27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਰੋਜ਼ਾਨਾ ਲੱਗਦੇ ਅਣ-ਐਲਾਨੇ ਬਿਜਲੀ ਕੱਟਾਂ ਤੋਂ ਲੋਕ ਡਾਢੇ ਪ੍ਰੇਸ਼ਾਨ- ਸ਼ਮਸ਼ਪੁਰ

ਦੇਵੀਗੜ੍ਹ, 27 ਨਵੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਬਲਿਹਾਰ ਸਿੰਘ ਸ਼ਮਸ਼ਪੁਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹਲਕਾ ਸਨੌਰ ਵਿਚ ਰੋਜ਼ਾਨਾ ਲੱਗ ਰਹੇ ਅਣ-ਐਲਾਨੇ ਅਤੇ ਲੰਬੇ ਬਿਜਲੀ ਕੱਟਾਂ ਨੇ ਆਮ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮੌਜੂਦਾ ਮੌਸਮ ਦੌਰਾਨ ਨਾ ਤਾਂ ਘਰਾਂ ਵਿਚ ਪੱਖੇ ਚੱਲ ਰਹੇ ਹਨ ਅਤੇ ਨਾ ਹੀ ਏ.

Ad Position 21
No active advertisement
ਹਰਪ੍ਰੀਤ ਸਿੰਘ ਕੋਹਲੀ ਤੇ ਚਰਨਜੀਤ ਕੌਰ ਨੇ ਆਪਣੇ ਵਿਆਹ ਦੀ 30ਵੀਂ ਵਰ੍ਹੇਗੰਢ ਮਨਾਈ । ਅਜੀਤ ਤਸਵੀਰ 28-11-2026
ਦੇਵੀਗੜ੍ਹ, 27 ਨਵੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਬਲਿਹਾਰ ਸਿੰਘ ਸ਼ਮਸ਼ਪੁਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹਲਕਾ ਸਨੌਰ ਵਿਚ ਰੋਜ਼ਾਨਾ ਲੱਗ ਰਹੇ ਅਣ-ਐਲਾਨੇ ਅਤੇ ਲੰਬੇ ਬਿਜਲੀ ਕੱਟਾਂ ਨੇ ਆਮ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮੌਜੂਦਾ ਮੌਸਮ ਦੌਰਾਨ ਨਾ ਤਾਂ ਘਰਾਂ ਵਿਚ ਪੱਖੇ ਚੱਲ ਰਹੇ ਹਨ ਅਤੇ ਨਾ ਹੀ ਏ.ਸੀ. ਦੀ ਵਰਤੋਂ ਹੋ ਰਹੀ ਹੈ। ਜਿਸ ਕਾਰਨ ਬਿਜਲੀ ਦੀ ਖ਼ਪਤ ਪਹਿਲਾਂ ਨਾਲੋਂ ਕਾਫ਼ੀ ਘੱਟ ਹੈ। ਇਸ ਦੇ ਬਾਵਜੂਦ ਪਾਵਰਕਾਮ ਵਲੋਂ ਸਵੇਰੇ-ਸਵੇਰੇ ਅਤੇ ਸ਼ਾਮ ਨੂੰ ਰੋਟੀ ਬਣਾਉਣ ਦੇ ਐਨ ਵਕਤ ’ਤੇ ਬਿਜਲੀ ਬੰਦ ਕਰ ਦਿੱਤੀ ਜਾਂਦੀ ਹੈ। ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਵੇਰ ਵੇਲੇ ਬਿਜਲੀ ਨਾ ਹੋਣ ਕਾਰਨ ਬੱਚਿਆਂ ਨੂੰ ਸਕੂਲ ਅਤੇ ਮੁਲਾਜ਼ਮਾਂ ਨੂੰ ਡਿਊਟੀ ’ਤੇ ਜਾਣ ਲਈ ਤਿਆਰ ਹੋਣ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਹੀ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼ਾਮ ਸਮੇਂ ਘਰਾਂ ਵਿਚ ਰੋਟੀ ਬਣਾਉਣ ਵੇਲੇ ਹਨੇਰਾ ਛਾ ਜਾਣ ਕਾਰਨ ਸੁਆਣੀਆਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਵੇਖਣ ਵਿਚ ਆਇਆ ਹੈ ਕਿ ਗਰੀਬ ਅਤੇ ਮੱਧ-ਵਰਗੀ ਪਰਿਵਾਰਾਂ ਦੇ ਕਈ ਘਰਾਂ ਵਿਚ ਇਨਵਰਟਰ ਤੱਕ ਦੀ ਸਹੂਲਤ ਨਹੀਂ ਹੈ ਜਿਸ ਕਾਰਨ ਉਨ੍ਹਾਂ ਨੂੰ ਮੋਮਬੱਤੀਆਂ ਜਾਂ ਮੋਬਾਈਲ ਦੀ ਰੌਸ਼ਨੀ ਦੇ ਸਹਾਰੇ ਡੰਗ ਟਪਾਉਣਾ ਪੈ ਰਿਹਾ ਹੈ। ਬਲਿਹਾਰ ਸਿੰਘ ਸ਼ਮਸ਼ਪੁਰ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਜਦੋਂ ਗਰਮੀ ਦਾ ਮੌਸਮ ਹੀ ਨਹੀਂ ਹੈ ਤਾਂ ਫਿਰ ਬਿਜਲੀ ਦੀ ਕਿੱਲਤ ਕਿਉਂ ਆ ਰਹੀ ਹੈ? ਬਲਿਹਾਰ ਸਿੰਘ ਸ਼ਮਸ਼ਪੁਰ ਨੇ ਕਿਹਾ ਕਿ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਸਵੇਰੇ-ਸ਼ਾਮ ਕੱਟ ਲਗਾਉਣਾ ਆਮ ਜਨਤਾ ਨਾਲ ਸਿੱਧਾ ਧੱਕਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਵਿਭਾਗ ਨੇ ਇਨ੍ਹਾਂ ਅਣ-ਐਲਾਨੇ ਕੱਟਾਂ ਨੂੰ ਤੁਰੰਤ ਬੰਦ ਕਰਕੇ ਸਪਲਾਈ ਸੁਚਾਰੂ ਨਾ ਕੀਤੀ ਤਾਂ ਇਲਾਕਾ ਨਿਵਾਸੀਆਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਨੇ ਰਾਸ਼ਟਰੀ ਪੱਧਰ ’ਤੇ ਗੱਡੇ ਸਫਲਤਾ ਦੇ ਝੰਡੇ ਫੈਪ ਨੈਸ਼ਨਲ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ ਅਗਲੀ ਖ਼ਬਰ ਸੂਬੇ ਦੇ ਵਿਕਾਸ ਅਤੇ ਲੋਕ ਹਿੱਤਾਂ ਦੀ ਰਾਖੀ ਸਿਰਫ਼ ਕਾਂਗਰਸ ਪਾਰਟੀ ਹੀ ਕਰ ਸਕਦੀ ਹੈ-ਗੁਰਵਿੰਦਰ ਸਿੰਘ ਗੌਰਵ ਸੰਧੂ
Ad Position 24