ਸੜਕ ਹਾਦਸੇ ’ਚ ਮੌਤ, ਪਰਚਾ ਦਰਜ
ਰਾਜਪੁਰਾ, 27 ਨਵੰਬਰ (ਰਣਜੀਤ ਸਿੰਘ)-ਸਦਰ ਪੁਲਿਸ ਨੇ ਸੜਕ ਹਾਦਸੇ ’ਚ ਮੌਤ ਹੋ ਜਾਣ ਦੇ ਦੋਸ਼ ’ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਢਕਾਂਨਸੂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਗਗਨਦੀਪ ਸਿੰਘ ਆਪਣੇ ਮੋਟਰਸਾਇਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ।
ਰਾਜਪੁਰਾ, 27 ਨਵੰਬਰ (ਰਣਜੀਤ ਸਿੰਘ)-ਸਦਰ ਪੁਲਿਸ ਨੇ ਸੜਕ ਹਾਦਸੇ ’ਚ ਮੌਤ ਹੋ ਜਾਣ ਦੇ ਦੋਸ਼ ’ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਢਕਾਂਨਸੂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਗਗਨਦੀਪ ਸਿੰਘ ਆਪਣੇ ਮੋਟਰਸਾਇਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਆਲਮ ਕੱਟ ਨੇੜੇ ਗਿਆ ਤਾਂ ਇਕ ਕਾਰ ਦਾ ਡਰਾਇਵਰ ਕਾਰ ਬਹੁਤ ਹੀ ਤੇਜ਼ ਰਫਤਾਰੀ ਅਤੇ ਲਾਹਪ੍ਰਵਾਹੀ ਨਾਲ ਚਲਾ ਕੇ ਲਿਆ ਰਿਹਾ ਸੀ। ਕਾਰ ਦੇ ਡਰਾਇਵਰ ਨੇ ਗਗਨਦੀਪ ਸਿੰਘ ਦੇ ਮੋਟਰਸਾਇਕਲ ਨੂੰ ਫੇਟ ਮਾਰੀ ਜਿਸ ਕਾਰਨ ਗਗਨਦੀਪ ਸਿੰਘ ਗੰਭੀਰ ਜਖਮੀ ਹੋ ਗਿਆ। ਉਸ ਨੂੰ ਹਸਪਤਾਲ ਦਾਖਲ ਕੀਤਾ ਗਿਆ। ਇਲਾਜ ਦੇ ਦੌਰਾਨ ਗਗਨਦੀਪ ਸਿੰਘ ਦੀ ਮੌਤ ਹੋ ਗਈ ਹੈ। ਇਸ ਸੰਬੰਧੀ ਪੁਲਿਸ ਨੇ ਕਾਰ ਦੇ ਨਾ ਮਾਲੂਮ ਡਰਾਇਵਰ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।