27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੂਬੇ ਦੇ ਵਿਕਾਸ ਅਤੇ ਲੋਕ ਹਿੱਤਾਂ ਦੀ ਰਾਖੀ ਸਿਰਫ਼ ਕਾਂਗਰਸ ਪਾਰਟੀ ਹੀ ਕਰ ਸਕਦੀ ਹੈ-ਗੁਰਵਿੰਦਰ ਸਿੰਘ ਗੌਰਵ ਸੰਧੂ

ਦੇਵੀਗੜ੍ਹ, 27 ਨਵੰਬਰ (ਰਾਜਿੰਦਰ ਸਿੰਘ ਮੌਜੀ)-ਨੌਜਵਾਨ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਸੂਬਾ ਪ੍ਰਧਾਨ ਪੰਜਾਬ ਕਾਂਗਰਸ ਸੇਵਾ ਦਲ ਯੂਥ ਬ੍ਰਿਗੇਡ ਨੇ ਮੌਜੂਦਾ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਮੁੜ ਕਾਂਗਰਸ ਪਾਰਟੀ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਗੌਰਵ ਸੰਧੂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੀ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿਚ ਸਰਕਾਰ ਨਾਕਾਮ ਸਾਬਤ ਹੋਈ ਹੈ।

Ad Position 21
No active advertisement
ਅਜੀਤ ਡੈਸਕ 28-11-2026
ਦੇਵੀਗੜ੍ਹ, 27 ਨਵੰਬਰ (ਰਾਜਿੰਦਰ ਸਿੰਘ ਮੌਜੀ)-ਨੌਜਵਾਨ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਸੂਬਾ ਪ੍ਰਧਾਨ ਪੰਜਾਬ ਕਾਂਗਰਸ ਸੇਵਾ ਦਲ ਯੂਥ ਬ੍ਰਿਗੇਡ ਨੇ ਮੌਜੂਦਾ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਮੁੜ ਕਾਂਗਰਸ ਪਾਰਟੀ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਗੌਰਵ ਸੰਧੂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੀ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿਚ ਸਰਕਾਰ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਕਾਸ ਕਾਰਜ ਠੱਪ ਪਏ ਹਨ ਅਤੇ ਮਹਿੰਗਾਈ ਤੇ ਬੇਰੁਜ਼ਗਾਰੀ ਕਾਰਨ ਆਮ ਆਦਮੀ ਦਾ ਜਿਊਣਾ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਕਈ ਗਾਰੰਟੀਆਂ ਅਜੇ ਤੱਕ ਅਧੂਰੀਆਂ ਹਨ। ਜਿਸ ਕਾਰਨ ਸੂਬੇ ਦਾ ਹਰ ਵਰਗ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਕਾਂਗਰਸ ਪਾਰਟੀ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਲੋਕ-ਪੱਖੀ ਨੀਤੀਆਂ ਅਤੇ ਸਰਬਪੱਖੀ ਵਿਕਾਸ ਲਈ ਜਾਣੀ ਜਾਂਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ ਤੇ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਸਨ ਅਤੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਤੇ ਮੁਲਾਜ਼ਮਾਂ ਦੀ ਭਲਾਈ ਲਈ ਅਨੇਕਾਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਸਨ। ਗੌਰਵ ਸੰਧੂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕਾਂਗਰਸ ਪਾਰਟੀ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤਾਂ ਜੋ ਆਉਣ ਵਾਲੇ ਸਮੇਂ ਵਿਚ ਸੂਬੇ ਅੰਦਰ ਮੁੜ ਲੋਕ ਹਿਤੈਸ਼ੀ ਸਰਕਾਰ ਸਥਾਪਤ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਰੋਜ਼ਾਨਾ ਲੱਗਦੇ ਅਣ-ਐਲਾਨੇ ਬਿਜਲੀ ਕੱਟਾਂ ਤੋਂ ਲੋਕ ਡਾਢੇ ਪ੍ਰੇਸ਼ਾਨ- ਸ਼ਮਸ਼ਪੁਰ ਅਗਲੀ ਖ਼ਬਰ ਸਨੌਰ ਸ਼ਹਿਰ ਵਾਸੀਆਂ ਨੂੰ ਮਿਲੀ ਵੱਡੀ ਸੌਗਾਤ, 19.19 ਕਰੋੜ ਰੁਪਏ ਦੀ ਲਾਗਤ ਨਾਲ ਵਿਛੀਆਂ ਨਵੀਆਂ ਪਾਈਪ ਲਾਈਨਾਂ ਸੂਬੇ ਦੇ...
Ad Position 24