27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਾਬਕਾ ਕੌਂਸਲਰ ਨੇ ਨਾਜਾਇਜ਼ ਕਬਜ਼ਿਆਂ ਦੇ ਵਿਰੋਧ ’ਚ ਦਿੱਤਾ ਰੋਸ ਧਰਨਾ

ਰਾਜਪੁਰਾ, 27 ਨਵੰਬਰ (ਰਣਜੀਤ ਸਿੰਘ)-ਇੱਥੋਂ ਦੇ ਸਾਬਕਾ ਕੌਂਸਲਰ ਪਵਨ ਮੁਖੀਜਾ ਨੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਟਾਹਲੀ ਵਾਲੇ ਚੌਕ ਵਿਚ ਰੋਸ ਧਰਨਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਸੁਣਵਾਈ ਨਾ ਹੋਈ ਤਾਂ ਉਹ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ ਦੀ ਰਿਹਾਇਸ਼ ਦੇ ਮੂਹਰੇ ਰੋਸ ਧਰਨਾ ਦੇਣਗੇ।

Ad Position 21
No active advertisement
ਟਾਹਲੀ ਵਾਲਾ ਚੌਂਕ ਰਾਜਪੁਰਾ ਵਿਖੇ ਸਾਬਕਾ ਕੌਂਸਲਰ ਪਵਨ ਮੁਖੀਜਾ ਜਾਣਕਾਰੀ ਦਿੰਦੇ ਹੋਏ। ਤਸਵੀਰ : ਰਣਜੀਤ ਸਿੰਘ 28-11-2026
ਰਾਜਪੁਰਾ, 27 ਨਵੰਬਰ (ਰਣਜੀਤ ਸਿੰਘ)-ਇੱਥੋਂ ਦੇ ਸਾਬਕਾ ਕੌਂਸਲਰ ਪਵਨ ਮੁਖੀਜਾ ਨੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਟਾਹਲੀ ਵਾਲੇ ਚੌਕ ਵਿਚ ਰੋਸ ਧਰਨਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਸੁਣਵਾਈ ਨਾ ਹੋਈ ਤਾਂ ਉਹ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ ਦੀ ਰਿਹਾਇਸ਼ ਦੇ ਮੂਹਰੇ ਰੋਸ ਧਰਨਾ ਦੇਣਗੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਕੌਂਸਲਰ ਪਵਨ ਮੁਖੀਜਾ ਨੇ ਦੱਸਿਆ ਕਿ ਸ਼ਹਿਰ ਵਿਚ ਧੜਾਧੜ ਨਾਜਾਇਜ਼ ਕਬਜ਼ੇ ਹੋ ਰਹੇ ਹਨ। ਇਸ ਗੱਲ ਨੂੰ ਲੈ ਕੇ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਅੱਪਲੋਡ ਕੀਤੀ ਹੈ। ਉਨ੍ਹਾਂ ਨੇ ਅੱਜ ਟਾਹਲੀ ਵਾਲੇ ਚੌਂਕ ਵਿਖੇ ਰੋਸ ਧਰਨਾ ਦਿੱਤਾ। ਸਾਬਕਾ ਕੌਂਸਲਰ ਨੇ ਦੱਸਿਆ ਕਿ ਉਹ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਵਿਚ ਨਾਜਾਇਜ਼ ਕਬਜ਼ਿਆਂ ਦਾ ਮਾਮਲਾ ਲਿਆ ਚੁੱਕੇ ਹਨ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸਨ ਨੇ ਕੋਈ ਧਿਆਨ ਨਾ ਦਿੱਤਾ ਤਾਂ ਉਹ ਕੋਈ ਵੀ ਸਖ਼ਤ ਐਕਸ਼ਨ ਕਰ ਸਕਦੇ ਹਨ। ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਨਾਜਾਇਜ਼ ਕਬਜ਼ਿਆਂ ਕਾਰਨ ਸ਼ਹਿਰ ਦਿਨੋਂ-ਦਿਨ ਸੁੰਗੜਦਾ ਜਾ ਰਿਹਾ ਹੈ ਅਤੇ ਨਾਜਾਇਜ਼ ਕਬਜਾਧਾਰੀਆਂ ਦੇ ਹੌਸਲੇ ਦਿਨੋਂ-ਦਿਨ ਵੱਧ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਰਾਜਪੁਰਾ ਤੋਂ ਨਰਿੰਦਰ ਸ਼ਾਸਤਰੀ ਨੇ ਕਾਂਗਰਸ ਟਿਕਟ ਲਈ ਠੋਕੀ ਦਾਅਵੇਦਾਰੀ 50 ਸਾਲ ਤੋਂ ਵੱਧ ਤੋਂ ਸਾਡਾ ਪਰਿਵਾਰ ਕਾਂਗਰਸ ਪਾ... ਅਗਲੀ ਖ਼ਬਰ ਫੱਗਣ ਮਾਜਰਾ ’ਚ ਕਾਂਗਰਸ ਦੀ ਅਹਿਮ ਟ੍ਰੇਨਿੰਗ ਮੀਟਿੰਗ, ਮੋਹਿਤ ਮੋਹਿੰਦਰਾ ਨੇ ਵਰਕਰਾਂ ਨਾਲ ਕੀਤੀ ਰਣਨੀਤੀ ’ਤੇ ਚਰਚਾ
Ad Position 24