27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਟੈਗੋਰ ਇੰਟਰਨੈਸ਼ਨਲ ਸਕੂਲ ਨੇ ਰਾਸ਼ਟਰੀ ਪੱਧਰ ’ਤੇ ਗੱਡੇ ਸਫਲਤਾ ਦੇ ਝੰਡੇ ਫੈਪ ਨੈਸ਼ਨਲ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ

ਦੇਵੀਗੜ੍ਹ, 27 ਨਵੰਬਰ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਨੇ ਸਿੱਖਿਆ ਦੇ ਖੇਤਰ ਵਿਚ ਇਕ ਹੋਰ ਸ਼ਾਨਦਾਰ ਮੀਲ ਪੱਥਰ ਸਥਾਪਿਤ ਕਰਦਿਆਂ ਰਾਸ਼ਟਰੀ ਪੱਧਰ ’ਤੇ ਆਪਣੀ ਵਿਲੱਖਣ ਪਛਾਣ ਬਣਾਈ ਹੈ। ਸਕੂਲ ਨੂੰ ਫੈਪ ਨੈਸ਼ਨਲ ਐਵਾਰਡ 2026 ਬੈਸਟ ਸਕੂਲ (ਅਕਾਦਮਿਕ ਅਚੀਵਮੈਂਟ) ਨਾਲ ਸਨਮਾਨਿਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 28-11-2026
ਦੇਵੀਗੜ੍ਹ, 27 ਨਵੰਬਰ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਨੇ ਸਿੱਖਿਆ ਦੇ ਖੇਤਰ ਵਿਚ ਇਕ ਹੋਰ ਸ਼ਾਨਦਾਰ ਮੀਲ ਪੱਥਰ ਸਥਾਪਿਤ ਕਰਦਿਆਂ ਰਾਸ਼ਟਰੀ ਪੱਧਰ ’ਤੇ ਆਪਣੀ ਵਿਲੱਖਣ ਪਛਾਣ ਬਣਾਈ ਹੈ। ਸਕੂਲ ਨੂੰ ਫੈਪ ਨੈਸ਼ਨਲ ਐਵਾਰਡ 2026 ਬੈਸਟ ਸਕੂਲ (ਅਕਾਦਮਿਕ ਅਚੀਵਮੈਂਟ) ਨਾਲ ਸਨਮਾਨਿਤ ਕੀਤਾ ਗਿਆ ਹੈ। ਕਲਾਸ ਬਾਰ੍ਹਵੀਂ ਦੇ ਬੋਰਡ ਨਤੀਜਿਆਂ ਵਿਚ ਸਭ ਤੋਂ ਵੱਧ ਟਾਪਰ ਦੇਣ ਵਾਲੇ ਸਕੂਲਾਂ ਵਿਚ ਸ਼ਾਮਲ ਹੋਣ ਸਦਕਾ ਸਕੂਲ ਨੇ ਦੇਸ਼ ਦੇ ਟਾਪ-50 ਸਕੂਲਾਂ ਵਿਚ ਆਪਣਾ ਸਥਾਨ ਬਣਾਇਆ ਹੈ। ਇਸ ਮਾਣਮੱਤੀ ਪ੍ਰਾਪਤੀ ਦੇ ਨਾਲ ਸਕੂਲ ਦੀਆਂ ਤਿੰਨ ਹੋਣਹਾਰ ਵਿਦਿਆਰਥਣਾਂ ਡਿੰਪਲ, ਗੁਰਲੀਨ ਅਤੇ ਇਸ਼ਿਕਾ ਨੂੰ ਕਲਾਸ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿਚ 97 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਲਈ ਵੱਕਾਰੀ ਪ੍ਰਾਈਡ ਆਫ ਇੰਡੀਆ ਅਕਾਦਮਿਕ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮਾਣਮੱਤੀ ਸਫਲਤਾ ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਮਰਪਿਤ ਭਾਵਨਾ ਅਤੇ ਸਕੂਲ ਪ੍ਰਬੰਧਨ ਦੀ ਦੂਰਅੰਦੇਸੀ ਸੋਚ ਦਾ ਨਤੀਜਾ ਹੈ। ਉਨ੍ਹਾਂ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਸਫਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਸਿੱਖਿਆ ਹੀ ਨਹੀਂ ਸਗੋਂ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਕੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨਾ ਹੈ। ਇਹ ਰਾਸ਼ਟਰੀ ਸਨਮਾਨ ਟੈਗੋਰ ਇੰਟਰਨੈਸ਼ਨਲ ਸਕੂਲ ਦੀ ਅਕਾਦਮਿਕ ਉੱਤਮਤਾ ਮਿਆਰੀ ਸਿੱਖਿਆ ਅਤੇ ਨਿਰੰਤਰ ਤਰੱਕੀ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਲਈ ਹੋਲੀ ਮੈਰੀ ਸਕੂਲ ਬਨੂੜ ਨੂੰ ਐਫ.ਏ.ਪੀ. ਨੈਸ਼ਨਲ ਬੈਸਟ ਸਕੂਲ ਐਵਾਰਡ 2026 ਨਾਲ ਕੀਤਾ... ਅਗਲੀ ਖ਼ਬਰ ਰੋਜ਼ਾਨਾ ਲੱਗਦੇ ਅਣ-ਐਲਾਨੇ ਬਿਜਲੀ ਕੱਟਾਂ ਤੋਂ ਲੋਕ ਡਾਢੇ ਪ੍ਰੇਸ਼ਾਨ- ਸ਼ਮਸ਼ਪੁਰ
Ad Position 24