ਨਗਰ ਕੌਂਸਲ ਦੀ ਅਣਗਹਿਲੀ ਕਾਰਨ ਨਾਭਾ ਦੇ ਰਿਆਸਤੀ ਕਿਲ੍ਹੇ ’ਚ ਲੱਗ ਰਹੇ ਹਨ ਗੰਦਗੀ ਦੇ ਢੇਰ
ਨੇੜਲੇ ਘਰਾਂ ’ਚ ਰਹਿਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਦਾ ਜਿਊਣਾ ਮੁਹਾਲ ਹੋ ਗਿਆ
ਨਾਭਾ, 27 ਨਵੰਬਰ (ਵਰਿੰਦਰ ਵਰਮਾ)-ਇਤਿਹਾਸਕ ਸ਼ਹਿਰ ਨਾਭਾ ਦੇ ਵਿਰਾਸਤੀ ਅਤੇ ਰਿਆਸਤੀ ਕਿਲ੍ਹੇ ਦੇ ਆਲੇ-ਦੁਆਲੇ ਨਗਰ ਕੌਂਸਲ ਦੀ ਕਥਿਤ ਨਾਲਾਇਕੀ ਅਤੇ ਅਣਗਹਿਲੀ ਕਾਰਨ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗ ਗਏ ਹਨ। ਜਿੱਥੇ ਇਕ ਪਾਸੇ ਇਹ ਇਤਿਹਾਸਕ ਕਿਲ੍ਹਾ ਸ਼ਹਿਰ ਦੀ ਸ਼ਾਨ ਮੰਨਿਆ ਜਾਂਦਾ ਹੈ, ਉੱਥੇ ਹੀ ਦੂਜੇ ਪਾਸੇ ਇਸ ਦੇ ਬਾਹਰ ਫੈਲੀ ਗੰਦਗੀ ਬਾਹਰੋਂ ਆਉਣ-ਜਾਣ ਵਾਲੇ ਸੈਲਾਨੀਆਂ ਅਤੇ ਰਾਹਗੀਰਾਂ ਦਾ ਸਵਾਗਤ ਕਰ ਰਹੀ ਹੈ, ਜਿਸ ਕਾਰਨ ਸ਼ਹਿਰ ਦੇ ਅਕਸ ਨੂੰ ਭਾਰੀ ਢਾਹ ਲੱਗ ਰਹੀ ਹੈ।
ਨ
ਨਾਭਾ ਦੇ ਰਿਆਸਤੀ ਕਿਲ੍ਹੇ ਵਿਚ ਨਗਰ ਕੌਂਸਲ ਦੇ ਸਫ਼ਾਈ ਸੇਵਕ ਗੰਦਗੀ ਦੇ ਢੇਰ ਨੂੰ ਸੁੱਟਦੇ ਹੋਏ। ਤਸਵੀਰ : ਵਰਿੰਦਰ ਵਰਮਾ
28-11-2026
ਨਾਭਾ, 27 ਨਵੰਬਰ (ਵਰਿੰਦਰ ਵਰਮਾ)-ਇਤਿਹਾਸਕ ਸ਼ਹਿਰ ਨਾਭਾ ਦੇ ਵਿਰਾਸਤੀ ਅਤੇ ਰਿਆਸਤੀ ਕਿਲ੍ਹੇ ਦੇ ਆਲੇ-ਦੁਆਲੇ ਨਗਰ ਕੌਂਸਲ ਦੀ ਕਥਿਤ ਨਾਲਾਇਕੀ ਅਤੇ ਅਣਗਹਿਲੀ ਕਾਰਨ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗ ਗਏ ਹਨ। ਜਿੱਥੇ ਇਕ ਪਾਸੇ ਇਹ ਇਤਿਹਾਸਕ ਕਿਲ੍ਹਾ ਸ਼ਹਿਰ ਦੀ ਸ਼ਾਨ ਮੰਨਿਆ ਜਾਂਦਾ ਹੈ, ਉੱਥੇ ਹੀ ਦੂਜੇ ਪਾਸੇ ਇਸ ਦੇ ਬਾਹਰ ਫੈਲੀ ਗੰਦਗੀ ਬਾਹਰੋਂ ਆਉਣ-ਜਾਣ ਵਾਲੇ ਸੈਲਾਨੀਆਂ ਅਤੇ ਰਾਹਗੀਰਾਂ ਦਾ ਸਵਾਗਤ ਕਰ ਰਹੀ ਹੈ, ਜਿਸ ਕਾਰਨ ਸ਼ਹਿਰ ਦੇ ਅਕਸ ਨੂੰ ਭਾਰੀ ਢਾਹ ਲੱਗ ਰਹੀ ਹੈ। ਸਥਾਨਕ ਵਾਸੀਆਂ ਅਤੇ ਦੁਕਾਨਦਾਰਾਂ ਨੇ ਰੋਸ ਜ਼ਾਹਰ ਕਰਦਿਆਂ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਇੱਥੇ ਕੂੜੇ ਦੀ ਸਹੀ ਢੰਗ ਨਾਲ ਚੁਕਾਈ ਨਹੀਂ ਹੋ ਰਹੀ। ਗੰਦਗੀ ਦੇ ਇਨ੍ਹਾਂ ਢੇਰਾਂ ਕਾਰਨ ਇਲਾਕੇ ਵਿਚ ਹਰ ਸਮੇਂ ਭੈੜੀ ਬਦਬੂ ਫੈਲੀ ਰਹਿੰਦੀ ਹੈ, ਜਿਸ ਨਾਲ ਨੇੜਲੇ ਘਰਾਂ ਵਿਚ ਰਹਿਣ ਵਾਲੇ ਲੋਕਾਂ ਦਾ ਜਿਊਣਾ ਮੁਹਾਲ ਹੋ ਗਿਆ ਹੈ। ਇਸ ਤੋਂ ਇਲਾਵਾ ਆਵਾਰਾ ਪਸ਼ੂਆਂ ਦਾ ਜਮਾਵੜਾ ਲੱਗਿਆ ਰਹਿੰਦਾ ਹੈ, ਜੋ ਕੂੜੇ ਨੂੰ ਸੜਕ ’ਤੇ ਖਿਲਾਰ ਦਿੰਦੇ ਹਨ ਅਤੇ ਅਵਾਰਾ ਪਸ਼ੂ ਗੰਦਗੀ ਦੇ ਢੇਰਾਂ ਵਿਚ ਮੋਹ ਮਾਰਦੇ ਰਹਿੰਦੇ ਹਨ ਅਤੇ ਇਹ ਅਵਾਰਾ ਪਸ਼ੂ ਕਈ ਵਾਰ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਇਸ ਮੌਕੇ ਕਾਂਗਰਸੀ ਆਗੂ ਨਰੇਸ਼ ਸ਼ਰਮਾ ਅਤੇ ਇਲਾਕਾ ਨਿਵਾਸੀ ਜਗਦੀਸ਼ ਬੱਤਾ ਦਾ ਕਹਿਣਾ ਹੈ ਕਿ ਇਸ ਸੰਬੰਧੀ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਧਿਆਨ ਵਚ ਮਾਮਲਾ ਲਿਆਂਦਾ ਗਿਆ ਹੈ, ਪਰ ਪ੍ਰਸ਼ਾਸਨ ਵਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਗੰਦਗੀ ਕਾਰਨ ਇਲਾਕੇ ਵਿਚ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਗੰਦਗੀ ਦੇ ਢੇਰਾਂ ਦੇ ਜ਼ਿੰਮੇਵਾਰ ਨਗਰ ਕੌਂਸਲ ਅਤੇ ਉਨ੍ਹਾਂ ਦੇ ਸਫ਼ਾਈ ਸੇਵਕ ਹਨ ਜੋ ਕਿ ਇੱਥੇ ਗੰਦਗੀ ਦੇ ਢੇਰ ਲਗਾਉਂਦੇ ਹਨ ਉਨ੍ਹਾਂ ਨੇ ਨਗਰ ਕੌਂਸਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਇਤਿਹਾਸਕ ਵਿਰਾਸਤ ਦੀ ਸਾਂਭ-ਸੰਭਾਲ ਵੱਲ ਤੁਰੰਤ ਧਿਆਨ ਦਿੱਤਾ ਜਾਵੇ, ਇੱਥੋਂ ਗੰਦਗੀ ਦੇ ਢੇਰਾਂ ਨੂੰ ਜਲਦ ਚੁਕਵਾਇਆ ਜਾਵੇ ਅਤੇ ਰੋਜ਼ਾਨਾ ਸਫ਼ਾਈ ਯਕੀਨੀ ਬਣਾਈ ਜਾਵੇ। ਜਦੋਂ ਇਸ ਮਾਮਲੇ ਸੰਬੰਧੀ ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਹਰਬਕਖਸ਼ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਕੁਝ ਦਿਨ ਪਹਿਲਾਂ ਹੀ ਅਹੁਦਾ ਸੰਭਾਲਿਆ ਗਿਆ ਹੈ। ਉਨ੍ਹਾਂ ਵਲੋਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਬਹੁਤ ਜਲਦੀ ਹੀ ਕਿਲ੍ਹੇ ਦੀ ਸਫ਼ਾਈ ਕਰਵਾਈ ਜਾਵੇ ਤਾਂ ਕਿ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।