28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵੋਟਾਂ ਦੀ ਗਿਣਤੀ ਰਾਜ ਚੋਣ ਕਮਿਸ਼ਨ ਵਲੋਂ ਮਾਣਯੋਗ ਹਾਈ ਕੋਰਟ ਦੀ ਮਨਜ਼ੂਰੀ ਤੋਂ ਬਾਅਦ ਹੀ ਐਲਾਨੀ ਜਾਵੇਗੀ - ਹਿਮਾਂਸ਼ੂ ਜੈਨ

ਪਟਿਆਲਾ, 28 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਚੋਣ ਆਬਜਰਵਰ ਅਤੇ ਸੀਨੀਅਰ ਆਈ. ਏ.

Ad Position 21
No active advertisement
ਅਜੀਤ ਡੈਸਕ 29-11-2026
ਪਟਿਆਲਾ, 28 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਚੋਣ ਆਬਜਰਵਰ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਡਾ. ਸੇਨੂ ਦੁੱਗਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ, ਐਸ.ਐਸ.ਪੀ. ਹਰਮਨਦੀਪ ਹਾਂਸ, ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੁਨੀਲ ਫੋਗਾਟ, ਐਸ.ਪੀ. ਮੋਹਿਤ ਅਗਰਵਾਲ ਅਤੇ ਸਬੰਧਤ ਰਿਟਰਨਿੰਗ ਅਧਿਕਾਰੀਆਂ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਚੋਣ ਆਬਜਰਵਰ ਡਾ. ਸੇਨੂ ਦੁੱਗਲ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਪੋਲਿੰਗ ਸਟੇਸ਼ਨਾਂ ਦੇ ਦੌਰੇ ਦੌਰਾਨ ਚੋਣ ਅਮਲੇ, ਵੋਟਰਾਂ ਅਤੇ ਉਮੀਦਵਾਰਾਂ ਦੇ ਪੋਲਿੰਗ ਏਜੰਟਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਚੋਣ ਪ੍ਰਬੰਧਾਂ ਅਤੇ ਮਤਦਾਨ ਪ੍ਰਕਿਰਿਆ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੌਰੇ ਦੌਰਾਨ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਸਾਹਮਣੇ ਨਹੀਂ ਆਈ ਅਤੇ ਰਾਜ ਚੋਣ ਕਮਿਸ਼ਨ ਦੀ ਅਗਵਾਈ ਹੇਠ ਸਮੁੱਚੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਵੱਲੋਂ ਕੀਤੇ ਹੁਕਮਾਂ ਅਨੁਸਾਰ ਇਨ੍ਹਾਂ ਚੋਣਾਂ ਲਈ ਗਠਿਤ ਮੋਨੀਟਰਿੰਗ ਕਮੇਟੀ ਵੀ ਵੋਟਾਂ ਪੈਣ ਦੇ ਅਮਲ ਦੌਰਾਨ ਮੌਜੂਦ ਰਹੀ ਹੈ ਅਤੇ ਪੂਰੀ ਨਿਗਰਾਨੀ ਹੇਠ ਇਹ ਵੋਟਾਂ ਪਈਆਂ ਹਨ। ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਦੀ ਤਰੀਕ ਰਾਜ ਚੋਣ ਕਮਿਸ਼ਨ ਵੱਲੋਂ ਮਾਣਯੋਗ ਹਾਈਕੋਰਟ ਦੀ ਮਨਜ਼ੂਰੀ ਤੋਂ ਬਾਅਦ ਹੀ ਐਲਾਨੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਢਿੱਲੋਂ ਵਾਹਵਾ ਖੱਟਣ ਦੇ ਚੱਕਰ ’ ਚ ਵਿਰੋਧੀ ਧਿਰ ਦੇ ਉਮੀਦਵਾਰਾਂ ਨਾਲ ਦਿਸੇ ਭਿੜਦੇ ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਲੈ ਕੇ ਜਾਣ ਵਾਲੇ ਖ਼ਿਲਾਫ਼ ਕੇਸ ਦਰਜ
Ad Position 24