ਨਾਬਾਲਗ ਲੜਕੀ ਨੂੰ ਲੈ ਕੇ ਜਾਣ ਵਾਲੇ ਖ਼ਿਲਾਫ਼ ਕੇਸ ਦਰਜ
ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇਕੇ ਭਜਾ ਕੇ ਲੈਕੇ ਜਾਣ ਦੇ ਮਾਮਲੇ ’ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਲੜਕੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਲੜਕੀ ਦੇ ਮਾਪਿਆਂ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਹ ਰੋਜ਼ਾਨਾਂ ਦੀ ਤਰ੍ਹਾਂ ਉਹ ਕੰਮ ’ਤੇ ਗਏ ਸੀ ਜਦੋਂ ਉਹ ਘਰ ਵਾਪਿਸ ਆਏ ਤਾਂ ਉਨ੍ਹਾਂ ਦੇਖਿਆ ਕਿ ਲੜਕੀ ਘਰ ’ਚ ਨਹੀਂ ਸੀ।
ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇਕੇ ਭਜਾ ਕੇ ਲੈਕੇ ਜਾਣ ਦੇ ਮਾਮਲੇ ’ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਲੜਕੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਲੜਕੀ ਦੇ ਮਾਪਿਆਂ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਹ ਰੋਜ਼ਾਨਾਂ ਦੀ ਤਰ੍ਹਾਂ ਉਹ ਕੰਮ ’ਤੇ ਗਏ ਸੀ ਜਦੋਂ ਉਹ ਘਰ ਵਾਪਿਸ ਆਏ ਤਾਂ ਉਨ੍ਹਾਂ ਦੇਖਿਆ ਕਿ ਲੜਕੀ ਘਰ ’ਚ ਨਹੀਂ ਸੀ। ਉਨ੍ਹਾਂ ਲੜਕੀ ਦੀ ਕਾਫੀ ਭਾਲ ਕੀਤੀ ਪਰ ਉਸ ਬਾਰੇ ਕਿਤੇ ਵੀ ਪਤਾ ਨਹੀਂ ਲੱਗਾ। ਸ਼ਿਕਾਇਤਕਰਤਾ ਨੇ ਪੁਲਿਸ ਕੋਲ ਸ਼ੰਕਾ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਲੜਕੀ ਨੂੰ ਕੋਈ ਵਿਆਹ ਕਰਵਾਉਣ ਦਾ ਝਾਂਸਾ ਦੇਕੇ ਆਪਣੇ ਨਾਲ ਲੈ ਗਿਆ ਹੈ। ਜਿਸ ਆਧਾਰ ’ਤੇ ਪੁਲਿਸ ਨੇ ਇਕ ਲੜਕੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।