27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਨੌਰ ਸ਼ਹਿਰ ਵਾਸੀਆਂ ਨੂੰ ਮਿਲੀ ਵੱਡੀ ਸੌਗਾਤ, 19.19 ਕਰੋੜ ਰੁਪਏ ਦੀ ਲਾਗਤ ਨਾਲ ਵਿਛੀਆਂ ਨਵੀਆਂ ਪਾਈਪ ਲਾਈਨਾਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਪੰਜਾਬ ਸਰਕਾਰ-ਰਣਜੋਧ ਹਡਾਣਾ

ਸਨੌਰ, 27 ਨਵੰਬਰ (ਸੋਖਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਤੇ ਗਤੀਸ਼ੀਲ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨ ਦੀ ਮੁਹਿੰਮ ਤਹਿਤ ਸਨੌਰ ਸ਼ਹਿਰ ਵਾਸੀਆਂ ਨੂੰ ਇਕ ਬਹੁਤ ਵੱਡੀ ਸੌਗਾਤ ਦਿੱਤੀ ਗਈ ਹੈ। ਇਸੇ ਤਹਿਤ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਲੋਂ ਸਨੌਰ ਸ਼ਹਿਰ ਵਿਖੇ ਪਾਣੀ ਦੀਆਂ ਪਾਈਪ ਲਾਈਨਾਂ ਵਿਛਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-11-2026
ਸਨੌਰ, 27 ਨਵੰਬਰ (ਸੋਖਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਤੇ ਗਤੀਸ਼ੀਲ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨ ਦੀ ਮੁਹਿੰਮ ਤਹਿਤ ਸਨੌਰ ਸ਼ਹਿਰ ਵਾਸੀਆਂ ਨੂੰ ਇਕ ਬਹੁਤ ਵੱਡੀ ਸੌਗਾਤ ਦਿੱਤੀ ਗਈ ਹੈ। ਇਸੇ ਤਹਿਤ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਲੋਂ ਸਨੌਰ ਸ਼ਹਿਰ ਵਿਖੇ ਪਾਣੀ ਦੀਆਂ ਪਾਈਪ ਲਾਈਨਾਂ ਵਿਛਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਕੀਤਾ ਗਿਆ। ਇਸ ਮੌਕੇ ਇਲਾਕਾ ਨਿਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਨੌਰ ਸ਼ਹਿਰ ਵਾਸੀਆਂ ਦੀ ਪੀਣ ਵਾਲੇ ਸਾਫ਼ ਪਾਣੀ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ 19.19 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰੋਜੈਕਟ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਸ਼ਹਿਰ ਦੇ ਹਰ ਘਰ ਤੱਕ ਸਾਫ਼ ਅਤੇ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਲਕੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਈ.ਓ. ਦੀਪਕ ਗੋਇਲ, ਸੀਨੀਅਰ ਮੀਤ ਪ੍ਰਧਾਨ ਯੁਵਰਾਜ ਸਿੰਘ, ਸੀਨੀ ‘ਆਪ’ ਆਗੂ ਚੰਦਰਪਾਲ, ਐਸ.ਡੀ.ਓ. ਲਲਿਤ ਮਿੱਤਲ, ਵਿਕਾਸ ਕੁਮਾਰ ਜੂਨੀਅਰ ਇੰਜੀ, ਅਮਰਿੰਦਰ ਸਿੰਘ ਜੂਨੀਅਰ ਇੰਜੀ, ਕੌਂਸਲਰ ਬਲਜੀਤ ਸਿੰਘ, ਕੌਂਸਲਰ ਵਿਕਾਸ ਅਟਵਾਲ, ਕੌਂਸਲਰ ਬੱਬੂ, ਪ੍ਰਧਾਨ ਬੂਟਾ ਸਿੰਘ, ਵਾਰਡ ਇੰਚਾਰਜ ਡਾ. ਗੋਲਡੀ, ਹਰਿੰਦਰ ਹਾਂਡਾ, ਸਰਪੰਚ ਭੁਪਿੰਦਰ ਸਿੰਘ ਗਨੌਰ, ‘ਆਪ’ ਆਗੂ ਮਨਜੀਤ ਸਿੰਘ ਲਾਲੀ ਤੋਂ ਇਲਾਵਾ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਹੋਰ ਅਧਿਕਾਰੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਬਲਾਕ ਪ੍ਰਧਾਨ, ਕੌਂਸਲਰ, ਸਰਪੰਚ-ਪੰਚ, ਪਾਰਟੀ ਵਲੰਟੀਅਰ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਵਿਕਾਸ ਅਤੇ ਲੋਕ ਹਿੱਤਾਂ ਦੀ ਰਾਖੀ ਸਿਰਫ਼ ਕਾਂਗਰਸ ਪਾਰਟੀ ਹੀ ਕਰ ਸਕਦੀ ਹੈ-ਗੁਰਵਿੰਦਰ ਸਿੰਘ ਗੌਰਵ ਸੰਧੂ ਅਗਲੀ ਖ਼ਬਰ ਹਰਫੂਲ ਸਿੰਘ ਭੰਗੂ ਨੂੰ ਸਦਮਾਂ ਮਾਤਾ ਦਾ ਦਿਹਾਂਤ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24