਤੇ ਪਿਛਲੇ ਲਗਭਗ 2 5 ਸਾਲਾਂ ਦੇ ਚੋਣ ਇਤਿਹਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਇਸ ਸੀਟ ’ਤੇ ਜਿੱਤ ਹਾਸਲ ਨਹੀਂ ਕਰ ਸਕਿਆ। ਕਾਂਗਰਸ ਦਾ ਇੱਥੇ ਰਵਾਇਤੀ ਜਨ-ਆਧਾਰ ਰਿਹਾ ਹੈ, ਜਦਕਿ 2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਸੀ। ਮੌਜੂਦਾ ਹਾਲਾਤਾਂ ਵਿੱਚ ਲੋਕਾਂ ਦੀਆਂ ਬਦਲਦੀਆਂ ਉਮੀਦਾਂ ਅਤੇ ਸਰਕਾਰ ਪ੍ਰਤੀ ਅਸੰਤੋਸ਼ ਭਾਜਪਾ ਲਈ ਨਵੀਆਂ ਰਾਜਨੀਤਿਕ ਸੰਭਾਵਨਾਵਾਂ ਪੈਦਾ ਕਰ ਰਹੇ ਹਨ। ਭਾਜਪਾ ਆਗੂ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਨਾਭਾ ਧਾਰਮਿਕ ਅਤੇ ਇਤਿਹਾਸਕ ਮਹੱਤਵ ਵਾਲਾ ਖੇਤਰ ਹੈ, ਜਿਸ ਨੂੰ ‘ਛੋਟੀ ਕਾਸ਼ੀ’ ਵੀ ਕਿਹਾ ਜਾਂਦਾ ਹੈ। ਇਹ ਖੇਤੀਬਾੜੀ ਨਾਲ ਸਬੰਧਤ ਉਦਯੋਗਾਂ, ਕੰਬਾਈਨ ਹਾਰਵੈਸਟਰ ਨਿਰਮਾਣ, ਸਪੇਅਰ ਪਾਰਟਸ, ਰਾਈਸ ਮਿਲਿੰਗ ਅਤੇ ਹੋਰ ਉਦਯੋਗਿਕ ਗਤੀਵਿਧੀਆਂ ਦਾ ਮਹੱਤਵਪੂਰਨ ਕੇਂਦਰ ਹੈ। ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ ਅਤੇ ਨੌਜਵਾਨਾਂ ਦੇ ਮੁੱਦਿਆਂ ਨੂੰ ਤਰਜੀਹ ਦੇ ਕੇ ਭਾਜਪਾ ਦਾ ਜਨ-ਆਧਾਰ ਹੋਰ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਨਾਭਾ ਦੇ ਲੋਕਾਂ ਨਾਲ ਨਿਰੰਤਰ ਸੰਪਰਕ ਵਿੱਚ ਹਨ ਅਤੇ ਹਲਕੇ ਦੀਆਂ ਸਮਾਜਿਕ ਤੇ ਵਿਕਾਸ ਸਬੰਧੀ ਸਮੱਸਿਆਵਾਂ ਨੂੰ ਉਠਾਉਣ ਲਈ ਵਚਨਬੱਧ ਹਨ। ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਅਤੇ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਗੈਸਟ ਫੈਕਲਟੀ ਦੇ ਅਧਿਆਪਕਾਂ ਦਾ ਧਰਨਾ ਦਸਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਸਤਿਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ
Ad Position 24